
ਉਦਯੋਗਿਕ ਘਰਾਣੇ ਵੀ ਖੁਦ ਰਜਿਸਟਰ ਹੋ ਕੇ ਕਰ ਸਕਦੇ ਹਨ ਉਮੀਦਵਾਰ ਦੀ ਚੋਣ
ਚੰਡੀਗੜ੍ਹ, ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਸਰਕਾਰ ਵਲੋਂ ਸ਼ੁਰੂ ਕੀਤਾ ਵਿਲੱਖਣ ਪੋਰਟਲ ਸੂਬੇ ਦੇ ਬੇਰੁਜ਼ਗਾਰ ਨੌਜਵਾਨ ਲਈ ਲਾਭਕਾਰੀ ਸਿੱਧ ਹੋ ਰਿਹਾ ਹੈ। ਇਸ ਪੋਰਟਲ ਰਾਹੀਂ ਬੇਰੁਜ਼ਗਾਰ ਨੌਜਵਾਨ ਆਨਲਾਈਨ ਰਜਿਸਟਰ ਹੋ ਸਕਦੇ ਹਨ। ਰਜਿਸਟਰ ਹੋਣ ਮਗਰੋਂ ਉਹ ਆਪਣੀ ਪਸੰਦ ਦਾ ਰੁਜ਼ਗਾਰ ਖੁਦ ਲੱਭ ਸਕਦੇ ਹਨ।ਇਹ ਜਾਣਕਾਰੀ ਦਿੰਦਿਆਂ ਸ੍ਰੀ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਦੇ 'ਘਰ-ਘਰ ਰੁਜ਼ਗਾਰ ਮਿਸ਼ਨ' ਤਹਿਤ ਸੂਬੇ ਦੇ ਹਰ ਹੁਨਰਮੰਦ ਅਤੇ ਗ਼ੈਰ-ਹੁਨਰਮੰਦ ਬੇਰੁਜ਼ਗਾਰ ਨੂੰ ਰੁਜ਼ਗਾਰ ਦਿਵਾਉਣ ਲਈ ਸਰਕਾਰ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸੇ ਲੜੀ 'ਚ ਕੰਮ ਕਰਦਿਆਂ ਸੂਬਾ ਸਰਕਾਰ ਵਲੋਂ ਇੱਕ ਨਵਾਂ ਪੋਰਟਲ ਚਲਾਇਆ ਜਾ ਰਿਹਾ ਹੈ, ਜਿਸ ਰਾਹੀਂ ਬੇਰੁਜ਼ਗਾਰ ਨੌਜਵਾਨ ਵੱਖ-ਵੱਖ ਉਦਯੋਗਾਂ ਤੇ ਕੰਪਨੀਆਂ 'ਚ ਰੁਜ਼ਗਾਰ ਪ੍ਰਾਪਤੀ ਲਈ ਆਨਲਾਈਨ ਰਜਿਸਟਰ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਪੋਰਟਲ ਰਾਹੀਂ ਰੁਜ਼ਗਾਰ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨ ਘਰ ਬੈਠੇ ਹੀ ਰੁਜ਼ਗਾਰ ਲੱਭ ਸਕਦੇ ਹਨ।