
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਖਾਮੋਸ਼ੀ ਕਾਇਮ ਹੈ। ਇਸ 'ਚ ਪੰਜਾਬ ਕਾਂਗਰਸ 'ਤੇ ਕਈ ਵੱਡੇ ਆਗੂਆਂ 'ਚ ਬੇਚੈਨੀ ਦਾ ਆਲਮ ਹੈ।
ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਖਾਮੋਸ਼ੀ ਕਾਇਮ ਹੈ। ਇਸ 'ਚ ਪੰਜਾਬ ਕਾਂਗਰਸ 'ਤੇ ਕਈ ਵੱਡੇ ਆਗੂਆਂ 'ਚ ਬੇਚੈਨੀ ਦਾ ਆਲਮ ਹੈ। ਪਿਛਲੇ ਇਕ ਹਫ਼ਤੇ ਤੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਨਵੇਂ ਊਰਜਾ ਵਿਭਾਗ ਦਾ ਕਾਰਜਭਾਰ ਨਹੀਂ ਸੰਭਾਲਿਆ ਹੈ। ਦੱਸਿਆ ਜਾਂਦਾ ਹੈ ਕਿ ਪੂਰੇ ਵਿਵਾਦ ਵਿਚਕਾਰ ਸਿੱਧੂ ਦੀ ਇੱਛਾ ਹੈ ਕਿ ਉਨ੍ਹਾਂ ਨੂੰ ਵੱਡਾ ਅਹੁਦਾ ਮਿਲੇ। ਉਨ੍ਹਾਂ ਦੀ ਨਜ਼ਰ ਪੰਜਾਬ ਕਾਂਗਰਸ ਦੇ ਅਹੁਦੇ ਜਾਂ ਕੈਬਨਿਟ 'ਚ ਵੱਡੇ ਵਿਭਾਗ 'ਤੇ ਹੈ।
Big aspire of navjot singh sidhu and eyes on this post
ਬਿਜਲੀ ਵਿਭਾਗ 'ਚ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੀ ਸਪਲਾਈ ਦੇਣ ਲਈ ਬੈਠਕਾਂ ਦਾ ਸਿਲਸਲਾ ਲਗਾਤਾਰ ਚੱਲ ਰਿਹਾ ਹੈ। ਇਨ੍ਹਾਂ ਬੈਠਕਾਂ ਤੋਂ ਸਿੱਧੂ ਗ਼ਇਬ ਹਨ। ਇਸ ਦੌਰਾਨ ਉਹ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਜਨਰਲ ਸੱਕਤਰ ਪ੍ਰਿਅੰਕਾ ਗਾਂਧੀ ਨਾਲ ਦਿੱਲੀ 'ਚ ਵੀ ਮੁਲਾਕਾਤ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਵਿਭਾਗ ਦਾ ਕਾਰਜਭਾਰ ਸੰਭਾਲਣ ਨੂੰ ਲੈ ਕੇ ਉਨ੍ਹਾਂ ਦੀ ਖਾਮੋਸ਼ੀ ਨੇ ਕਾਂਗਰਸ 'ਚ ਕਈ ਤਰ੍ਹਾਂ ਦੀਆਂ ਚਰਚਾਵਾਂ ਛੇੜ ਦਿੱਤੀਆਂ ਹਨ।
Big aspire of navjot singh sidhu and eyes on this post
ਦੱਸਿਆ ਜਾ ਰਿਹਾ ਹੈ ਕਿ ਸਿੱਧੂ ਦੀ ਨਜ਼ਰ ਸੂਬਾ ਕਾਂਗਰਸ ਦੇ ਪ੍ਰਧਾਨਗੀ ਅਹੁਦੇ ਜਾਂ ਕਿਸੇ ਵੱਡੇ ਮਹਿਕਮੇ 'ਤੇ ਹੈ। ਰਾਹੁਲ ਗਾਂਧੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਆਈਆਂ ਦੂਰੀਆਂ ਨੂੰ ਖ਼ਤਮ ਕਰਨ ਲਈ ਸੀਨੀਅਰ ਆਗੂ ਅਹਿਮਦ ਪਟੇਲ ਦੀ ਡਿਊਟੀ ਲਗਾਈ ਸੀ। ਕੈਪਟਨ ਅਮਰਿੰਦਰ ਸਿੰਘ ਅੱਜ ਸ਼ਾਮ ਦਿੱਲੀ ਜਾ ਰਹੇ ਹਨ। 15 ਜੂਨ ਨੂੰ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਹੋਣ ਵਾਲੀ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਣਗੇ।