ਭਾਈ ਲੌਂਗੋਵਾਲ ਨੇ ਉਤਰ ਪ੍ਰਦੇਸ਼ 'ਚ ਸਿੱਖਾਂ ਨੂੰ ਉਜਾੜਨ ਦੀ ਘਟਨਾ ਦਾ ਲਿਆ ਨੋਟਿਸ
Published : Jun 15, 2020, 11:06 pm IST
Updated : Jun 15, 2020, 11:06 pm IST
SHARE ARTICLE
1
1

ਭਾਈ ਲੌਂਗੋਵਾਲ ਨੇ ਉਤਰ ਪ੍ਰਦੇਸ਼ 'ਚ ਸਿੱਖਾਂ ਨੂੰ ਉਜਾੜਨ ਦੀ ਘਟਨਾ ਦਾ ਲਿਆ ਨੋਟਿਸ

ਅੰਮ੍ਰਿਤਸਰ, 15 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ): ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਾਰੀ ਦੁਨੀਆਂ ਅਣਸੁਖਾਵੇਂ ਹਾਲਾਤ ਵਿਚੋਂ ਲੰਘ ਰਹੀ ਹੈ, ਅਜਿਹੇ ਸਮੇਂ ਉਤਰ ਪ੍ਰਦੇਸ਼ ਸਰਕਾਰ ਵਲੋਂ ਜ਼ਿਲ੍ਹਾ ਬਿਜ਼ਨੌਰ, ਰਾਮਪੁਰ ਤੇ ਲਖੀਮਪੁਰ ਖੀਰੀ ਦੇ ਵੱਖ-ਵੱਖ ਪਿੰਡਾਂ ਵਿਚ ਲਗਭਗ ਪਿਛਲੇ 70 ਸਾਲਾਂ ਤੋਂ ਵੱਸ ਰਹੇ ਸਿੱਖ ਪਰਵਾਰਾਂ ਨੂੰ ਉਜਾੜਨ ਦੀ ਕਾਰਵਾਈ ਦੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

1
ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਵਸੇ ਪੰਜਾਬੀਆਂ ਪਾਸੋਂ ਜ਼ਮੀਨ ਹਥਿਆਉਣ ਲਈ ਸਰਕਾਰ ਦੀ ਮਨਸ਼ਾ ਸਿੱਖਾਂ ਨੂੰ ਦਬਾਉਣ ਵਾਲੀ ਹੈ ਅਤੇ ਇਸ ਨਾਲ ਸੂਬੇ ਅੰਦਰ ਵਸਦੇ ਪੰਜਾਬੀ ਭਾਈਚਾਰੇ ਅੰਦਰ ਬੇਗਾਨਗੀ ਦਾ ਅਹਿਸਾਸ ਪੈਦਾ ਹੋ ਰਿਹਾ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ ਅਪੀਲ ਕਰਦਿਆਂ ਕਿਹਾ ਕਿ ਘੱਟ-ਗਿਣਤੀ ਸਿੱਖਾਂ ਨਾਲ ਕੀਤਾ ਜਾ ਰਿਹਾ ਧੱਕਾ ਤੁਰਤ ਰੋਕਿਆ ਜਾਵੇ, ਤਾਂ ਜੋ ਸਿੱਖ ਪਰਵਾਰ ਅਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁਕੰਮਲ ਪੜਤਾਲ ਲਈ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਅਸੰਧ ਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਚਰਨ ਸਿੰਘ ਗਰੇਵਾਲ 'ਤੇ ਆਧਾਰਤ ਤਿੰਨ ਮੈਂਬਰੀ ਸਬ-ਕਮੇਟੀ ਗਠਤ ਕੀਤੀ ਗਈ ਹੈ। ਇਸ ਕਮੇਟੀ ਦੇ ਕੋਆਰਡੀਨੇਟਰ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਹੋਣਗੇ। ਉਨ੍ਹਾਂ ਦਸਿਆ ਕਿ ਜਲਦੀ ਹੀ ਇਹ ਕਮੇਟੀ ਮੌਕੇ 'ਤੇ ਜਾ ਕੇ ਸਾਰੇ ਹਾਲਾਤ ਦਾ ਜਾਇਜ਼ਾ ਲੈਣ ਉਪਰੰਤ ਰੀਪੋਰਟ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement