ਹਸਪਤਾਲਾਂ 'ਚ ਖ਼ੂਨ ਦੀ ਕਮੀ ਨੂੰ ਪੂਰਾ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ : ਬਲਬੀਰ ਸਿੰੰਘ ਸਿੱਧੂ
Published : Jun 15, 2020, 10:18 am IST
Updated : Jun 15, 2020, 10:18 am IST
SHARE ARTICLE
Balbir Singh Sidhu
Balbir Singh Sidhu

ਅੱਜ ਤਕਰੀਬਨ 2850 ਬਲੱਡ ਯੂਨਿਟ ਇਕੱਠੇ ਕੀਤੇ ਗਏ

ਚੰਡੀਗੜ੍ਹ, 14 ਜੂਨ (ਸਪੋਕਸਮੈਨ ਸਮਾਚਾਰ ਸੇਵਾ): ਵਿਸ਼ਵ ਖ਼ੂਨਦਾਤਾ ਦਿਵਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਸੂਬੇ ਭਰ ਵਿਚ ਮਿਸ਼ਨ ਫ਼ਤਿਹ ਮੁਹਿੰਮ ਨੂੰ ਲਾਗੂ ਕਰਦਿਆਂ ਸਰਕਾਰੀ ਬਲੱਡ ਬੈਂਕਾਂ ਅਤੇ ਹਸਪਤਾਲਾਂ ਵਿਚ ਖ਼ੂਨ ਦੀ ਕਮੀ ਨੂੰ ਪੂਰਾ ਕਰਨ ਲਈ ਸਾਰੇ ਜ਼ਿਲ੍ਹਿਆਂ ਵਿਚ ਖ਼ੂਨਦਾਨ ਕੈਂਪ ਲਗਾਏ ਜਾ ਰਹੇ ਹਨ ਜਿਸ ਤਹਿਤ ਅੱਜ ਤਕਰੀਬਨ 2850 ਯੂਨਿਟ ਇਕੱਠੇ ਕੀਤੇ ਗਏ ਹਨ। ਖ਼ੂਨਦਾਨ ਕਰਨ ਵਾਲਿਆਂ ਅਤੇ ਗ਼ੈਰ ਸਰਕਾਰੀ ਸੰਗਠਨਾਂ (ਐਨ.ਜੀ.ਓਜ਼) ਦੀ ਵੀਕੈਂਡ ਲਾਕਡਾਊਨ ਦੌਰਾਨ ਬਿਨਾਂ ਰੁਕਾਵਟ ਆਵਾਜਾਈ ਲਈ ਬਲੱਡ ਬੈਂਕਾਂ ਦੁਆਰਾ ਸਪੈਸ਼ਲ ਪਾਸ ਜਾਰੀ ਕੀਤੇ ਗਏ।

ਇਕ ਪ੍ਰੈਸ ਬਿਆਨ ਵਿਚ ਸ. ਸਿੱਧੂ ਨੇ ਕਿਹਾ ਕਿ ਕੋਵਿਡ-1.9 ਮਹਾਂਮਾਰੀ ਕਾਰਨ ਆਮ ਅਤੇ ਐਮਰਜੈਂਸੀ ਦੋਵਾਂ ਸਥਿਤੀਆਂ ਵਿਚ ਸੁਰੱਖਿਅਤ ਅਤੇ ਮਿਆਰੀ ਖ਼ੂਨ ਅਤੇ ਖ਼ੂਨ ਦੇ ਪਦਾਰਥਾਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਖ਼ੂਨਦਾਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਮਰੀਜ਼ਾਂ ਦੀ ਸੱਭ ਤੋਂ ਵੱਧ ਰਿਕਵਰੀ ਦਰ ਨਾਲ ਪੰਜਾਬ ਨੇ ਕੋਰੋਨਾ ਵਾਇਰਸ ਦੇ ਫੈਲਾਅ 'ਤੇ ਸਫ਼ਲਤਾ ਪੂਰਵਕ ਕਾਬੂ ਪਾਇਆ ਹੈ ਅਤੇ ਇਸੇ ਸਮੇਂ ਹੀ ਹਸਪਤਾਲਾਂ ਵਿਚ ਖ਼ੂਨ ਦੀ ਸਖ਼ਤ ਜ਼ਰੂਰਤ ਹੈ ਤਾਂ ਜੋ ਬਲੱਡ ਬੈਂਕਾਂ ਦੀ ਮੰਗ ਨੂੰ ਪੂਰਾ ਕੀਤਾ ਜਾ ਸਕੇ। ਸਿਹਤ ਵਿਭਾਗ ਵਲੋਂ ਤੇਜ਼ੀ ਨਾਲ ਖ਼ੂਨਦਾਨ ਕੈਂਪ ਲਗਾਏ ਜਾ ਰਹੇ ਹਨ।

File PhotoFile Photo

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਦੀ ਅਗਵਾਈ ਹੇਠ ਸੂਬੇ ਵਿਚ “ਮਿਸ਼ਨ ਫ਼ਤਿਹ” ਸ਼ੁਰੂ ਕੀਤਾ ਗਿਆ ਹੈ ਅਤੇ ਸਿਹਤ ਵਿਭਾਗ ਨਾਗਰਿਕਾਂ ਦੇ ਜੀਵਨ ਨੂੰ ਤੰਦਰੁਸਤ ਅਤੇ ਖ਼ੁਸ਼ਹਾਲ ਬਣਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਸ. ਸਿੱਧੂ ਨੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਸਿਵਲ ਸਰਜਨ ਡਾ. ਜੀ.ਬੀ. ਸਿੰਘ ਦੀ ਇਸ ਪਵਿੱਤਰ ਅਵਸਰ ਮੌਕੇ ਕੈਂਪ ਵਿਚ ਖ਼ੂਨਦਾਨ ਕਰਨ ਲਈ ਸ਼ਲਾਘਾ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement