ਕੋਰੋਨਾ ਦੇ ਡਰ ਤੋਂ ਡਿਊਟੀ ਨਾ ਆਉਣ ਵਾਲਿਆਂ 'ਤੇ ਚੱਲੇਗਾ ਸਰਕਾਰ ਦਾ ਡੰਡਾ
Published : Jun 15, 2020, 12:02 pm IST
Updated : Jun 15, 2020, 12:16 pm IST
SHARE ARTICLE
File Photo
File Photo

ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਦੀ ਰੋਕਥਾਮ ਲਈ ਡਿਊਟੀ 'ਤੇ ਤੈਨਾਤ ਕਰਮਚਾਰੀ ਤੇ ਅਧਿਕਾਰੀ ਫਰੰਟ ਲਾਈਨ 'ਤੇ ਕੰਮ ਕਰ ਰਹੇ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਦੀ ਰੋਕਥਾਮ ਲਈ ਡਿਊਟੀ 'ਤੇ ਤੈਨਾਤ ਕਰਮਚਾਰੀ ਤੇ ਅਧਿਕਾਰੀ ਫਰੰਟ ਲਾਈਨ 'ਤੇ ਕੰਮ ਕਰ ਰਹੇ ਹਨ। ਇਸ ਦੌਰਾਨ ਕੁਝ ਕਰਮਚਾਰੀ ਅਜਿਹੇ ਹਨ ਜੋ ਫਰੰਟ ਲਾਈਨ 'ਤੇ ਕੰਮ ਨਹੀਂ ਕਰ ਰਹੇ ਜਿਨ੍ਹਾਂ 'ਚੋਂ ਕਈਆਂ ਨੇ ਆਪਣੀਆਂ ਡਿਊਟੀਆਂ ਕਟਵਾ ਲਈਆਂ ਹਨ। ਹੁਣ ਅਜਿਹੇ ਮੁਲਾਜ਼ਮਾਂ 'ਤੇ ਸਖ਼ਤੀ ਦਿਖਾਈ ਜਾਵੇਗੀ।

Corona VirusCorona Virus

ਪੰਜਾਬ 'ਚ ਕੋਰੋਨਾ ਵਾਇਰਸ 'ਤੇ ਕਾਬੂ ਪਾਉਣ ਲਈ ਤਿੰਨ ਵਿਭਾਗਾਂ ਦੇ ਕਰਮਚਾਰੀ ਮੈਦਾਨ 'ਚ ਡਟੇ ਹੋਏ ਹਨ। ਇਨ੍ਹਾਂ 'ਚ ਪੁਲਿਸ, ਸਿਹਤ ਵਿਭਾਗ ਤੇ ਸਥਾਨਕ ਪ੍ਰਸ਼ਾਸਨ ਸ਼ਾਮਲ ਹਨ। ਹੁਣ ਸਰਕਾਰ ਉਨ੍ਹਾਂ ਕਰਮਚਾਰੀਆਂ 'ਤੇ ਸਖ਼ਤੀ ਵਰਤਣ ਦੀ ਤਾਂਕ 'ਚ ਹੈ ਜੋ ਆਪਣੀ ਡਿਊਟੀ 'ਤੇ ਨਹੀਂ ਪਹੁੰਚੇ। ਅਜਿਹੇ ਕਰਮਚਾਰੀਆਂ ਦਾ ਪਤਾ ਲਗਾ ਕੇ ਸਰਕਾਰ ਉਨ੍ਹਾਂ ਖਿਲਾਫ਼ ਕਾਰਵਾਈ ਕਰੇਗੀ।

captain Amrinder Singh Captain Amrinder Singh

ਇਸ ਤੋਂ ਇਲਾਵਾ ਕੁਝ ਕਰਮਚਾਰੀਆਂ ਨੇ ਆਪਣੀ ਡਿਊਟੀ ਕਟਵਾ ਲਈ ਸੀ ਪਰ ਹੁਣ ਇਹ ਸਾਰੇ ਕਰਮਚਾਰੀ ਸਰਕਾਰ ਦੀ ਨਿਗ੍ਹਾ 'ਚ ਆਉਣ ਵਾਲੇ ਹਨ। ਇਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਨੂੰ ਲੈ ਕੇ ਵਿਭਾਗਾਂ ਨੂੰ ਲਿਖਤੀ ਨੋਟਿਸ ਭੇਜਿਆ ਜਾਵੇਗਾ। ਜੇਕਰ ਡਿਊਟੀ ਕਟਵਾਉਣ ਵਾਲਿਆਂ ਦੇ ਕਾਰਨ ਸਹੀ ਹੋਏ ਤਾਂ ਉਹ ਬਚ ਸਕਦੇ ਹਨ ਨਹੀਂ ਤਾਂ ਕਾਰਵਾਈ ਜ਼ਰੂਰ ਹੋਵੇਗੀ। ਕੈਪਟਨ ਸਰਕਾਰ ਇਸ ਮੁੱਦੇ 'ਤੇ ਕਾਫੀ ਸਖ਼ਤ ਹੈ।

Punjab PolicePunjab Police

ਡਿਊਟੀ ਤੋਂ ਭੱਜਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਹੋਵੇਗੀ। ਵਿਭਾਗਾਂ ਵੱਲੋਂ ਅਜਿਹੇ ਕਰਮਚਾਰੀਆਂ ਦੀ ਰਿਪੋਰਟ ਵੀ ਦਿੱਤੀ ਜਾਵੇਗੀ ਜਿਨ੍ਹਾਂ ਨੇ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਈ। ਇਸ ਗੱਲ ਸਰਵਿਸ ਰਿਕਾਰਡ 'ਚ ਦਰਜ ਹੋਣ ਮਗਰੋਂ ਕਰਮਚਾਰੀ ਦੀ ਤਰੱਕੀ 'ਤੇ ਵੀ ਅਸਰ ਪਏਗਾ। ਸਰਕਾਰ ਤੇ ਵਿਭਾਗਾਂ ਨੂੰ ਅਜਿਹੀਆਂ ਕਈ ਸ਼ਿਕਾਇਤਾਂ ਮਿਲੀਆਂ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement