ਫਾਜ਼ਿਲਕਾ ਦੇ DC ਵੱਲੋ ਜ਼ਿਲ੍ਹਾ ਵਾਸੀਆ ਨੂੰ ਕੋਵਿਡ-19 ਤੋਂ ਸੁਰੱਖਿਅਤ ਰੱਖਣ ਲਈ ਪ੍ਰਚਾਰ ਵੈਨਾਂ ਰਵਾਨਾ
Published : Jun 15, 2020, 8:19 pm IST
Updated : Jun 15, 2020, 8:19 pm IST
SHARE ARTICLE
Photo
Photo

ਜਿਲ੍ਹਾ ਪ੍ਰਸਾਸ਼ਨ ਦਾ ਸਹਿਯੋਗ ਕਰਨ ਲਈ ਪੱਤਰਕਾਰਾਂ ਨੂੰ ਕਰੋਨਾਯੋਧੇ ਬੈਚ ਲਗਾ ਕੇ ਕੀਤਾ ਗਿਆ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਦਾ ਮੰਤਵ ਲੋਕਾਂ ਨੂੰ ਕੋਵਿਡ-19 ਦੀ ਮਹਾਂਮਾਰੀ ਨੂੰ ਹਰਾਉਣਾ ਹੈ, ਇਹ ਮੁਹਿੰਮ ਲੋਕਾਂ ਦੀ ਲੋਕਾਂ ਵੱਲੋਂ ਅਤੇ ਲੋਕਾਂ ਲਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਿਖੇ ਵਿਸ਼ੇਸ਼ ਗੱਲਬਾਤ ਕਰਦਿਆ ਦਿੱਤੀ।

COVID19 cases total cases rise to 308993COVID19 cases 

ਇਸ ਤੋਂ ਪਹਿਲਾ ਸ੍ਰ ਸੰਧੂ ਨੇ ਮਿਸ਼ਨ ਫ਼ਤਿਹ ਮੁਹਿੰਮ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਅੰਦਰ ਕੋਵਿਡ-19 ਦੀ ਸਾਵਧਾਨੀਆਂ ਬਾਰੇ ਜ਼ਿਲ੍ਹਾ ਵਾਸੀਆ ਨੂੰ ਜਾਗਰੂਕ ਕਰਨ ਲਈ 6 ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਡਿਪਟੀ ਕਮਿਸ਼ਨਰ ਸ. ਸੰਧੂ ਨੇ ਦੱਸਿਆ ਕਿ ਸਮੁੱਚੀ ਦੁਨੀਆ ਕੋਰੋਨਾ ਵਾਇਰਸ ਦੇ ਸੰਕਟ 'ਚ ਲੰਘ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਬਿਮਾਰੀ ਨਾਲ ਲੜਨ ਲਈ ਪਹਿਲ ਕਰਦਿਆਂ ਪਹਿਲਾ ਕਰਫਿਊ, ਬਾਅਦ 'ਚ ਲਾਕਡਾਊਨ ਲਗਾਇਆ ਗਿਆ ਅਤੇ ਵੱਡੀ ਸਫ਼ਲਤਾ ਮਿਲੀ।

Covid 19Covid 19

ਉਨ੍ਹਾਂ ਦੱਸਿਆ ਕਿ ਹੁਣ ਰਾਜ ਸਰਕਾਰ ਵੱਲੋਂ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਉਲੀਕੀ ਮੁਹਿੰਮ ਲੋਕਾਂ ਲਈ ਲਾਹੇਵੰਦ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੱਥ ਧੋਣ, ਮਾਸਕ ਪਾਉਣ, ਸਾਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਜੋ ਸਮੇਂ ਦੀ ਲੋੜ ਵੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਸ਼ਨ ਫਤਿਹ ਦੇ ਨਾਮ 'ਤੇ ਇਕ ਗੀਤ ਵੀ ਬੀਤੇ ਦਿਨੀ ਰਿਲੀਜ਼ ਕੀਤਾ ਹੈ,

Covid 19Covid 19

ਜਿਸ 'ਚ ਅਮਿਤਾਬ ਬਚਨ, ਮਿਲਖਾ ਸਿੰਘ, ਸੋਨੂੰ ਸੂਦ, ਗੁਰਦਾਸ ਮਾਨ ਅਤੇ ਹੋਰ ਸਖਸ਼ੀਅਤਾਂ ਇਨ੍ਹਾਂ ਸਾਵਧਾਨੀਆਂ ਦਾ ਪਾਲਣ ਕਰਨ ਦਾ ਸੁਨੇਹਾ ਦੇ ਰਹੀਆ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਜਨਜਾਗੂਕਤਾ ਮੁਹਿੰਮ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇਗਾ। ਇਸ ਮੋਕੇ ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਵੱਲੋਂ ਕਰੋਨਾ ਵਾਇਰਸ ਨੂੰ ਲੈਕੇ ਸਰਕਾਰ ਵੱਲੋਂ ਜਾਰੀ ਦਿਸਾ ਨਿਰਦੇਸ਼ ਲੋਕਾਂ ਤੱਕ ਪਹੁੰਚਣ ਲਈ ਰੋਜਾਨਾ ਸਪੋਕਸਮੈਨ ਵੱਲੋਂ ਕੀਤੀ ਗਈ ਕਵਰੇਜ ਨੂੰ ਲੈਕੇ ਸਪੋਕਸਮੈਨ ਦੇ ਰਿਪੋਰਟਰ ਹਰਪਰੀਤ ਮਹਿਮੀ ਨੂੰ ਕਰੋਨਾਯੋਧਾ ਦਾ ਬੈਚ ਲਗਾ ਕੇ ਸਨਮਾਨਿਤ ਕੀਤਾ ਗਿਆ।                          

Covid 19Covid 19

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement