ਗ਼ਰੀਬ ਕਲਿਆਣ ਅੰਨ ਯੋਜਨਾ ਦਾ ਲਾਭ ਛੇ ਮਹੀਨੇ ਹੋਰ ਵਧਾਉਣ ਦੀ ਕੀਤੀ ਮੰਗ
Published : Jun 15, 2020, 10:50 am IST
Updated : Jun 15, 2020, 10:50 am IST
SHARE ARTICLE
Amarinder Singh
Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ

ਚੰਡੀਗੜ੍ਹ, 14 ਜੂਨ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਵਿਡ ਦੇ ਸੰਕਟ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀ.ਐਮ.ਜੀ.ਕੇ.ਏ.ਵਾਈ.) ਦਾ ਲਾਭ ਛੇ ਮਹੀਨੇ ਹੋਰ ਵਧਾਉਣ ਦੀ ਅਪੀਲ ਕੀਤੀ ਹੈ ਤਾਂ ਕਿ ਕੌਮੀ ਖ਼ੁਰਾਕ ਸੁਰੱਖਿਆ ਐਕਟ (ਐਨ.ਐਫ. ਐਸ.ਏ.) ਦੇ ਲਾਭਪਾਤਰੀਆਂ ਨੂੰ ਮੁਫ਼ਤ ਕਣਕ ਅਤੇ ਦਾਲਾਂ ਦੀ ਸਹੂਲਤ ਮੁਹਈਆ ਕਰਵਾਈ ਜਾ ਸਕੇ।  ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਵਾਧਾ ਯਕੀਨੀ ਬਣਾਏਗਾ ਕਿ ਗ਼ਰੀਬ ਅਤੇ ਲੋੜਵੰਦ ਭੁੱਖੇ ਪੇਟ ਨਾ ਸੌਣ ਅਤੇ ਉਨ੍ਹਾਂ ਨੂੰ ਅਪਣਾ ਗੁਜ਼ਾਰਾ ਕਰਨ ਦੇ ਯੋਗ ਵੀ ਬਣਾਇਆ ਜਾ ਸਕੇਗਾ।

ਮੁੱਖ ਮੰਤਰੀ ਨੇ ਮੋਦੀ ਨੂੰ ਇਸ ਬਾਰੇ ਭਾਰਤ ਸਰਕਾਰ ਦੇ ਖਪਤਕਾਰ ਮਾਮਲਿਆਂ, ਖ਼ੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਮੰਤਰਾਲੇ ਨੂੰ ਸਲਾਹ ਦੇਣ ਦੀ ਅਪੀਲ ਕੀਤੀ।
ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਦੇ ਪਹਿਲੇ ਐਲਾਨ ਨਾਲ ਕੋਵਿਡ ਦੇ ਔਖੇ ਸਮਿਆਂ ਦੌਰਾਨ ਐਨ.ਐਫ਼.ਐਸ.ਏ. ਦੇ ਗ਼ਰੀਬ ਲਾਭਪਾਤਰੀਆਂ ਨੂੰ ਹੋਏ ਵੱਡੇ ਲਾਭ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਦੇਸ਼ ਵਿਆਪੀ ਤਾਲਾਬੰਦੀ ਨਾਲ ਨਾ ਸਿਰਫ਼ ਮੁਲਕ ਦੇ ਅਰਥਚਾਰੇ ਦੀ ਰਫ਼ਤਾਰ ਮੱਠੀ ਪਈ ਸਗੋਂ ਲੋਕਾਂ ਦੀ ਆਮਦਨ ਅਤੇ ਬੱਚਤ ਵਿਚ ਵੀ ਵੱਡੀ ਕਮੀ ਆਈ ਹੈ।

ਇਸ ਲਾਭ ਵਿਚ ਵਾਧਾ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਦਸਿਆ ਕਿ ਤਾਲਾਬੰਦੀ ਨੂੰ ਲਗਭਗ ਤਿੰਨ ਮਹੀਨੇ ਹੋ ਚੱਲੇ ਹਨ ਅਤੇ ਪੰਜਾਬ ਵਿਚ ਉਦਯੋਗਿਕ ਗਤੀਵਿਧੀਆਂ ਬਹਾਲ ਹੋ ਜਾਣ ਤੋਂ ਬਾਅਦ ਵੀ ਲੋਕਾਂ ਖਾਸ  ਕਰ ਕੇ ਗ਼ਰੀਬਾਂ ਦੀ ਆਰਥਕ ਸਥਿਤੀ ਵਿਚ ਬਹੁਤਾ ਸੁਧਾਰ ਨਹੀਂ ਹੋਇਆ।
ਉਨ੍ਹਾਂ ਦਸਿਆ ਕਿ ਸੂਬੇ ਵਿਚ 2.60 ਲੱਖ ਉਦਯੋਗਿਕ ਯੂਨਿਟਾਂ ਵਿਚੋਂ 2.32 ਲੱਖ ਤੋਂ ਵੱਧ ਯੂਨਿਟ ਚਾਲੂ ਹੋ ਗਏ ਹਨ ਪਰ ਪਿਛਲੇ ਕੁੱਝ ਮਹੀਨਿਆਂ ਦੌਰਾਨ ਤਨਖ਼ਾਹਾਂ ਦਾ ਘਾਟਾ ਪੈ ਜਾਣ ਕਰ ਕੇ ਲੋਕਾਂ ਖਾਸ ਕਰ ਕੇ ਐਨ.ਐਫ਼.ਐਸ.ਏ. ਦੇ ਗ਼ਰੀਬ ਲਾਭਪਾਤਰੀਆਂ ਦੀ ਖ਼ਰੀਦ ਸ਼ਕਤੀ ਨੂੰ ਬੁਰੀ ਤਰ੍ਹਾਂ ਖੋਰਾ ਲੱਗਾ ਹੈ।

ਕੈਪਟਨ ਨੇ ਕਿਹਾ ਕਿ ਬੰਦਿਸ਼ਾਂ ਵਿਚ ਢਿੱਲ ਦੇਣ ਨਾਲ ਕੋਵਿਡ-19 ਦੇ ਕੇਸਾਂ ਵਿਚ ਵਾਧਾ ਹੋਣ ਦਾ ਰੁਝਾਨ ਦੇਖਿਆ ਜਾ ਰਿਹਾ ਹੈ ਅਤੇ ਅੱਗੇ ਤਾਲਾਬੰਦੀ ਅਤੇ ਬੰਦਿਸ਼ਾਂ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਵਿਚ ਛੇ ਮਹੀਨੇ ਦਾ ਵਾਧਾ ਕਰਨ ਨਾਲ ਇਸ ਔਖੀ ਘੜੀ ਵਿਚ ਐਨ.ਐਫ਼.ਐਸ.ਏ. ਦੇ ਲੋੜਵੰਦ ਲਾਭਪਾਤਰੀਆਂ ਨੂੰ ਬਹੁਤ ਮਦਦ ਮਿਲੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement