ਖਾਸੋ ਪਾਡੋ ਗੋਲੀਕਾਂਡ ਦਾ ਸ਼ਿਕਾਰ ਹੋਏ ਹੌਲਦਾਰ ਦੇ ਪਰਿਵਾਰ ਨੂੰ 1 ਕਰੋੜ ਦਾ ਮੁਆਵਜ਼ਾ ਦੇਵੇ ਸਰਕਾਰ-ਚੀਮਾ
Published : Jun 15, 2020, 7:16 pm IST
Updated : Jun 15, 2020, 7:16 pm IST
SHARE ARTICLE
Harpal Singh Cheema
Harpal Singh Cheema

ਚੀਮਾ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸੁਰੱਖਿਆ ਜਵਾਨਾਂ ਲਈ ਕੇਜਰੀਵਾਲ ਸਰਕਾਰ ਦੀ ਤਰਜ਼ 'ਤੇ ਨੀਤੀ ਬਣਾਉਣ ਦੀ ਮੰਗ ਕੀਤੀ

ਚੰਡੀਗੜ੍ਹ, 15 ਜੂਨ 2020 : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਮੋਗਾ ਦੇ ਖੋਸਾ ਪਾਂਡੋ ਪਿੰਡ 'ਚ ਇੱਕ ਸਨਕੀ ਅਪਰਾਧੀ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਹੌਲਦਾਰ ਜਗਮੋਹਨ ਸਿੰਘ ਦੇ ਪਰਿਵਾਰ ਲਈ ਇੱਕ ਕਰੋੜ ਰੁਪਏ ਦੀ ਨਕਦ ਸਹਾਇਤਾ ਰਾਸ਼ੀ ਅਤੇ ਪਰਿਵਾਰ ਦੀ ਯੋਗ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।

Punjab SC Captain Amarinder Singh Captain Amarinder Singh

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਅਤੇ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਜੇਕਰ ਜਗਮੋਹਨ ਸਿੰਘ ਆਪਣੀ ਜਾਨ ਤਲੀ 'ਤੇ ਧਰ ਕੇ ਅਪਰਾਧੀ ਪ੍ਰਵਿਰਤੀ ਵਾਲੇ ਗੁਰਵਿੰਦਰ ਸਿੰਘ ਦਾ ਸਾਹਮਣਾ ਨਾ ਕਰਦਾ ਤਾਂ ਉਹ ਸਨਕੀ ਬਦਮਾਸ਼ ਨਾ ਜਾਣੇ ਕਿੰਨੇ ਹੋਰ ਪਿੰਡ ਵਾਲਿਆਂ ਅਤੇ ਪੁਲਸ ਫੋਰਸ ਦੇ ਜਵਾਨਾਂ ਦਾ ਜਾਨੀ ਨੁਕਸਾਨ ਕਰਦਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਸ ਦਲੇਰੀ ਨਾਲ ਹੌਲਦਾਰ ਜਗਮੋਹਨ ਸਿੰਘ ਨੇ ਸਨਕੀ ਗੁਰਵਿੰਦਰ ਸਿੰਘ ਦੀਆਂ ਗੋਲੀਆਂ ਦਾ ਸਾਹਮਣਾ ਕੀਤਾ

punjab policepunjab police

ਉਹ ਕਾਬਲ-ਏ-ਤਾਰੀਫ਼ ਹਨ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਮਾਮਲੇ ਨੂੰ ਆਧਾਰ ਬਣਾ ਕੇ ਉਨ੍ਹਾਂ ਨੇ ਵਿਰੋਧੀ ਧਿਰ ਦਾ ਨੇਤਾ ਹੋਣ ਦਾ ਨਾਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੀ ਤਰਜ਼ 'ਤੇ ਪੰਜਾਬ ਸਰਕਾਰ ਨੂੰ ਵੀ ਨੀਤੀ ਬਣਾਉਣੀ ਚਾਹੀਦੀ ਹੈ ਤਾਂ ਕਿ ਪੰਜਾਬ ਨਾਲ ਸੰਬੰਧਿਤ ਫ਼ੌਜੀ, ਅਰਧ ਸੁਰੱਖਿਆ ਬਲ ਅਤੇ ਪੰਜਾਬ ਪੁਲਸ ਦੇ ਕਿਸੇ ਜਵਾਨ ਦੀ ਡਿਊਟੀ ਦੌਰਾਨ ਮੌਤ ਹੋ ਜਾਣ 'ਤੇ ਉਸ ਦੇ ਪਰਿਵਾਰ ਨੂੰ ਤੁਰੰਤ ਇੱਕ ਕਰੋੜ ਰੁਪਏ ਅਤੇ ਪਰਿਵਾਰ ਦੇ ਯੋਗ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

Punjab Government Sri Mukatsar Sahib Punjab 

ਇਸ ਤੋਂ 'ਆਪ' ਆਗੂਆਂ ਨੇ ਇਸ ਗੋਲੀਕਾਂਡ 'ਚ ਜ਼ਖਮੀ ਹੋਏ ਸੀਆਈਏ ਇੰਸਪੈਕਟਰ ਤਰਲੋਚਨ ਸਿੰਘ ਅਤੇ ਹੌਲਦਾਰ ਬਚਨ ਸਿੰਘ ਨਾਲ ਹਮਦਰਦੀ ਜਤਾਉਂਦੇ ਹੋਏ ਕਿਹਾ ਕਿ ਸਰਕਾਰ ਇਨ੍ਹਾਂ ਬਹਾਦਰ ਜਵਾਨਾਂ ਨੂੰ ਤਰੱਕੀ ਦੇ ਕੇ ਸਨਮਾਨੇ। ਇਸ ਤੋਂ ਇਲਾਵਾ ਕੇਸ ਦੀ ਸੁਣਵਾਈ ਤਿੰਨ ਮਹੀਨਿਆਂ 'ਚ ਮੁਕੰਮਲ ਕਰਕੇ ਦੋਸ਼ੀ ਨੂੰ ਸਖ਼ਤ ਸਜਾ ਯਕੀਨੀ ਬਣਾਵੇ।

Punjab Government Harpal Singh CheemaHarpal Singh Cheema

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement