
ਜ਼ਿਲ੍ਹਾ ਕਪੂਰਥਲਾ ਅਧੀਨ ਪੈਂਦੇ ਸੁਲਤਾਨਪੁਰ ਲੋਧੀ ਤੋਂ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ, ਜਦੋਂ ਦੋ
ਜਲੰਧਰ, ਕਪੂਰਥਲਾ, 14 ਜੂਨ (ਵਰਿੰਦਰ ਸ਼ਰਮਾ): ਜ਼ਿਲ੍ਹਾ ਕਪੂਰਥਲਾ ਅਧੀਨ ਪੈਂਦੇ ਸੁਲਤਾਨਪੁਰ ਲੋਧੀ ਤੋਂ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ, ਜਦੋਂ ਦੋ ਵਿਅਕਤੀਆਂ ਨੂੰ 7 ਕਰੋੜ ਰੁਪਏ ਦੀ ਹੈਰੋਇਨ ਸਮੇਤ ਕਾਬੂ ਕੀਤਾ। ਇਸ ਮਾਮਲੇ ਵਿਚ ਕਪੂਰਥਲਾ ਦੇ ਐਸ.ਪੀ. ਮਨਪ੍ਰੀਤ ਸਿੰਘ ਢਿੱਲੋਂ ਅਤੇ ਡੀ.ਐਸ.ਪੀ. ਸਰਵਣ ਸਿੰਘ ਨੇ ਸਾਂਝੇ ਤੌਰ ਉਤੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ 7 ਕਰੋੜ ਰੁਪਏ ਦੀ ਹੈਰੋਇਨ ਤੋਂ ਇਲਾਵਾ ਕਰੀਬ 3 ਲੱਖ ਰੁਪਏ ਨਕਦ ਵੀ ਬਰਾਮਦ ਕੀਤੇ ਹਨ ਜਦੋਂਕਿ ਇਸ ਮਾਮਲੇ ਵਿਚ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਤਿੰਨ ਫ਼ਰਾਰ ਹਨ।
ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਫੜੇ ਗਏ ਦੋਵਾਂ ਵਿਅਕਤੀਆਂ ਦੀ ਪਹਿਚਾਣ ਦਵਿੰਦਰ ਸਿੰਘ ਉਰਫ਼ ਬਾਰਾ, ਬਲਵਿੰਦਰ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਕੋਲੋਂ ਹੈਰੋਇਨ, 2 ਲੱਖ 9900 ਰੁਪਏ ਦੀ ਕਰੰਸੀ ਅਤੇ ਮੋਟਰਸਾਈਕਲ ਵੀ ਬਰਾਮਦ ਹੋਏ ਹਨ। ਇਸ ਦੌਰਾਨ ਕਪੂਰਥਲਾ ਦੇ ਐਸ.ਪੀ. ਮਨਪ੍ਰੀਤ ਸਿੰਘ ਢਿੱਲੋਂ ਅਤੇ ਡੀ.ਐੱਸ.ਪੀ. ਸਰਵਣ ਸਿੰਘ ਬੱਲ ਨੇ ਇਹ ਵੀ ਦਸਿਆ ਕਿ ਪੁਲਿਸ ਨੇ ਇਨ੍ਹਾਂ ਸਾਰਿਆਂ ਵਿਰੁਧ ਕੇਸ ਦਰਜ ਕਰ ਲਿਆ ਹੈ ਅਤੇ 3 ਫ਼ਰਾਰ ਵਿਅਕਤੀਆਂ ਵਿਰੁਧ ਭਾਲ ਸ਼ੁਰੂ ਕਰ ਦਿਤੀ ਹੈ