ਕੈਪਟਨ ਅਮਰਿੰਦਰ ਸਿੰਘ ਅਗਲੇ ਕਦਮ ਦਾ ਫ਼ੈਸਲਾ ਪ੍ਰਧਾਨ ਮੰਤਰੀ ਨਾਲ ਮੀਟਿੰਗ ਬਾਅਦ ਲੈਣਗੇ
Published : Jun 15, 2020, 8:15 am IST
Updated : Jun 15, 2020, 8:18 am IST
SHARE ARTICLE
Captain Amrinder Singh With Modi
Captain Amrinder Singh With Modi

16 ਜੂਨ ਨੂੰ ਨਰਿੰਦਰ ਮੋਦੀ ਨਾਲ ਮੀਟਿੰਗ ਬਾਅਦ ਸੱਦੀ ਪੰਜਾਬ ਮੰਤਰੀ ਮੰਡਲ ਦੀ ਬੈਠਕ

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦੇ ਵਧ ਰਹੇ ਖ਼ਤਰੇ ਅਤੇ ਪਿਛਲੇ ਦਿਨਾਂ ਵਿਚ ਪਾਜ਼ੇਟਿਵ ਮਾਮਲਿਆਂ ਅਤੇ ਮੌਤਾਂ ਦੀ ਵਧ ਰਹੀ ਗਿਣਤੀ ਦੇ ਮੱਦੇਨਜ਼ਰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੇ ਚੁੱਕੇ ਜਾਣ ਵਾਲੇ ਸਖ਼ਤ ਕਦਮਾਂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਤੋਂ ਬਾਅਦ ਫ਼ੈਸਲਾ ਲੈਣਗੇ।

Captain Amrinder Singh With ModiCaptain Amrinder Singh With Modi

ਜ਼ਿਕਰਯੋਗ ਹੈ ਕਿ ਭਾਵੇਂ ਹਾਲੇ ਸੂਬੇ ਵਿਚ 30 ਜੂਨ ਤਕ ਤਾਲਾਬੰਦੀ ਦੀਆਂ ਪਾਬੰਦੀਆਂ ਲਾਗੂ ਹਨ ਅਤੇ ਹਫ਼ਤੇ ਦੇ ਆਖ਼ਰੀ ਦਿਨਾਂ ਸਨਿਚਰਵਾਰ ਅਤੇ ਐਤਵਾਰ ਨੂੰ ਇਹ ਪਾਬੰਦੀਆਂ ਮੁਕੰਮਲ ਤਾਲਾਬੰਦੀ ਦੇ ਹੁਕਮਾਂ ਤਹਿਤ ਹੋਰ ਵਧਾ ਦਿਤੀਆਂ ਗਈਆਂ ਹਨ ਪਰ ਜੁਲਾਈ ਅਤੇ ਅਗੱਸਤ ਮਹੀਨੇ ਦੌਰਾਨ ਕੋਰੋਨਾ ਦੇ ਸਿਖ਼ਰ 'ਤੇ ਹੋਣ ਦੇ ਮਾਹਰਾਂ ਵਲੋਂ ਲਗਾਏ ਅਨੁਮਾਨ ਕਾਰਨ 30 ਜੂਨ ਤੋਂ ਬਾਅਦ ਪੰਜਾਬ ਵਿਚ ਕੇਸ ਵਧਣ 'ਤੇ ਹੋਰ ਵੀ ਸਖ਼ਤ ਕਦਮ ਚੁੱਕੇ ਜਾ ਸਕਦੇ ਹਨ।

Captain Amrinder Singh With ModiCaptain Amrinder Singh With Modi

ਮੁੱਖ ਮੰਤਰੀ ਸਪੱਸ਼ਟ ਕਰ ਚੁੱਕੇ ਹਨ ਕਿ ਜੇਕਰ ਮਾਮਲਾ ਵਿਗੜਦਾ ਹੈ ਤਾਂ ਉਹ ਕਿਸੇ ਵੀ ਹਦ ਤਕ ਜਾ ਸਕਦੇ ਹਨ ਅਤੇ ਕੋਰੋਨਾ ਨੂੰ ਕਾਬੂ ਤੋਂ ਬਾਹਰ ਨਹੀਂ ਹੋਣ ਦੇਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹੁਣ ਹਫ਼ਤੇ ਵਿਚ ਦੋ ਦਿਨ ਦੀ ਸਖ਼ਤੀ ਬਾਅਦ ਵੀ ਲੋਕਾਂ 'ਤੇ ਨਜ਼ਰ ਹੈ ਕਿ ਉਹ ਕਿੰਨੀ ਕੁ ਸਾਵਧਾਨਂ ਦੇ ਨਿਯਮਾਂ ਦਾ ਪਾਲਣ ਕਰਦੇ ਹਨ।

Captain Amrinder Singh With ModiCaptain Amrinder Singh With Modi

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਦੇਸ਼ ਵਿਚ ਵਧ ਰਹੇ ਕੋਰੋਨਾ ਕੇਸਾਂ ਕਾਰਨ 6ਵੀਂ ਵਾਰ 16 ਅਤੇ 17 ਜੂਨ ਨੂੰ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਕੇਂਦਰ ਸਾਸ਼ਤ ਸੂਬਿਆਂ ਦੇ ਪ੍ਰਸਾਸ਼ਕਾਂ ਨਾਲ 6ਵੀਂ ਵਾਰ ਮੀਟਿੰਗ ਕਰ ਕੇ ਸਿੱਧੀ ਗੱਲਬਾਤ ਕਰਨਗੇ। ਦੇਸ਼ ਵਿਚ ਅੱਗੇ ਲਾਕਡਾਊਨ ਦੀਆਂ ਪਾਬੰਦੀਆਂ ਸਖ਼ਤ ਹੋਣ ਦੀ ਸੂਰਤ ਵਿਚ ਪੰਜਾਬ 'ਚ ਵੀ ਇਹ ਨੀਤੀ ਅਪਣਾਉਣੀ ਪਵੇਗੀ।

Captain Amrinder Singh With ModiCaptain Amrinder Singh With Modi

ਇਸੇ ਕਰ ਕੇ ਮੁੱਖ ਮੰਤਰੀ ਨੇ ਅਗਲੀ ਰਣਨੀਤੀ ਲਈ ਪੰਜਾਬ ਮੰਤਰੀ ਮੰਡਲ ਦੀ ਸੱਦੀ ਬੈਠਕ ਮੁਲਤਵੀ ਕਰ ਕੇ 8 ਜੂਨ ਨੂੰ ਕਰ ਦਿਤੀ ਹੈ। ਪ੍ਰਧਾਨ ਮੰਤਰੀ ਨਾਲ 16 ਜੂਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮਲ ਹੋਣਗੇ। ਇਸ ਮੀਟਿੰਗ ਦੇ ਹਿਸਾਬ ਨਾਲ 18 ਜੂਨ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿਚ ਅਗਲੀ ਰਣਨੀਤੀ 'ਤੇ ਚਰਚਾ ਹੋਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement