ਫ਼ੂਡ ਸੇਫ਼ਟੀ ਵਿਭਾਗ ਯੋਗ ਗੁਣਵੱਤਾ ਲਈ ਨਿਰੰਤਰ ਚੈਕਿੰਗ ਕਰ ਰਿਹੈ : ਪੰਨੂੰ
Published : Jun 15, 2020, 7:56 am IST
Updated : Jun 15, 2020, 7:56 am IST
SHARE ARTICLE
kahan Singh Pannu
kahan Singh Pannu

:“ਫ਼ੂਡ ਸੇਫ਼ਟੀ ਵਿਭਾਗ ਰਾਜ ਦੇ ਲੋਕਾਂ ਨੂੰ ਉੱਚ ਪਧਰੀ ਖਾਣ-ਪੀਣ ਦੀਆਂ ਚੀਜ਼ਾਂ ਮੁਹਈਆ ਕਰਵਾਉਣ ਲਈ

ਚੰਡੀਗੜ੍ਹ, 14 ਜੂਨ (ਸਪੋਕਸਮੈਨ ਸਮਾਚਾਰ ਸੇਵਾ):“ਫ਼ੂਡ ਸੇਫ਼ਟੀ ਵਿਭਾਗ ਰਾਜ ਦੇ ਲੋਕਾਂ ਨੂੰ ਉੱਚ ਪਧਰੀ ਖਾਣ-ਪੀਣ ਦੀਆਂ ਚੀਜ਼ਾਂ ਮੁਹਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਵਚਨਬੱਧਤਾ ਦੇ ਹਿੱਸੇ ਵਜੋਂ, ਕੋਰੋਨਾ ਮਹਾਂਮਾਰੀ ਦੌਰਾਨ ਵਿਭਾਗ ਦੇ ਫੂਡ ਸੇਫ਼ਟੀ ਅਧਿਕਾਰੀਆਂ ਨੇ ਖਾਣ ਪੀਣ ਵਾਲੀਆਂ ਚੀਜ਼ਾਂ ਵੇਚਣ ਵਾਲੀਆਂ ਦੁਕਾਨਾਂ ਦੀ ਨਿਯਮਤ ਜਾਂਚ ਕੀਤੀ

ਅਤੇ ਦੁਕਾਨਦਾਰਾਂ ਨੂੰ ਮਿਆਦ ਪੁੱਗ ਚੁੱਕੇ ਸਮਾਨਾਂ ਦਾ ਨਿਪਟਾਰਾ ਕਰਨ, ਗੁਣਵਤਾ ਵਾਲੇ ਉਤਪਾਦ ਵੇਚਣ ਅਤੇ ਜਮ੍ਹਾਂਖੋਰੀ ਤੋਂ ਗੁਰੇਜ਼ ਕਰਨ ਸਬੰਧੀ ਜਾਗਰੂਕ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ, ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ ਸ. ਕਾਹਨ ਸਿੰਘ ਪੰਨੂੰ ਨੇ ਦਸਿਆ ਕਿ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਖ਼ਤੀ ਨਾਲ ਸਮਾਜਕ ਦੂਰੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ, ਮਾਸਕ ਪਹਿਨਣ ਅਤੇ ਹੈਂਡ ਸੈਨੀਟਾਈਜ਼ਰ ਦੀ ਵਰਤੋਂ, ਜਿੰਨੀ ਵਾਰ ਹੋ ਸਕੇ 20 ਸੈਕਿੰਡ ਲਈ ਹੱਥ ਧੋਣ।

kahan Singh Pannukahan Singh Pannu

ਸ. ਪੰਨੂੰ ਨੇ ਅਗੇ ਦੱਸਿਆ ਕਿ 1 ਮਈ ਤੋਂ 31 ਮਈ ਤਕ ਫੂਡ ਸੇਫ਼ਟੀ ਟੀਮਾਂ ਨੇ 1451 ਦੁਕਾਨਾਂ 'ਤੇ ਚੈਕਿੰਗ ਕੀਤੀ ਅਤੇ ਮਿਆਦ ਪੁੱਗ ਚੁੱਕੇ ਭੋਜਨ ਪਦਾਰਥਾਂ ਦਾ ਨਿਪਟਾਰਾ ਕੀਤਾ ਜਿਨ੍ਹਾਂ ਵਿਚ 22 ਕੁਇੰਟਲ 66 ਕਿਲੋਗ੍ਰਾਮ ਫਲ ਅਤੇ ਸਬਜ਼ੀਆਂ, ਦੁੱਧ ਅਤੇ ਦੁੱਧ ਉਤਪਾਦਾਂ, 419 ਲੀਟਰ ਕੋਲਡ ਡਰਿੰਕ, ਤੇਲ, 167 ਨਾਮਕੀਨ ਪੈਕੇਟ, ਬਿਸਕੁਟ ਅਤੇ ਮਸਾਲੇ ਸ਼ਾਮਲ ਹਨ। ਟੀਮਾਂ ਨੇ ਹੋਟਲ, ਢਾਬਾ ਅਤੇ ਹਲਵਾਈ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਵੀ ਕੀਤੀਆਂ ਅਤੇ ਉਨ੍ਹਾਂ ਨੂੰ ਰਾਜ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਚੰਗੀ ਕੁਆਲਟੀ ਦੀਆਂ ਖਾਣ-ਪੀਣ ਦੀਆਂ ਵਸਤਾਂ ਤਿਆਰ ਕਰਨ ਦੀ ਸਿਖਲਾਈ ਦਿਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement