ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਤੇ ਲੋਕ ਨਿਰਮਾਣ ਵਿਭਾਗ ਦੇ 56 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
Published : Jun 15, 2020, 6:43 pm IST
Updated : Jun 15, 2020, 6:43 pm IST
SHARE ARTICLE
Photo
Photo

ਦੋਵਾਂ ਵਿਭਾਗਾਂ ਵਿੱਚ ਤਰਸ ਦੇ ਆਧਾਰ ਉਤੇ ਨੌਕਰੀਆਂ ਪਹਿਲ ਦੇ ਆਧਾਰ ਉਤੇ ਦਿੱਤੀਆਂ ਗਈਆਂ: ਸਿੰਗਲਾ

ਚੰਡੀਗੜ੍ਹ, 15 ਜੂਨ : ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਦੋਵਾਂ ਵਿਭਾਗਾਂ ਦੇ 56 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸਿੱਖਿਆ ਵਿਭਾਗ ਵਿੱਚ 40 ਉਮੀਦਵਾਰਾਂ ਅਤੇ ਲੋਕ ਨਿਰਮਾਣ ਵਿਭਾਗ ਦੇ 16 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਵੱਖ-ਵੱਖ ਅਹੁਦਿਆਂ ਲਈ ਨਿਯੁਕਤੀ ਪੱਤਰ ਦੇਣ ਸਬੰਧੀ ਪੰਜਾਬ ਭਵਨ ਵਿਖੇ ਰੱਖੇ ਗਏ ਸੰਖੇਪ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਨੇ ਸਮੂਹ ਉਮੀਦਵਾਰਾਂ ਨੂੰ ਤਨਦੇਹੀ ਤੇ ਈਮਾਨਦਾਰੀ ਨਾਲ ਆਪਣੀ ਜੰਿਮੇਵਾਰੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਦੋਹਾਂ ਵਿਭਾਗਾਂ ਵਿੱਚ ਬਹੁਤ ਹੀ ਘੱਟ ਸਮੇਂ ਵਿੱਚ ਤਰਸ ਦੇ ਆਧਾਰ ’ਤੇ ਨੌਕਰੀਆਂ ਦੇਣ ਦੇ ਮਾਮਲੇ ਨਿਬੇੜੇ ਗਏ ਹਨ। ਸ੍ਰੀ ਵਿਜੈ ਇੰਦਰ ਸਿੰਗਲਾ ਨੇ ਨਵ-ਨਿਯੁਕਤ ਮੁਲਾਜਮਾਂ ਨੂੰ ਸੰਬੋਧਨ ਹੁੰਦਿਆਂ ਕਿਹਾ, “ਤੁਹਾਡੀ ਇਕ ਜੰਮੇਵਾਰੀ ਆਪਣੇ ਪਰਿਵਾਰਾਂ ਦਾ ਗੁਜਾਰਾ ਚਲਾਉਣਾ ਅਤੇ ਦੂਜੀ ਜ਼ਿੰਮੇਵਾਰੀ ਵਿਭਾਗ ਵਿੱਚ ਮਿਲੇ ਕੰਮ ਨੂੰ ਤਨਦੇਹੀ ਤੇ ਈਮਾਨਦਾਰੀ ਨਾਲ ਕਰਨ ਦੀ ਬਣਦੀ ਹੈ।’’ ਮੁਲਾਜ਼ਮਾਂ ਨੂੰ ਭਵਿੱਖ ਵਿੱਚ ਹੋਰ ਮੱਲਾਂ ਮਾਰਨ ਲਈ ਪ੍ਰੇਰਦਿਆਂ ਉਨ੍ਹਾਂ ਕਿਹਾ, “ਤੁਸੀਂ ਜਿਸ ਅਹੁਦੇ ਉਤੇ ਨਿਯੁਕਤ ਹੋਏ ਹੋ, ਇਹ ਇਕ ਮੁੱਢਲਾ ਪਲੇਟਫਾਰਮ ਹੈ।

photophoto

ਇਸ ਤੋਂ ਅੱਗੇ ਤਰੱਕੀ ਕਰੋ ਅਤੇ ਆਪਣੇ ਆਪ ਨੂੰ ਕਾਬਲ ਬਣਾਉ। ਤੁਹਾਡਾ ਇਹ ਹੰਭਲਾ ਤੁਹਾਡੇ ਵਿਛੜੇ ਪਰਿਵਾਰਕ ਮੈਂਬਰਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗਾ।’’ ਸਿੱਖਿਆ ਵਿਭਾਗਾਂ ਵਿੱਚ ਅੱਜ ਕੁੱਲ 40 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਦਿੱਤੇ ਗਏ, ਜਿਨ੍ਹਾਂ ਵਿੱਚ ਮਾਸਟਰ ਕਾਡਰ ਦੇ 3 ਉਮੀਦਵਾਰ, ਕਲਰਕ ਦੀ ਆਸਾਮੀ ਲਈ 6, ਸੇਵਾਦਾਰ ਦੀ ਆਸਾਮੀ ਲਈ 14, ਚੌਕੀਦਾਰ ਲਈ 12 ਅਤੇ ਸਫਾਈ ਸੇਵਕ ਦੀ ਆਸਾਮੀ ਲਈ 5 ਉਮੀਦਵਾਰ ਸਾਮਲ ਹਨ। ਇਨ੍ਹਾਂ ਵਿੱਚ ਸ੍ਰੀ ਜਤਿੰਦਰ ਸਿੰਘ ਪੰਨੂ, ਸ੍ਰੀਮਤੀ ਕਿਰਨਦੀਪ ਕੌਰ ਤੇ ਮਿਸ ਅਲਕਾ ਰਾਣੀ ਨੂੰ ਮਾਸਟਰ ਕਾਡਰ, ਸ੍ਰੀ ਤੇਜਿੰਦਰਜੀਤ ਸਿੰਘ, ਸ੍ਰੀ ਗੌਤਮ ਵਰਮਾ, ਸ੍ਰੀਮਤੀ ਅੰਜਨਾ ਕੁਮਾਰੀ, ਸ੍ਰੀਮਤੀ ਹਰਜੀਤ ਕੌਰ, ਸ੍ਰੀਮਤੀ ਸਰਬਜੀਤ ਕੌਰ ਤੇ ਮਿਸ ਮਨਦੀਪ ਕੌਰ ਨੂੰ ਕਲਰਕ ਦੀ ਆਸਾਮੀ ਲਈ, ਸ੍ਰੀਮਤੀ ਪਰਮਜੀਤ ਕੌਰ, ਸ੍ਰੀਮਤੀ ਸਤਨਾਮ ਕੌਰ, ਸ੍ਰੀ ਪਰਵਿੰਦਰ ਸਿੰਘ, ਸ੍ਰੀ ਸਾਕਸ਼ਾਤ ਮਨੋਚਾ, ਮਿਸ ਰਮਨਦੀਪ ਕੌਰ, ਸ੍ਰੀ ਕਾਸਦੀਪ ਸਿੰਘ, ਸ੍ਰੀ ਸੰਤੋਖ ਸਿੰਘ, ਮਿਸ ਗੁਰਿੰਦਰ ਕੌਰ, ਸ੍ਰੀਮਤੀ ਮੰਜੂ ਰਾਣੀ, ਸ੍ਰੀ ਲਵਪ੍ਰੀਤ ਸਿੰਘ, ਸ੍ਰੀ ਕਰਨ, ਸ੍ਰੀ ਮਨਦੀਪ ਸਿੰਘ, ਮਿਸ ਕੁਲਜੀਤ ਕੌਰ ਤੇ ਸ੍ਰੀਮਤੀ ਜਸਵੀਰ ਕੌਰ ਨੂੰ ਸੇਵਾਦਾਰ ਦੀ ਆਸਾਮੀ ਲਈ,

photophoto

ਹਰਵਿੰਦਰ ਸਿੰਘ, ਸ੍ਰੀ ਸੁਭਮ, ਸ੍ਰੀ ਰਵੀ ਕੁਮਾਰ, ਸ੍ਰੀ ਗੁਰਪ੍ਰੀਤ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਗਗਨਦੀਪ ਸਿੰਘ, ਸ੍ਰੀ ਅਨਿਲਦੀਪ ਸਿੰਘ, ਸ੍ਰੀ ਪਰਮਿੰਦਰ ਸਿੰਘ ਢਿੱਲੋਂ, ਸ੍ਰੀ ਕੁਲਦੀਪ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਕਰਨ ਪਰਾਸ਼ਰ, ਸ੍ਰੀ ਸਤਿੰਦਰਪਾਲ ਸਿੰਘ ਨੂੰ ਚੌਕੀਦਾਰ ਦੀ ਆਸਾਮੀ ਲਈ ਅਤੇ ਸ੍ਰੀਮਤੀ ਰਾਜ ਕੌਰ, ਸ੍ਰੀ ਸਿੰਦਰਪਾਲ, ਸ੍ਰੀ ਗੁਰਸੇਵਕ ਸਿੰਘ, ਸ੍ਰੀ ਗਗਨਦੀਪ ਸਿੰਘ ਤੇ ਸ੍ਰੀ ਕਸ਼ਮੀਰ ਸਿੰਘ ਨੂੰ ਸਫਾਈ ਸੇਵਕ ਦੀ ਆਸਾਮੀ ਲਈ ਨਿਯੁਕਤੀ ਪੱਤਰ ਸੌਂਪੇ ਗਏ। ਇਸੇ ਤਰ੍ਹਾਂ ਲੋਕ ਨਿਰਮਾਣ ਵਿਭਾਗ ਵਿੱਚ ਕੁੱਲ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ, ਜਿਨ੍ਹਾਂ ਵਿੱਚ ਗਰੁੱਪ-ਸੀ ਦੀਆਂ 2 ਆਸਾਮੀਆਂ ਅਤੇ ਗਰੁੱਪ-ਡੀ ਦੀਆਂ 14 ਆਸਾਮੀਆਂ ਦੇ ਉਮੀਦਵਾਰ ਸ਼ਾਮਲ ਹਨ। ਵਿਭਾਗ ਵਿੱਚ ਮਿਸ ਤਪਨੂਰ ਕੌਰ ਅਹੂਜਾ ਤੇ ਮਿਸ ਪ੍ਰਭਜੀਤ ਕੌਰ ਨੂੰ ਕਲਰਕ ਦੀ ਆਸਾਮੀ ਲਈ, ਸ੍ਰੀਮਤੀ ਬਲਜੀਤ ਕੌਰ, ਮਿਸ ਤਰਨਜੋਤ ਕੌਰ, ਸ੍ਰੀਮਤੀ ਦੀਪਾ, ਸ੍ਰੀ ਅਮਰੀਕ ਸਿੰਘ, ਸ੍ਰੀ ਬੋਧ ਰਾਜ, ਸ੍ਰੀ ਸੁਖਵਿੰਦਰ ਸਿੰਘ, ਸ੍ਰੀ ਅਨਿਲ ਕੁਮਾਰ, ਸ੍ਰੀ ਸੰਦੀਪ ਸਿੰਘ, ਮਿਸ ਪਲਵਿੰਦਰ ਕੌਰ ਨੂੰ ਸੇਵਾਦਾਰ, ਸ੍ਰੀ ਚਰਨਜੀਤ ਸਿੰਘ

photophoto

ਤੇ ਸ੍ਰੀ ਅਸ਼ੋਕ ਕੁਮਾਰ ਨੂੰ ਬੇਲਦਾਰ, ਸ੍ਰੀ ਸੁਖਪ੍ਰੀਤ ਸਿੰਘ ਨੂੰ ਸਫ਼ਾਈ ਸੇਵਕ, ਸ੍ਰੀ ਝਿਰਮਲ ਸਿੰਘ ਨੂੰ ਚੌਕੀਦਾਰ ਅਤੇ ਸ੍ਰੀ ਵਰਿੰਦਰ ਕੁਮਾਰ ਨੂੰ ਫਰਾਸ਼ ਦੇ ਅਹੁਦੇ ਲਈ ਨਿਯੁਕਤੀ ਪੱਤਰ ਦਿੱਤੇ ਗਏ। ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਸਿੱਖਿਆ ਸਕੱਤਰ ਸ੍ਰੀ ਕਿ੍ਰਸਨ ਕੁਮਾਰ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਸੁਖਜੀਤ ਪਾਲ ਸਿੰਘ, ਸ੍ਰੀ ਵੀ.ਜੇ.ਐਸ. ਢੀਂਡਸਾ, ਸ੍ਰੀ ਟੀ.ਐਸ. ਚਾਹਲ, ਸ੍ਰੀ ਜੇ.ਐਸ. ਮਾਨ, ਸ੍ਰੀ ਅਰੁਣ ਕੁਮਾਰ, ਸ੍ਰੀ ਰਾਜ ਕੁਮਾਰ, ਸ੍ਰੀ ਵਿਜੈ ਕੁਮਾਰ ਚੋਪੜਾ (ਸਾਰੇ ਚੀਫ ਇੰਜੀਨੀਅਰ ਲੋਕ ਨਿਰਮਾਣ ਵਿਭਾਗ) ਅਤੇ ਰਜਿਸਟਰਾਰ ਸ੍ਰੀ ਸਦਾ ਰਾਮ ਸਰਮਾ ਹਾਜ਼ਰ ਸਨ।

photophoto

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement