ਮਨਪ੍ਰੀਤ ਬਾਦਲ ਤੇ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੇਸ ਦਰਜ ਹੋਣ ਤੱਕ ਸੰਘਰਸ਼ ਕਰੇਗੀ ਆਪ: ਹਰਪਾਲ ਚੀਮਾ
Published : Jun 15, 2021, 4:39 pm IST
Updated : Jun 15, 2021, 4:39 pm IST
SHARE ARTICLE
Harpal Cheema
Harpal Cheema

ਆਪ ਨੇ ਕੈਪਟਨ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਖ਼ਿਲਾਫ਼ ਸਾਰੇ ਜ਼ਿਲ੍ਹਿਆਂ ਵਿੱਚ ਕੀਤੀ ਭੁੱਖ ਹੜਤਾਲ ਅਤੇ ਪ੍ਰਦਰਸ਼ਨ

ਚੰਡੀਗੜ੍ਹ:  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਐਸ.ਸੀ ਵਿੰਗ ਵੱਲੋਂ ਮੰਗਲਵਾਰ ਨੂੰ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਘੁਟਾਲੇ ਖ਼ਿਲਾਫ਼ ਸੂਬਾ ਭਰ  ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਅਤੇ ਡਿਪਟੀ ਕਮਿਸ਼ਨਰਾਂ ਦੇ ਦਫ਼ਰਤਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ।

Harpal Cheema Harpal Cheema

ਹੋਰ ਪੜ੍ਹੋ: ਦੇਸ਼ ‘ਚ ਕੋਰੋਨਾ ਵੈਕਸੀਨ ਨਾਲ ਪਹਿਲੀ ਮੌਤ ਦੀ ਪੁਸ਼ਟੀ ਹੋਈ, 68 ਸਾਲਾ ਬਜ਼ੁਰਗ ਨੇ ਗਵਾਈ ਜਾਨ

ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ (Harpal Cheema) ਨੇ ਕਿਹਾ ਕਿ ਪਾਰਟੀ ਦੇ ਐਸ.ਸੀ ਵਿੰਗ (SC Wing) ਵੱਲੋਂ ਜ਼ਿਲਾ ਪ੍ਰਧਾਨਾਂ ਦੀ ਅਗਵਾਈ ਵਿੱਚ ਸਾਰੇ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਭੁੱਖ ਹੜਤਾਲ ਅਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet badal) ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ (Sadhu singh dharamsotਖ਼ਿਲਾਫ਼ ਐਸ.ਸੀ ਐਸ.ਟੀ ਐਕਟ ਅਧੀਨ ਮਾਮਲਾ ਦਰਜ ਕਰਨ ਦੀ ਮੰਗ ਸਬੰਧੀ ਵੱਡੀ ਗਿਣਤੀ ਵਿੱਚ ਆਪ ਆਗੂਆਂ ਅਤੇ ਵਰਕਰਾਂ ਨੇ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕੀਤੀ ਅਤੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Manpreet badalManpreet badal

ਹੋਰ ਪੜ੍ਹੋ: ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ ਅਦਾਕਾਰਾ ਉਪਾਸਨਾ ਸਿੰਘ

ਹਰਪਾਲ ਸਿੰਘ ਚੀਮਾ (Harpal Cheema) ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦੋ ਲੱਖ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਵਿੱਚ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ ਅਤੇ ਦਲਿਤ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪਾ ਦਿੱਤਾ। ਉਨਾਂ ਕਿਹਾ ਕਿ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਕੇਸ ਦਰਜ ਹੋਣ ਤੱਕ ਆਮ ਆਦਮੀ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ।

sadhu singh dharamsot Sadhu singh dharamsot

ਹੋਰ ਪੜ੍ਹੋ: Fact Check: ਵਾਇਰਲ ਤਸਵੀਰ ਵਿਚ ਅਖਿਲੇਸ਼ ਯਾਦਵ ਨਾਲ ਯੋਗੀ ਅਦਿਤਿਆਨਾਥ ਨਹੀਂ ਹਨ

ਚੀਮਾ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ (Post Matric Scholarship) ਘੁਟਾਲੇ ਬਾਰੇ ਸੀਨੀਅਰ ਆਈ.ਏ.ਐਸ ਅਧਿਕਾਰੀ ਕਿਰਪਾ ਸ਼ੰਕਰ ਸਿਰੋਜ ਵੱਲੋਂ ਦਿੱਤੀ ਗਈ ਰਿਪੋਰਟ ਤੋਂ ਪਤਾ ਚੱਲਦਾ ਹੈ ਕਿ ਸਮਾਜ ਭਲਾਈ ਮੰਤਰੀ ਨੇ ਨਕਲੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਵਜ਼ੀਫੇ ਦੀ ਰਕਮ ਦਿੱਤੀ ਸੀ, ਜਿਸ ਕਰਕੇ ਨਿੱਜੀ ਕਾਲਜਾਂ ਨੂੰ ਫੀਸ ਦੀ ਰਕਮ ਨਹੀਂ ਮਿਲੀ ਅਤੇ ਲੱਖਾਂ ਵਿਦਿਆਰਥੀ ਪ੍ਰੀਖਿਆਵਾਂ ਦੇਣ ਤੋਂ ਰੋਕ ਦਿੱਤੇ ਗਏ। ਉਨਾਂ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ (Parkash singh badal) ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਨੇ ਦਲਿਤਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਲਿਤਾਂ ਹੱਕਾਂ  ਨੂੰ ਲੁੱਟ ਰਹੀ ਹੈ।

Parkash singh badalParkash singh badal

ਇਹ ਵੀ ਪੜ੍ਹੋ-ਪਾਕਿ ਪੁਲਸ ਦਾ ਕਾਰਨਾਮਾ, ਫ੍ਰੀ ਬਰਗਰ ਨਾ ਮਿਲਣ 'ਤੇ ਥਾਣੇ ਲੈ ਗਈ ਰੈਸਟੋਰੈਂਟ ਦੇ 19 ਕਰਮਚਾਰੀ

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ (AAP) ਨੇ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ਾ ਘੁਟਾਲੇ ਖ਼ਿਲਾਫ਼ ਆਵਾਜ਼ ਚੁੱਕਣ ਕਾਰਨ ਭਾਵੇਂ ਕੈਪਟਨ ਸਰਕਾਰ ਨੇ ਕੁੱਝ ਨਿੱਜੀ ਕਾਲਜਾਂ ਨੂੰ ਵਜ਼ੀਫਾ ਰਕਮ ਜਾਰੀ ਕੀਤੀ ਹੈ, ਪਰ ਜਦੋਂ ਤੱਕ ਸਰਕਾਰ 1539 ਕਰੋੜ ਰੁਪਏ ਦੀ ਬਕਾਇਆ ਰਕਮ ਜਾਰੀ ਨਹੀਂ ਕਰਦੀ ਉਦੋਂ ਤੱਕ ਦਲਿਤ ਵਿਦਿਆਰਥੀ ਆਪਣੀਆਂ ਪ੍ਰੀਖਿਆਵਾਂ ਨਹੀਂ ਦੇ ਸਕਣਗੇ ।

Captain Amarinder SinghCaptain Amarinder Singh

ਹੋਰ ਪੜ੍ਹੋ: CM ਕੈਪਟਨ ਦੇ ਘਰ ਦੇ ਬਾਹਰ ਅਕਾਲੀ-BSP ਦਾ ਪ੍ਰਦਰਸ਼ਨ, ਸੁਖਬੀਰ ਬਾਦਲ ਨੂੰ ਲਿਆ ਗਿਆ ਹਿਰਾਸਤ 'ਚ

ਚੀਮਾ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਸਰਕਾਰ ਨੇ ਆਪਣੇ ਕਾਰਜਕਾਲ ਵਿੱਚ ਦਲਿਤਾਂ ਦੇ ਅਧਿਕਾਰ ਖੋਹਏ ਹਨ। ਕਾਂਗਰਸ ਸਰਕਾਰ ਨੇ ਜਿੱਥੇ ਦਲਿਤ ਵਿਦਿਆਰਥੀਆਂ (Dalit Students) ਦੇ ਵਜ਼ੀਫ਼ਾ ਰਕਮ ਵਿੱਚ ਘੁਟਾਲਾ ਕੀਤਾ ਹੈ, ਉਥੇ ਹੀ ਦਲਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਮੁਲਾਜ਼ਮਾਂ ਨੂੰ ਤਰੱਕੀਆਂ ਦੇਣ ਵਿੱਚ ਵੀ ਪੱਖਪਾਤ ਕੀਤਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸਰਕਾਰ (Congress Government) ਵੱਲੋਂ ਕੀਤੇ ਜ਼ੁਲਮਾਂ ਦਾ ਹਿਸਾਬ ਜ਼ਰੂਰ ਲੈਣਗੇ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਕਰਾਰਾ ਜਵਾਬ ਦੇਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Summer Vacation Holidays News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ..

21 May 2024 12:02 PM

Ferozepur Heatwave Alert: 44 ਡਿਗਰੀ ਤੋਂ ਟੱਪਿਆ ਪਾਰਾ, "ਹਰ ਕੋਈ ਆਖਦਾ ਲਾਏ ਜਾਣ ਰੁੱਖ ਤਾਂ ਹੀ ਪਵੇਗੀ ਗਰਮੀ 'ਤੇ

21 May 2024 11:45 AM

Amritsar Heatwave Alert LIVE : ਗਰਮੀ ਨੇ ਤੋੜੇ ਸਾਰੇ ਰਿਕਾਰਡ ! ਖੁਸ਼ਕ ਮੌਸਮ ਨੇ ਕੀਤੀ ਆਵਾਜਾਈ ਪ੍ਰਭਾਵਿਤ ਪਰ...

21 May 2024 10:51 AM

Hans Raj Hans ਨੇ ਦੱਸਿਆ ਕਿਉਂ ਦਿੱਤਾ ਜੁੱਤੀਆਂ ਵਾਲਾ ਬਿਆਨ ਕੀ ਵਿਰੋਧ 'ਚੋਂ ਵੀ ਵੋਟਾਂ ਲੱਭ ਰਹੇ ਹਨ ਹੰਸ ਰਾਜ ਹੰਸ

21 May 2024 9:05 AM

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM
Advertisement