ਕੈਪਟਨ ਨੇ ਵਿਰੋਧੀਆਂ ਵੱਲੋਂ ਟੀਕਾਕਰਨ ਤੇ ਫਤਿਹ ਕਿੱਟ ਘੁਟਾਲਿਆਂ ਦੇ ਲਾਏ ਦੋਸ਼ਾਂ ਨੂੰ ਕੀਤਾ ਖਾਰਿਜ
Published : Jun 15, 2021, 8:30 pm IST
Updated : Jun 15, 2021, 8:30 pm IST
SHARE ARTICLE
Captain Amarinder Singh
Captain Amarinder Singh

ਸੂਬਾ ਸਰਕਾਰ ਵੱਲੋਂ ਮਹਾਮਾਰੀ ਤੋਂ ਮੁਨਾਫਾ ਕਮਾਉਣ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ

ਚੰਡੀਗੜ੍ਹ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਪਾਰਟੀਆਂ ਵੱਲੋਂ ਕੁਝ ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਸਪਲਾਈ ਕਰਨ ਅਤੇ ਫਤਿਹ ਕਿੱਟਾਂ ਦੀ ਖਰੀਦ ਕਰਨ ਦੇ ਸਬੰਧ 'ਚ ਲਾਏ ਗਏ ਦੋਸ਼ਾਂ ਨੂੰ ਸਿਆਸੀ ਤੌਰ 'ਤੇ ਪ੍ਰੇਰਿਤ ਦੱਸਦੇ ਹੋਏ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਾਮਾਰੀ ਤੋਂ ਮੁਨਾਫਾ ਕਮਾਉਣ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ ਜਦਕਿ ਸਰਕਾਰ ਤਾਂ ਲੋਕਾਂ ਦੀਆਂ ਕੀਮਤੀ ਜਿੰਦਗੀਆਂ ਬਚਾਉਣ ਲਈ ਸਖ਼ਤ ਲੜਾਈ ਲੜ ਰਹੀ ਹੈ। ਸਿਆਸੀ ਖਾਹਿਸ਼ਾਂ ਦੀ ਪੂਰਤੀ ਕਰਨ ਅਤੇ ਗੈਰ-ਮੁੱਦੇ ਚੁੱਕ ਕੇ ਕੋਵਿਡ ਵਿਰੁੱਧ ਸੂਬਾ ਸਰਕਾਰ ਦੀ ਜੰਗ ਨੂੰ ਕਮਜ਼ੋਰ ਕਰਨ ਲਈ ਅਕਾਲੀਆਂ ਅਤੇ ਆਮ ਆਦਮੀ ਪਾਰਟੀ ਉੱਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੀ ਨਜ਼ਰ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ 'ਤੇ ਹੈ ਜਿਸ ਕਰ ਕੇ ਇਨ੍ਹਾਂ ਵੱਲੋਂ ਆਪਣੇ ਚੋਣ ਏਜੰਡੇ ਨੂੰ ਅੱਗੇ ਵਧਾਉਣ ਲਈ ਬੇਵਜ੍ਹਾ ਹੱਲਾ ਮਚਾਇਆ ਜਾ ਰਿਹਾ ਹੈ।

Captain Amarinder SinghCaptain Amarinder Singh

ਇਹ ਵੀ ਪੜ੍ਹੋ-CM ਨੇ ਮਾਹਿਰਾਂ ਨੂੰ ਕੋਵਿਡ ਦੇ ਨਵੇਂ ਰੂਪ ਦੇ ਸੰਦਰਭ 'ਚ ਵੈਕਸੀਨ ਦੇ ਅਸਰ ਦਾ ਅਧਿਐਨ ਕਰਨ ਨੂੰ ਕਿਹਾ

ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਗਲਤ ਕੰਮ 'ਚ ਸੂਬਾ ਸਰਕਾਰ ਦੀ ਸ਼ਮੂਲੀਅਤ ਨਹੀਂ ਹੈ ਅਤੇ ਜੰਗ ਵਰਗੀ ਹੰਗਾਮੀ ਸਥਿਤੀ ਮੌਕੇ ਫੌਰੀ ਅਤੇ ਅਸਧਾਰਨ ਫੈਸਲੇ ਲੈਣੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਰੇ ਪ੍ਰੋਟੋਕਾਲਾਂ ਦੀ ਸਖਤੀ ਨਾਲ ਪਾਲਣਾ ਕੀਤੀ ਅਤੇ ਹੰਗਾਮੀ ਕਦਮ ਵੀ ਸੰਕਟ ਨਾਲ ਨਜਿੱਠਣ ਲਈ ਚੁੱਕੇ ਗਏ। ਉਨ੍ਹਾਂ ਕਿਹਾ ਕਿ ਕਥਿਤ ਘੁਟਾਲਿਆਂ ਬਾਰੇ ਮੀਡੀਆ ਰਿਪੋਰਟਾਂ ਸਨਸਨੀਖੇਜ਼ ਤੋਂ ਵੱਧ ਕੁਝ ਵੀ ਨਹੀਂ। ਉਨ੍ਹਾਂ ਕਿਹਾ ਕਿ ਸਾਰੇ ਫੈਸਲੇ ਲੋਕਾਂ ਦੇ ਹਿੱਤ ਵਿਚ ਲਏ ਗਏ ਹਨ ਅਤੇ ਬਕਾਇਦਾ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਗਈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਉਤੇ ਉਹ ਆਪਣੇ ਅਧਿਕਾਰੀਆਂ ਨਾਲ 100 ਫੀਸਦੀ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਸਹੀ ਕਦਮ ਚੁੱਕੇ ਗਏ ਅਤੇ ਵਿਰੋਧੀਆਂ ਦਾ ਰੌਲਾ-ਗੌਲਾ ਉਨ੍ਹਾਂ ਦੀ ਸਰਕਾਰ ਦੇ ਨੇਕ ਇਰਾਦੇ ਨੂੰ ਕਮਜ਼ੋਰ ਨਹੀਂ ਕਰ ਸਕਦਾ ਕਿਉਂਕਿ ਸੂਬਾ ਸਰਕਾਰ ਲੋਕਾਂ ਦੀਆਂ ਜਾਨਾਂ ਦੀ ਰਾਖੀ ਉਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਡਾਕਟਰ ਅਤੇ ਅਫਸਰਸ਼ਾਹੀ ਬਹੁਤ ਹੀ ਔਖੇ ਦੌਰ ਵਿਚ ਜੰਗ ਲੜਨ ‘ਚ ਸ਼ਾਨਦਾਰ ਕਾਰਗੁਜਾਰੀ ਨਿਭਾਅ ਰਹੇ ਹਨ।  ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਇਸ ਵਾਇਰਸ ਨੂੰ ਹਰਾਏਗਾ। 

Corona Fateh KitCorona Fateh Kit

ਇਹ ਵੀ ਪੜ੍ਹੋ-CM ਕੈਪਟਨ ਵੱਲੋਂ 21 ਜੂਨ ਤੋਂ 18-45 ਉਮਰ ਵਰਗ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਟੀਕਾਕਰਨ ਦੇ ਹੁਕਮ

ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਵਿਡ ਦੇ ਸੁਰੱਖਿਆ ਉਪਾਵਾਂ ਅਤੇ ਬੰਦਿਸ਼ਾਂ ਦੀ ਉਲੰਘਣਾ ਕਰਕੇ ਸੂਬਾ ਸਰਕਾਰ ਵਿਰੁੱਧ ਵੱਡੇ ਪੱਧਰ ਉਤੇ ਕੀਤੇ ਜਾ ਰਹੇ ਇਕੱਠਾਂ ਦਾ ਗੰਭੀਰ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਹਸਪਤਾਲਾਂ ਨੂੰ ਉਸੇ ਕੀਮਤ `ਤੇ ਟੀਕੇ ਦਿੱਤੇ ਗਏ ਜਿਸ ਕੀਮਤ `ਤੇ ਉਨ੍ਹਾਂ ਨੇ ਨਿਰਮਾਤਾਵਾਂ ਤੋਂ ਖਰੀਦਣੇ ਸਨ। ਉਨ੍ਹਾਂ ਕਿਹਾ ਕਿ ਇਹ ਫੈਸਲਾ ਇਸ ਕਰਕੇ ਲਿਆ ਗਿਆ ਸੀ ਕਿਉਂਕਿ ਸ਼ੁਰੂ 'ਚ ਪੰਜਾਬ 'ਚ ਸਿਰਫ ਦੋ ਪ੍ਰਾਈਵੇਟ ਹਸਪਤਾਲ ਹੀ ਸਨ ਜੋ ਕੇਂਦਰ ਸਰਕਾਰ ਵੱਲੋਂ ਰਾਖਵੇਂ 25 ਫੀਸਦੀ ਕੋਟੇ `ਚੋਂ ਟੀਕੇ ਖਰੀਦਣ 'ਚ ਕਾਮਯਾਬ ਰਹੇ ਸਨ। ਉਨ੍ਹਾਂ ਕਿਹਾ ਕਿ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਅਤੇ ਹੋਰਾਂ ਨੂੰ ਤੁਰੰਤ ਟੀਕਾਕਰਨ ਦੀ ਜਰੂਰਤ ਸੀ ਅਤੇ ਉਹ ਭੁਗਤਾਨ ਕਰਨ ਲਈ ਤਿਆਰ ਸਨ, ਇਸ ਲਈ ਰਾਜ ਸਰਕਾਰ ਨੇ ਹੰਗਾਮੀ ਉਪਾਅ ਵਜੋਂ ਇਹ ਟੀਕੇ ਨਿੱਜੀ ਹਸਪਤਾਲਾਂ ਵਿੱਚ ਉਪਲੱਬਧ ਕਰਾਉਣ ਦਾ ਫੈਸਲਾ ਕੀਤਾ ਸੀ। ਫਤਿਹ ਕਿੱਟਾਂ ਦੇ ਮੁੱਦੇ `ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਲਾਘਾਯੋਗ ਹੈ ਕਿ ਸਿਹਤ ਵਿਭਾਗ ਜੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਦਿਨ ਰਾਤ ਕੰਮ ਕਰ ਰਿਹਾ ਹੈ, ਨੇ ਲਹਿਰ ਦੇ ਸਿਖਰ ਦੌਰਾਨ ਵੀ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿੱਟਾਂ 'ਚ ਪਲਸ ਆਕਸੀਮੀਟਰ ਵੀ ਉਪਲੱਬਧ ਕਰਵਾਏ ਗਏ ਹਾਲਾਂਕਿ ਅੰਤਰਰਾਸ਼ਟਰੀ ਬਾਜ਼ਾਰਾਂ 'ਚੋਂ ਕੋਈ ਸਪਲਾਈ ਨਾ ਮਿਲਣ ਕਾਰਨ ਇਸ ਦੀ ਘਾਟ ਸੀ। 

ਇਹ ਵੀ ਪੜ੍ਹੋ-ਸਿੰਗਲਾ ਨੇ NMMS ਪ੍ਰੀਖਿਆ ‘ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ 

CoronavirusCoronavirus

ਸੂਬਾ ਸਰਕਾਰ ਨੇ ਇਸ ਵੇਲੇ 7475 ਫਤਹਿ ਕਿੱਟਾਂ ਵੰਡੀਆਂ ਹਨ ਜਿਸ ਵਿੱਚ ਮੌਜੂਦਾ ਸਮੇਂ ਘਰੇਲੂ ਇਕਾਂਤਵਾਸ ਅਧੀਨ ਸਰਗਰਮ ਕੇਸਾਂ ਵਿਚੋਂ 80.92 ਫੀਸਦੀ ਨੂੰ ਕਵਰ ਕੀਤਾ ਗਿਆ ਹੈ। ਸਿਹਤ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਗਏ 42,000 ਟੀਕਿਆਂ ਵਿੱਚੋਂ ਸਿਰਫ 1300 ਦੀ ਵਰਤੋਂ ਕੀਤੀ ਗਈ ਸੀ ਅਤੇ ਬਾਕੀ ਪਹਿਲਾਂ ਹੀ ਰਾਜ ਸਰਕਾਰ ਨੂੰ ਵਾਪਸ ਕਰ ਦਿੱਤੇ ਗਏ ਸਨ। ਸੂਬਾ ਸਰਕਾਰ ਸੋਧੀ ਹੋਈ ਟੀਕਾਕਰਨ ਨੀਤੀ ਦੀ ਪਾਲਣਾ ਕਰਦਿਆਂ ਕੇਂਦਰ ਨੂੰ ਨਿੱਜੀ ਹਸਪਤਾਲਾਂ ਦਾ ਗੈਰ-ਨਿਰਧਾਰਿਤ ਕੋਟਾ ਸੂਬੇ ਨੂੰ ਦੇਣ ਲਈ ਕਹਿ ਰਹੀ ਸੀ ਜਿਸ ਅਨੁਸਾਰ ਭਾਰਤ ਸਰਕਾਰ ਤਿਆਰ ਕੀਤੀ ਗਈ ਵੈਕਸੀਨ ਵਿੱਚੋਂ 75 ਫੀਸਦੀ ਦੀ ਖਰੀਦ ਕਰੇਗੀ।

ਇਹ ਵੀ ਪੜ੍ਹੋ-ਪੰਜਾਬ 'ਚ ਕੋਰੋਨਾ ਨੂੰ ਲੈ ਕੇ ਜਾਰੀ ਹੋਈਆਂ ਨਵੀਆਂ ਹਦਾਇਤਾਂ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement