CM ਕੈਪਟਨ ਵੱਲੋਂ 21 ਜੂਨ ਤੋਂ 18-45 ਉਮਰ ਵਰਗ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਟੀਕਾਕਰਨ ਦੇ ਹੁਕਮ
Published : Jun 15, 2021, 7:32 pm IST
Updated : Jun 15, 2021, 7:32 pm IST
SHARE ARTICLE
Captain Amarinder Singh
Captain Amarinder Singh

ਮੁੱਖ ਮੰਤਰੀ ਨੇ ਕਿਹਾ ਕਿ ਨਿਆਂਇਕ ਅਧਿਕਾਰੀਆਂ ਅਤੇ ਵਕੀਲਾਂ ਨੂੰ ਵੀ ਟੀਕਾਕਰਨ ਲਈ ਪਹਿਲ ਦਿੱਤੀ ਜਾਵੇ ਤਾਂ ਜੋ ਆਮ ਅਦਾਲਤੀ ਕੰਮਕਾਜ ਸੁਰੱਖਿਅਤ ਮੁੜ ਤੋਂ ਸੁਰੂ ਹੋ ਸਕੇ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਸਿਹਤ ਅਧਿਕਾਰੀਆਂ ਨੂੰ 21 ਜੂਨ ਤੋਂ ਸਮੂਹ ਸਕੂਲਾਂ ਅਤੇ ਕਾਲਜਾਂ ਦੇ 18-45 ਉਮਰ ਵਰਗ ਦੇ ਅਧਿਆਪਕਾਂ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਦਾ ਟੀਕਾਕਰਨ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸੂਬੇ ਵਿਚਲੀਆਂ ਵਿੱਦਿਅਕ ਸੰਸਥਾਵਾਂ ਨੂੰ ਸੁਰੱਖਿਅਤ ਢੰਗ ਨਾਲ ਖੋਲ੍ਹਿਆ ਜਾ ਸਕੇ । ਮੁੱਖ ਮੰਤਰੀ ਨੇ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਸਾਰੇ ਸਹਿ-ਰੋਗਾਂ ਵਾਲੇ ਅਤੇ ਦਿਵਿਆਂਗ ਵਿਅਕਤੀਆਂ ਅਤੇ ਸਰਕਾਰੀ ਕਰਮਚਾਰੀਆਂ ਦਾ ਪਹਿਲ ਦੇ ਆਧਾਰ 'ਤੇ ਟੀਕਾਕਰਨ ਕੀਤਾ ਜਾਵੇ।

vaccinationvaccination

ਇਹ ਵੀ ਪੜ੍ਹੋ-ਸਿੰਗਲਾ ਨੇ NMMS ਪ੍ਰੀਖਿਆ ‘ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ 

ਉਨ੍ਹਾਂ ਨੇ ਕੋਵਿਡ ਸਮੀਖਿਆ ਮੀਟਿੰਗ ਵਿਚ ਕਿਹਾ ਕਿ ਪ੍ਰਾਹੁਣਚਾਰੀ ਉਦਯੋਗ, ਪਾਰਲਰ ਅਤੇ ਦੁਕਾਨਾਂ, ਰੈਸਟੋਰੈਂਟ, ਜਿੰਮ ਸਮੇਤ ਸਰਵਿਸ ਆਉਟਲੈਟਾਂ ਆਦਿ ਦੇ ਸਟਾਫ਼ ਨੂੰ ਵੀ ਜਲਦੀ ਟੀਕਾ ਲਗਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਨਿਆਂਇਕ ਅਧਿਕਾਰੀਆਂ ਅਤੇ ਵਕੀਲਾਂ ਨੂੰ ਵੀ ਟੀਕਾਕਰਨ ਲਈ ਪਹਿਲ ਦਿੱਤੀ ਜਾਵੇ ਤਾਂ ਜੋ ਆਮ ਅਦਾਲਤੀ ਕੰਮਕਾਜ ਸੁਰੱਖਿਅਤ ਢੰਗ ਨਾਲ ਮੁੜ ਤੋਂ ਸੁਰੂ ਹੋ ਸਕੇ। ਉਨ੍ਹਾਂ ਸਿਹਤ ਵਿਭਾਗ ਨੂੰ ਟੀਕਾਕਰਨ ਲਈ ਬੱਚੇ ਨੂੰ ਦੁੱਧ ਪਿਆਉਣ ਵਾਲੀਆਂ ਮਾਵਾਂ, ਜਿਨ੍ਹਾਂ ਨੂੰ ਟੀਕਾਕਰਨ ਲਈ ਯੋਗ ਦਰਸਾਇਆ ਗਿਆ ਹੈ, ਤੱਕ ਸਰਗਰਮੀ ਨਾਲ ਪਹੁੰਚ ਕਰਨ ਲਈ ਕਿਹਾ। ਟੀਕਾਕਰਨ ਕਰਵਾਉਣ 'ਚ ਮਰਦਾਂ ਅਤੇ ਔਰਤਾਂ ਦਰਮਿਆਨ ਪਾੜੇ 'ਤੇ ਚਿੰਤਾ ਜ਼ਾਹਰ ਕਰਦਿਆਂ ਸਿਹਤ ਮਾਹਿਰਾਂ ਨੂੰ ਕਾਰਨਾਂ ਦੀ ਪਛਾਣ ਕਰਨ ਅਤੇ ਸਥਿਤੀ ਨੂੰ ਸੁਧਾਰਨ ਦੇ ਨਿਰਦੇਸ਼ ਦਿੱਤੇ। 

Covid19 vaccineCovid19 vaccine

ਇਹ ਵੀ ਪੜ੍ਹੋ-ਪੰਜਾਬ 'ਚ ਕੋਰੋਨਾ ਨੂੰ ਲੈ ਕੇ ਜਾਰੀ ਹੋਈਆਂ ਨਵੀਆਂ ਹਦਾਇਤਾਂ

ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਕਿ ਜਿਨ੍ਹਾਂ ਸ਼ਹਿਰਾਂ/ਕਸਬਿਆਂ/ਦਿਹਾਤੀ ਖੇਤਰਾਂ 'ਚ ਪਾਜ਼ੇਟਿਵਟੀ/ਮੌਤ ਦਰ ਜ਼ਿਆਦਾ ਪਾਈ ਗਈ ਹੈ ਉੱਥੇ ਵਾਰਡ-ਵਾਰ ਅਤੇ ਪਿੰਡ-ਵਾਰ ਮੁਹਿੰਮਾਂ ਚਲਾਈਆਂ ਜਾਣ ਤਾਂ ਜੋ ਇਨ੍ਹਾਂ ਖੇਤਰਾਂ 'ਚ ਟੀਕਾਕਰਨ ਨੂੰ ਤਰਜ਼ੀਹ ਦਿੱਤੀ ਜਾ ਸਕੇ। ਇਹ ਦੱਸਦਿਆਂ ਕਿ ਪੰਜਾਬ ਦੇਸ਼ ਦਾ ਸ਼ਾਇਦ ਇਕਲੌਤਾ ਸੂਬਾ ਹੈ ਜਿਸ ਨੇ 18-45 ਉਮਰ ਵਰਗ ਲਈ ਇਕ ਟੀਕਾਕਰਨ ਰਣਨੀਤੀ ਬਣਾਈ ਹੈ ਜਿਸ 'ਚ ਗਰੀਬਾਂ ਅਤੇ ਲੋੜਵੰਦਾਂ ਨੂੰ ਪਹਿਲ ਦਿੱਤੀ ਗਈ ਹੈ, ਮੁੱਖ ਮੰਤਰੀ ਨੇ ਖੁਸ਼ੀ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਕਰੀਬ 1 ਲੱਖ ਸਹਿ-ਰੋਗਾਂ ਵਾਲੇ ਨੌਜਵਾਨਾਂ, 3.5 ਲੱਖ ਨੌਜਵਾਨ ਉਸਾਰੀ ਕਾਮਿਆਂ ਅਤੇ ਹੋਰ ਕਾਮਿਆਂ ਦਾ ਮੁਫਤ ਟੀਕਾਕਰਨ ਕੀਤਾ ਗਿਆ ਹੈ।

CoronavirusCoronavirus

ਇਹ ਵੀ ਪੜ੍ਹੋ-ਕੋਰੋਨਾ ਦੇ ਮਾਮਲਿਆਂ 'ਚ ਆਈ ਲਗਭਗ 85 ਫੀਸਦੀ ਗਿਰਾਵਟ : ਸਿਹਤ ਮੰਤਰਾਲਾ

ਉਨ੍ਹਾਂ ਕਿਹਾ ਕਿ ਸਿਹਤ ਸੰਭਾਲ ਕਰਮਚਾਰੀਆਂ ਦੇ 70,000 ਤੋਂ ਵੱਧ ਨੌਜਵਾਨ ਪਰਿਵਾਰਕ ਮੈਂਬਰਾਂ ਨੂੰ ਟੀਕਾਕਰਨ ਲਈ ਪਹਿਲ ਦਿੱਤੀ ਗਈ ਹੈ ਜਦੋਂ ਕਿ ਰੇਹੜੀ-ਫੜ੍ਹੀ ਵਾਲਿਆਂ, ਬੱਸ ਡਰਾਈਵਰਾਂ, ਦੁਕਾਨਦਾਰਾਂ ਅਤੇ ਹੋਰ ਲੋੜਵੰਦ ਸ਼੍ਰੇਣੀਆਂ ਨੂੰ ਸੂਬਾ ਸਰਕਾਰ ਵੱਲੋਂ ਟੀਕਾ ਲਗਾਇਆ ਜਾ ਰਿਹਾ ਹੈ।  ਸਿਹਤ ਸਕੱਤਰ ਹੁਸਨ ਲਾਲ ਨੇ ਖੁਲਾਸਾ ਕੀਤਾ ਕਿ ਸੂਬੇ ਨੂੰ 18-45 ਉਮਰ ਵਰਗ ਲਈ ਹੁਣ ਤੱਕ ਕੋਵੀਸ਼ੀਲਡ ਦੀਆਂ 5,86,000 ਖੁਰਾਕਾਂ ਪ੍ਰਾਪਤ ਹੋਈਆਂ ਹਨ ਜਿਸ 'ਚੋਂ 5,30,610 ਦੀ ਵਰਤੋਂ ਕੀਤੀ ਜਾ ਚੁੱਕੀ ਹੈ ਅਤੇ ਸੂਬੇ ਕੋਲ 55,390 ਖੁਰਾਕਾਂ ਦਾ ਸਟਾਕ ਪਿਆ ਹੈ। ਇਸ ਦੇ ਨਾਲ ਹੀ ਕੋਵੈਕਸੀਨ ਦੀਆਂ 150850 ਖੁਰਾਕਾਂ ਪ੍ਰਾਪਤ ਹੋਈਆਂ ਹਨ ਅਤੇ 66040 ਦੀ ਵਰਤੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ-ਹੁਣ ਬਿਨਾਂ ਜਾਂਚ ਕੀਤੇ 15 ਮਿੰਟਾਂ 'ਚ ਹੋਵੇਗੀ ਕੋਰੋਨਾ ਇਨਫੈਕਟਿਡਾਂ ਦੀ ਪਛਾਣ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement