ਸਿੰਗਲਾ ਨੇ NMMS ਪ੍ਰੀਖਿਆ ‘ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ 
Published : Jun 15, 2021, 7:12 pm IST
Updated : Jun 15, 2021, 7:14 pm IST
SHARE ARTICLE
Vijay Inder Singla
Vijay Inder Singla

ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ

ਚੰਡੀਗੜ੍ਹ-ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਪੁਰਾਣੀ ਪੁਲਿਸ ਲਾਈਨ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ-2021 ਦੀ ਪ੍ਰੀਖਿਆ 'ਚ ਸੂਬੇ 'ਚੋਂ ਪਹਿਲਾ ਸਥਾਨ ਹਾਸਲ ਕਰਨ ‘ਤੇ ਸਨਮਾਨਿਤ ਕੀਤਾ। ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ 'ਚ ਅੱਠਵੀਂ ਜਮਾਤ ਦੇ 2,210 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਤੱਕ 12,000 ਰੁਪਏ ਸਾਲਾਨਾ ਵਜ਼ੀਫ਼ਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ-ਪੰਜਾਬ 'ਚ ਕੋਰੋਨਾ ਨੂੰ ਲੈ ਕੇ ਜਾਰੀ ਹੋਈਆਂ ਨਵੀਆਂ ਹਦਾਇਤਾਂ

vijay inder singlavijay inder singla

 ਜੋਤੀ ਅਤੇ ਪ੍ਰੀਖਿਆ ਪਾਸ ਕਰਨ ਵਾਲੇ ਹੋਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਰਕਾਰੀ ਸਕੂਲਾਂ ਦੇ ਸਾਰੇ ਹੋਣਹਾਰ ਵਿਦਿਆਰਥੀਆਂ ਦੇ ਨਾਲ ਹਰ ਵੇਲੇ ਖੜ੍ਹੀ ਹੈ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਨਾਲ-ਨਾਲ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਲਈ ਬਰਾਬਰ ਮੌਕੇ ਪ੍ਰਦਾਨ ਕਰਨ 'ਚ ਮਦਦ ਮਿਲੇਗੀ।

ਇਹ ਵੀ ਪੜ੍ਹੋ-ਕੋਰੋਨਾ ਦੇ ਮਾਮਲਿਆਂ 'ਚ ਆਈ ਲਗਭਗ 85 ਫੀਸਦੀ ਗਿਰਾਵਟ : ਸਿਹਤ ਮੰਤਰਾਲਾ

ਕੈਬਨਿਟ ਮੰਤਰੀ ਨੇ ਕਿਹਾ ਕਿ ਐੱਨ.ਐੱਮ.ਐੱਮ.ਐੱਸ ਦਾ ਉਦੇਸ਼ ਹੁਸ਼ਿਆਰ ਅਤੇ ਪਛੜੇ ਵਿਦਿਆਰਥੀਆਂ ਨੂੰ ਆਪਣੀ ਸੈਕੰਡਰੀ ਅਤੇ ਉੱਚ ਸੈਕੰਡਰੀ ਪੱਧਰ ਦੀ ਸਿਖਿਆ ਨੂੰ ਪੂਰਾ ਕਰਨ ਲਈ ਪ੍ਰੇਰਿਤ ਕਰਨਾ ਹੈ ਤਾਂ ਜੋ ਅੱਠਵੀਂ ਜਮਾਤ ਤੋਂ ਬਾਅਦ ਸਕੂਲ ਛੱਡਣ ਦੀ ਦਰ 'ਚ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਹ ਕੇਂਦਰ ਵੱਲੋਂ ਸਪਾਂਸਰਡ ਸਕਾਲਰਸ਼ਿਪ ਸਕੀਮ ਹੈ ਜਿਸ ਨੂੰ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਅਧੀਨ ਸਕੂਲ ਸਿੱਖਿਆ ਅਤੇ ਸਾਖ਼ਰਤਾ ਵਿਭਾਗ ਵੱਲੋਂ ਸਮਾਜ ਦੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਦੇ ਹੋਣਹਾਰ ਵਿਦਿਆਰਥੀਆਂ ਦੀ ਵਿੱਤੀ ਸਹਾਇਤਾ ਦੇ ਉਦੇਸ਼ ਨਾਲ ਲਾਗੂ ਕੀਤੀ ਗਈ ਹੈ।

ਇਹ ਵੀ ਪੜ੍ਹੋ-ਹੁਣ ਬਿਨਾਂ ਜਾਂਚ ਕੀਤੇ 15 ਮਿੰਟਾਂ 'ਚ ਹੋਵੇਗੀ ਕੋਰੋਨਾ ਇਨਫੈਕਟਿਡਾਂ ਦੀ ਪਛਾਣ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring ਦੇ Ludhiana ਤੋਂ ਚੋਣ ਲੜ੍ਹਨ ਬਾਰੇ ਆਹ ਕਾਂਗਰਸੀ ਵਿਧਾਇਕ ਨੇ ਨਵੀਂ ਗੱਲ ਹੀ ਕਹਿਤੀ

30 Apr 2024 3:36 PM

Khanna News: JCB ਮਸ਼ੀਨਾਂ ਲੈ ਕੇ ਆ ਗਏ Railway Officer, 300 ਘਰਾਂ ਦੇ ਰਸਤੇ ਕਰ ਦਿੱਤੇ ਬੰਦ | Latest News

30 Apr 2024 2:56 PM

Punjab BJP ਦਾ ਵੱਡਾ ਚਿਹਰਾ Congress 'ਚ ਹੋ ਰਿਹਾ ਸ਼ਾਮਿਲ, ਦੇਖੋ ਕੌਣ ਛੱਡ ਰਿਹਾ Party | LIVE

30 Apr 2024 1:20 PM

Big Breaking : ਦਲਵੀਰ ਗੋਲਡੀ ਦਾ ਕਾਂਗਰਸ ਤੋਂ ਟੁੱਟਿਆ ਦਿਲ! AAP ਜਾਂ BJP ਦੀ ਬੇੜੀ 'ਚ ਸਵਾਰ ਹੋਣ ਦੇ ਚਰਚੇ!

30 Apr 2024 12:30 PM

ਫਿਕਸ ਮੈਚ ਖੇਡ ਰਹੇ ਕਾਂਗਰਸੀ, ਅਕਾਲੀਆਂ ਨੂੰ ਬਠਿੰਡਾ ਤੋਂ ਜਿਤਾਉਣ ਲਈ ਰਾਜਾ ਵੜਿੰਗ ਨੂੰ ਲੁਧਿਆਣਾ ਭੇਜਿਆ'

30 Apr 2024 10:36 AM
Advertisement