ਦਿੱਲੀ ਹਵਾਈ ਅੱਡੇ ਲਈ ਸ਼ੁਰੂ ਹੋਈ ਵਾਲਵੋ ਬੱਸ ਸੇਵਾ, CM ਮਾਨ ਨੇ ਕਿਹਾ- ਬੰਦ ਹੋਵੇਗੀ ਮਾਫ਼ੀਆ ਦੀ ਲੁੱਟ
Published : Jun 15, 2022, 2:34 pm IST
Updated : Jun 15, 2022, 2:34 pm IST
SHARE ARTICLE
Arvind Kejriwal and CM Bhagwant Mann flag off Jalandhar-Delhi airport Volvo bus services
Arvind Kejriwal and CM Bhagwant Mann flag off Jalandhar-Delhi airport Volvo bus services

ਪਿਛਲੀਆਂ ਸਰਕਾਰਾਂ ’ਤੇ ਤੰਜ਼ ਕੱਸਦਿਆਂ ਸੀਐਮ ਮਾਨ ਨੇ ਕਿਹਾ ਕਿ ਪਹਿਲਾਂ ਜਨਤਾ ਨੂੰ ਲੁੱਟਣ ਵਾਲੇ ਸਨ ਪਰ ਹੁਣ ਜਨਤਾ ਨੂੰ ਪਿਆਰ ਕਰਨ ਵਾਲੇ ਆ ਗਏ ਹਨ।


ਜਲੰਧਰ: 'ਆਪ' ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਵਿਖੇ ਦਿੱਲੀ ਏਅਰਪੋਰਟ ਨੂੰ ਜਾਣ ਵਾਲੀਆਂ ਪੰਜਾਬ ਰੋਡਵੇਜ਼ ਦੀਆਂ ਵਾਲਵੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਤੋਂ ਬੱਸ ਮਾਫ਼ੀਆ ਦੀ ਲੁੱਟ ਬੰਦ ਹੋ ਜਾਵੇਗੀ। ਉਹਨਾਂ ਕਿਹਾ ਕਿ ਚੋਣਾਂ ਦੌਰਾਨ ਅਸੀਂ ਵਾਅਦੇ ਕੀਤੇ ਸੀ ਕਿ ਹਰ ਤਰ੍ਹਾਂ ਦੀ ਲੁੱਟ ਰੋਕਾਂਗੇ। ਉਹਨਾਂ ’ਚੋਂ ਇਕ ਲੁੱਟ ਅੱਜ ਬੰਦ ਹੋ ਜਾਵੇਗੀ। ਉਹ ਹੈ ਬੱਸ ਮਾਫ਼ੀਆ ਦੀ ਲੁੱਟ, ਜਿਸ ਨੂੰ ਦੋ-ਦੋ ਤਿੰਨ-ਤਿੰਨ ਸਰਕਾਰਾਂ ਦਾ ਸਮਰਥਨ ਹਾਸਲ ਸੀ।

CM Bhagwant MannCM Bhagwant Mann

ਪਿਛਲੀਆਂ ਸਰਕਾਰਾਂ ’ਤੇ ਤੰਜ਼ ਕੱਸਦਿਆਂ ਸੀਐਮ ਮਾਨ ਨੇ ਕਿਹਾ ਕਿ ਪਹਿਲਾਂ ਜਨਤਾ ਨੂੰ ਲੁੱਟਣ ਵਾਲੇ ਸਨ ਪਰ ਹੁਣ ਜਨਤਾ ਨੂੰ ਪਿਆਰ ਕਰਨ ਵਾਲੇ ਆ ਗਏ ਹਨ। ਇਸ ਮਗਰੋਂ ਅਰਵਿੰਦ ਕੇਜਰੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ 'ਚ ਅੱਜ ਟਰਾਂਸਪੋਰਟ ਮਾਫ਼ੀਆ ਦਾ ਖ਼ਾਤਮਾ ਹੋਇਆ ਹੈ। ਪੰਜਾਬ ਤੋਂ ਦਿੱਲੀ ਦੇ ਹਵਾਈ ਅੱਡੇ ਲਈ ਸਰਕਾਰੀ ਬੱਸਾਂ ਸ਼ੁਰੂ ਕਰਨ ਦਾ ਜੋ ਕੰਮ ਹੁਣ ਤੱਕ ਦੀਆਂ ਸਰਕਾਰਾਂ ਨਹੀਂ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ 3 ਮਹੀਨਿਆਂ 'ਚ ਕਰ ਦਿਖਾਇਆ ਹੈ।

Arvind Kejriwal  Arvind Kejriwal

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਅੱਜ 3 ਮਹੀਨੇ ਪੂਰੇ ਹੋਏ ਹਨ ਤੇ ਇਹਨਾਂ 3 ਮਹੀਨਿਆਂ ਦੌਰਾਨ ਸਰਕਾਰ ਨੇ ਇਤਿਹਾਸਿਕ ਫ਼ੈਸਲੇ ਲਏ ਹਨ, 3 ਮਹੀਨਿਆਂ 'ਚ 70 ਸਾਲਾਂ ਨਾਲੋਂ ਜ਼ਿਆਦਾ ਕੰਮ ਹੋਏ ਹਨ। ਸੀਐਮ ਭਗਵੰਤ ਮਾਨ ਨੇ ਆਪਣੇ ਹੀ ਮੰਤਰੀ ’ਤੇ ਕਾਰਵਾਈ ਕੀਤੀ ਹੈ। ਇਸ ਮੌਕੇ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਨਾਲ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵੀ ਮੌਜੂਦ ਸਨ। ਦੱਸ ਦੇਈਏ ਕਿ ਅੰਮ੍ਰਿਤਸਰ ਤੋਂ ਦਿੱਲੀ ਏਅਰਪੋਰਟ ਤੱਕ ਦਾ ਵਾਲਵੋ ਬੱਸ ਦਾ ਕਿਰਾਇਆ 1390 ਰੁਪਏ ਹੈ ਜਦਕਿ ਬਾਕੀ ਥਾਵਾਂ ਤੋਂ 1170 ਰੁਪਏ ਕਿਰਾਇਆ ਹੋਵੇਗਾ। ਇਸ ਦੌਰਾਨ ਲੋਕਾਂ ਨੂੰ ਘੱਟ ਕਿਰਾਏ ਦੇ ਨਾਲ-ਨਾਲ ਵਧੀਆ ਸਹੂਲਤਾਂ ਵੀ ਮਿਲਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement