
ਇਸ ਨਜਾਇਜ਼ ਨਸ਼ਾ ਛੁਡਾਊ ਕੇਂਦਰ ਵਿੱਚ 40 ਦੇ ਕਰੀਬ ਲੋਕ ਦਾਖ਼ਲ ਸਨ।
ਬਠਿੰਡਾ: ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਛਾਪੇਮਾਰੀ ਦੌਰਾਨ ਪਿੰਡ ਕਟਾਰ ਸਿੰਘ ਵਾਲਾ ਵਿਖੇ ਚੱਲ ਰਿਹਾ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਸੀਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕਾਰਵਾਈ ਇੱਕ ਗੁੰਮਨਾਮ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਜਾਇਜ਼ ਨਸ਼ਾ ਛੁਡਾਊ ਕੇਂਦਰ ਵਿੱਚ 40 ਦੇ ਕਰੀਬ ਲੋਕ ਦਾਖ਼ਲ ਸਨ।
Illegal drug de-addiction center in Bathinda sealed
ਇਹ ਕੇਂਦਰ ਬਿਨ੍ਹਾਂ ਕਿਸੇ ਲਾਇਸੈਂਸ ਦੇ 3 ਮਹੀਨਿਆਂ ਦੇ ਵੱਧ ਸਮੇਂ ਤੋਂ ਚੱਲ ਰਿਹਾ ਸੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੇਂਦਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਨੂੰ ਸਬੰਧਤ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਲੋਕਾਂ ਨੂੰ ਇੱਥੋਂ ਸਰਕਾਰੀ ਪੁਨਰਵਾਸ ਕੇਂਦਰ ਵਿੱਚ ਲਿਜਾਣ ਲਈ ਐਂਬੂਲੈਂਸਾਂ ਦਾ ਪ੍ਰਬੰਧ ਕੀਤਾ ਗਿਆ ਹੈ।