
ਕੁਲਦੀਪ ਧਾਲੀਵਾਲ ਤੇ ਵਿਧਾਇਕਾਂ ਨੇ ‘ਆਪ’ ਉਮੀਦਵਾਰ ਗੁਰਮੇਲ ਘਰਾਚੋਂ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ
ਧੂਰੀ, 14 ਜੂਨ (ਲਖਵੀਰ ਸਿੰਘ ਧਾਂਦਰਾ/ਸਿਕੰਦਰ ਘਨੌਰ) : ਜ਼ਿਮਨੀ ਚੋਣ ਵਿੱਚ ਲੋਕ ਸਭਾ ਹਲਕਾ ਸੰਗਰੂਰ ਤੋਂ ਆਪ‘ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਧੂਰੀ ਸ਼ਹਿਰ ਵਿੱਚ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਆਪ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਅਤੇ ਆਪ ਵਿਧਾਇਕ ਜਸਵਿੰਦਰ ਸਿੰਘ ਅਟਾਰੀ ਨੇ ਦੁਕਾਨਦਾਰਾਂ ਕੋਲ ਡੋਰ-ਟੂ-ਡੋਰ ਜਾ ਕੇ ਆਪ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਲੋਕ ਸਭਾ ਸੰਗਰੂਰ ਦੀ ਜÇ?ਮਨੀ ਚੋਣ ਨੂੰ ਲੈ ਕੇ ਲੋਕਾਂ ਚ ਭਾਰੀ ਉਤਸ਼ਾਹ ਹੈ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਲੋਕ ਆਪ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਰਿਕਾਰਡਤੋੜ ਇਤਿਹਾਸਕ ਜਿੱਤ ਦਰਜ ਕਰਵਾਉਣਗੇ। ਪੰਚਾਇਤ ਮੰਤਰੀ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਕਿਸੇ ਵੀ ਭਿ੍ਰਸ਼ਟਾਚਾਰੀ ਵਿਅਕਤੀ ਨੂੰ ਬਖਸ਼ੇਗੀ ਨਹੀਂ ਚਾਹੇ ਉਹ ਕੋਈ ਮੰਤਰੀ ਹੋਵੇਗਾ ਜਾਂ ਕੋਈ ਹੋਰ ।ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਇਤਿਹਾਸਕ ਐਲਾਨਾ ਨੇ ਪੰਜਾਬ ਦੀ ਨੁੁਹਾਰ ਬਦਲ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਮੁਲਜਮਾਂ ਦੀ ਭਰਤੀ ਦੇ ਡਰਮੇ ਰੱਚ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ।ਉਨ੍ਹਾਂ ਕਿਹਾ ਕਿ ‘ਆਪ‘ ਸਰਕਾਰ ਨੂੰ ਬਣੇ ਅਜੇ 3 ਮਹੀਨੇ ਦਾ ਸਮਾ ਹੀ ਹੋਇਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਵਿਭਾਗਾਂ ’ਚ ਨੌਕਰੀਆਂ ਦੇਣ ਅਤੇ ਹੋਰ ਕਈ ਇਤਿਹਾਸਕ ਫੈਸਲੇ ਲੈਂਦਿਆਂ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵੀ ਸ਼ੁਰੂ ਕਰ ਦਿੱਤਾ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਵੀਰ ਸਿੰਘ ਜੱਸੀ ਸੇਖੋਂ, ਆਮ ਆਦਮੀ ਪਾਰਟੀ ਦੇ ਘੱਟ ਗਿਣਤੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ ਅਨਵਰ ਭਸੌੜ , ਆਪ ਆਗੂ ਸਤਿੰਦਰ ਸਿੰਘ ਚੱਠਾ , ਆਪ ਆਗੂ ਰਾਜਵੰਤ ਸਿੰਘ ਘੁੱਲੀ , ਆਪ ਆਗੂ ਗਗਨ ਜਵੰਦਾ , ਕਮਲ ਧੁੂਰਾ, ਨਰੇਸ਼ ਕੁਮਾਰ ਸਿੰਗਲਾ , ਨੈਬ ਬਾਗੜੀਆਂ , ਅਨਿਲ ਮਿੱਤਲ , ਗੁਰਵਿੰਦਰ ਸੋਹੀ , ਹਰਪ੍ਰੀਤ ਸਿੰਘ ਮੀਮਸਾ , ਪ੍ਰੀਤ ਧੂਰੀ ਅਤੇ ਹਰਪ੍ਰੀਤ ਸਿੰਘ ਗਿੱਲ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਦੀਪ ਕੁਮਾਰ ਤਾਇਲ ਪੱਪੂ ਤੋ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਚ ਹਾਜ਼ਰ ਸਨ।
ਫੋਟੋ ਫਾਈਲ ਧੂਰੀ 4