ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗਰੋਹ ਨਾਲ ਸਬੰਧਤ ਦੋ ਮੈਂਬਰ ਅਸਲੇ ਸਮੇਤ ਗਿ੍ਫ਼ਤਾਰ
Published : Jun 15, 2022, 6:42 am IST
Updated : Jun 15, 2022, 6:42 am IST
SHARE ARTICLE
image
image

ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗਰੋਹ ਨਾਲ ਸਬੰਧਤ ਦੋ ਮੈਂਬਰ ਅਸਲੇ ਸਮੇਤ ਗਿ੍ਫ਼ਤਾਰ

ਐਸ.ਏ.ਐਸ.ਨਗਰ, 14 ਜੂਨ (ਸੁਖਦੀਪ ਸਿੰਘ ਸੋਈ) : ਐਸ.ਐਸ.ਪੀ ਮੁਹਾਲੀ ਵਿਵੇਕ ਸ਼ੀਲ ਸੋਨੀ ਨੇ ਦਸਿਆ ਕਿ ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਸਾਝੇਂ ਅਪਰੇਸ਼ਨ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਗਗਨਦੀਪ ਸਿੰਘ ਉਰਫ਼ ਗੱਗੀ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਪਿੰਡ ਕਿੰਗਰਾ, ਥਾਣਾ ਡੱਬਵਾਲੀ, ਜ਼ਿਲ੍ਹਾ ਸਿਰਸਾ (ਹਰਿਆਣਾ) ਨੂੰ  ਸਮੇਤ ਦੋ .32 ਕੈਲੀਵਰ ਪਿਸਟਲ, 8 ਜਿੰਦਾ ਕਾਰਤੂਸ ਅਤੇ ਸਕਾਰਪੀਉ ਕਾਰ ਦੇ ਦਾਰਾ ਸਟੂਡੀਉ, ਜੁਝਾਰ ਨਗਰ, ਮੋਹਾਲੀ ਤੋਂ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਰੁਧ ਮੁਕੱਦਮਾ ਨੰਬਰ: 73 ਮਿਤੀ 14.06.2022 ਅ/ਧ 25(7), 8 ਅਸਲਾ ਐਕਟ (ਸੋਧ ਅਸਲਾ ਐਕਟ 2019), ਥਾਣਾ ਬਲੌਗੀ, ਮੋਹਾਲੀ ਦਰਜ ਰਜਿਸਟਰ ਕੀਤਾ ਗਿਆ ਹੈ |
ਐਸ.ਐਸ.ਪੀ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਗਗਨਦੀਪ ਸਿੰਘ ਉਰਫ਼ ਗੱਗੀ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਲਗਾਤਾਰ ਮਨਪ੍ਰੀਤ ਸਿੰਘ ਉਰਫ਼ ਮੰਨਾਂ, ਜਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਟੋਇਟਾ ਕਾਰ ਮੁਹਈਆ ਕਰਵਾਈ ਸੀ, ਰਾਂਹੀ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ਵਿਚ ਸੀ | ਹਾਲ ਵਿਚ ਹੀ ਮਨਪ੍ਰੀਤ ਸਿੰਘ ਉਰਫ਼ ਮੰਨਾਂ ਨੂੰ  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗਿ੍ਫ਼ਤਾਰ ਕੀਤਾ ਗਿਆ ਸੀ | ਇਹ ਦੋਵੇਂ ਗੋਲਡੀ ਬਰਾੜ ਦੇ ਇਸ਼ਾਰੇ ਤੇ ਕੰਮ ਕਰ ਰਹੇ ਸਨ ਅਤੇ ਪੰਜਾਬ ਅਤੇ ਹਰਿਆਣਾ ਦੇ ਨਾਲ ਲਗਦੇ ਬਾਰਡਰ ਏਰੀਆ ਤੋਂ ਗ਼ੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਦੇ ਸਨ ਅਤੇ ਵਿਦੇਸ਼ ਬੈਠੇ ਗੋਲਡੀ ਬਰਾੜ ਦੇ ਇਸ਼ਾਰੇ ਤੇ ਇਨ੍ਹਾਂ ਹਥਿਆਰਾਂ ਦੀ ਸ਼ੂਟਰਾਂ ਨੂੰ  ਸਪਲਾਈ ਕਰਦੇ ਸੀ | ਵਿਵੇਕ ਸ਼ੀਲ ਸੋਨੀ ਨੇ ਦਸਿਆ ਕਿ ਇਕ ਗੁਪਤ ਸੂਚਨਾਂ ਦੇ ਅਧਾਰ ਤੇ ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਇਕ ਸਾਂਝਾ ਆਪਰੇਸ਼ਨ ਚਲਾਇਆ ਗਿਆ ਸੀ, ਜਿਸ ਦੌਰਾਨ ਗਗਨਦੀਪ ਸਿੰਘ ਉਰਫ ਗੱਗੀ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੂੰ  ਅਸਲੇ ਅਤੇ ਐਮੂਨੇਸ਼ਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ ਜਦੋਂ ਉਹ ਇਨ੍ਹਾਂ ਹਥਿਆਰਾਂ ਦੀ ਖੇਪ ਪਹੁਚਾਉਣ ਲਈ ਜਾ ਰਹੇ ਸਨ | ਮੁਕੱਦਮਾਂ ਦੀ ਤਫਤੀਸ਼ ਜਾਰੀ ਹੈ |

SHARE ARTICLE

ਏਜੰਸੀ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement