ਪੀ.ਐਸ.ਪੀ.ਸੀ.ਐਲ. ਵਲੋਂ ਝੋਨੇ ਦੀ ਬਿਜਾਈ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਵਾਸਤੇ ਸਾਰੇ ਪ੍ਰਬੰਧ ਮੁਕੰਮਲ : ਹਰਭਜਨ ਸਿੰਘ ਈ.ਟੀ.ਓ.
Published : Jun 15, 2022, 12:05 am IST
Updated : Jun 15, 2022, 12:05 am IST
SHARE ARTICLE
image
image

ਪੀ.ਐਸ.ਪੀ.ਸੀ.ਐਲ. ਵਲੋਂ ਝੋਨੇ ਦੀ ਬਿਜਾਈ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਵਾਸਤੇ ਸਾਰੇ ਪ੍ਰਬੰਧ ਮੁਕੰਮਲ : ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 14 ਜੂਨ (ਸੱਤੀ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਯਮਤ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਵਚਨਬੱਧਤਾ ਦੇ ਚਲਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹਰ ਰੋਜ ਅੱਠ ਘੰਟੇ ਬਿਜਲੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ ਤਾਂ ਜੋ ਸੂਬੇ ਵਿਚ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਇਆ ਜਾ ਸਕੇ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦਸਿਆ ਕਿ ਅੱਜ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਪੀ.ਐਸ.ਪੀ.ਸੀ.ਐਲ ਵਲੋਂ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਐਸ.ਬੀ.ਐਸ. ਨਗਰ, ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੂਪਨਗਰ, ਐਸ.ਏ.ਐਸ. ਨਗਰ ਜ਼ਿਲ੍ਹਿਆਂ ਵਿਚ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੇ ਹੀ ਦਿਨ ਪੀਐਸਪੀਸੀਐਲ ਨੇ 12008 ਮੈਗਾਵਾਟ ਦੀ ਵੱਧ ਤੋਂ ਵੱਧ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ 10 ਜੂਨ, 2022 ਤੋਂ ਕੰਡਿਆਲੀ ਤਾਰ ਦੇ ਪਾਰ ਸਰਹੱਦੀ ਖੇਤਰ ਵਿਚ ਪਹਿਲਾਂ ਹੀ ਅੱਠ ਘੰਟੇ ਰੋਜ਼ਾਨਾ ਨਿਯਮਿਤ ਬਿਜਲੀ ਸਪਲਾਈ ਦਿਤੀ ਜਾ ਰਹੀ ਹੈ।
ਮੰਤਰੀ ਨੇ ਦਸਿਆ ਕਿ ਪਿਛਲੇ ਸਾਲ 10669 ਮੈਗਾਵਾਟ ਦੇ ਮੁਕਾਬਲੇ 13.06.2022 ਨੂੰ 11485 ਮੈਗਾਵਾਟ ਦੀ ਵੱਧ ਤੋਂ ਵੱਧ ਮੰਗ ਪੂਰੀ ਕੀਤੀ ਗਈ। 13 ਜੂਨ ਨੂੰ ਕੁੱਲ 2413 ਲੱਖ ਯੂਨਿਟਾਂ ਦੀ ਸਪਲਾਈ ਕੀਤੀ ਗਈ ਸੀ ਜੋ ਕਿ 13.06.2021 ਨੂੰ ਸਪਲਾਈ ਕੀਤੀਆਂ ਗਈਆਂ 2042 ਲੱਖ ਯੂਨਿਟਾਂ ਨਾਲੋਂ 18 ਫ਼ੀਸਦ ਵੱਧ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਤਾਪਮਾਨ ’ਚ ਭਾਰੀ ਵਾਧਾ ਹੋਣ ਕਾਰਨ ਬਿਜਲੀ ਦੀ ਮੰਗ ਕਾਫ਼ੀ ਵਧੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੀਐਸਪੀਸੀਐਲ ਨੇ ਅਪ੍ਰੈਲ ਅਤੇ ਮਈ 2021 ਨਾਲੋਂ ਕ੍ਰਮਵਾਰ ਅਪ੍ਰੈਲ ਅਤੇ ਮਈ 2022 ਦੌਰਾਨ 33 ਫ਼ੀਸਦ ਅਤੇ 36 ਫ਼ੀਸਦ ਵੱਧ ਬਿਜਲੀ ਸਪਲਾਈ ਕੀਤੀ ਹੈ।
ਉਨ੍ਹਾਂ ਕਿਹਾ ਕਿ ਜੂਨ 2022 ਵਿਚ ਬਿਜਲੀ ਦੀ ਇਹ ਅਸਾਧਾਰਨ ਮੰਗ ਨਿਰੰਤਰ ਜਾਰੀ ਹੈ ਅਤੇ ਜੂਨ 2021 ਦੇ ਮੁਕਾਬਲੇ ਇਸ ਸਾਲ 22 ਫ਼ੀਸਦ ਵੱਧ ਬਿਜਲੀ ਸਪਲਾਈ ਕੀਤੀ ਗਈ ਹੈ ਅਤੇ ਖਪਤਕਾਰਾਂ ਦੀ ਕਿਸੇ ਵੀ ਸ਼੍ਰੇਣੀ ’ਤੇ ਕੋਈ ਬਿਜਲੀ ਕੱਟ ਨਹੀਂ ਲਗਾਇਆ ਜਾ ਰਿਹਾ ਹੈ ਅਤੇ ਖੇਤੀਬਾੜੀ ਪੰਪਸੈਟਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਸਪਲਾਈ ਦਿਤੀ ਜਾ ਰਹੀ ਹੈ।
ਬਿਜਲੀ ਮੰਤਰੀ ਹਰਭਜਨ ਸਿੰਘ ਨੇ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਏ.ਪੀ. ਖਪਤਕਾਰਾਂ ਲਈ 4750/- ਰੁਪਏ ਪ੍ਰਤੀ ਬੀਐਚਪੀ ਦੀਆਂ ਮੌਜੂਦਾ ਦਰਾਂ ਦੇ ਮੁਕਾਬਲੇ 2500/- ਰੁਪਏ ਪ੍ਰਤੀ ਬੀ.ਐਚ.ਪੀ ਦੇ ਘਟੇ ਹੋਏ ਸੇਵਾ ਕੁਨੈਕਸ਼ਨ ਚਾਰਜ ਦੇ ਹਿਸਾਬ ਨਾਲ ਵੀ.ਡੀ.ਐਸ. ਦੀ ਪ੍ਰਗਤੀ ਵੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਐਲਾਨ ਨੂੰ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ 4417 ਖਪਤਕਾਰਾਂ ਨੇ 16961  ਬੀਐਚਪੀ ਦਾ ਲੋਡ  ਵਧਾਉਣ ਲਈ ਬੇਨਤੀਆਂ ਦਿੱਤੀਆਂ ਹਨ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement