ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦਾ ਪੁੱਤਰ ਇਕ ਕਿਲੋ ਅਫੀਮ ਸਣੇ ਕਾਬੂ
Published : Jun 15, 2022, 8:06 pm IST
Updated : Jun 15, 2022, 8:06 pm IST
SHARE ARTICLE
Son of late singer Amar Singh Chamkeela arrested with 1 kg of opium
Son of late singer Amar Singh Chamkeela arrested with 1 kg of opium

ਪੁੱਛਗਿੱਛ ਦੌਰਾਨ ਦੋਵਾਂ ਨੇ ਦੱਸਿਆ ਕਿ ਉਹ ਰਾਜਸਥਾਨ ਤੋਂ ਡਿਲੀਵਰੀ ਲੈ ਕੇ ਆਏ ਸਨ


ਗੁਰਦਾਸਪੁਰ:  ਧਾਰੀਵਾਲ ਪੁਲਿਸ ਨੇ ਨਾਕੇਬੰਦੀ ਦੌਰਾਨ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੇ ਪੁੱਤਰ ਜੈਮਨ ਚਮਕੀਲਾ ਅਤੇ ਉਸ ਦੇ ਸਾਥੀ ਰਾਜ ਕੁਮਾਰ ਨੂੰ ਇਕ ਕਿਲੋ ਤੋਂ ਵੱਧ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ’ਤੇ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਾਰੀਵਾਲ ਦੇ ਐੱਸਐੱਚਓ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਅਤੇ ਸੀਆਈਏ ਸਟਾਫ ਨੇ ਖੁੰਡਾ ਮੋੜ ਤੇ ਰਾਤ ਨੂੰ ਨਾਕੇਬੰਦੀ ਕੀਤੀ ਸੀ।

Son of late singer Amar Singh Chamkeela arrested with 1 kg of opiumSon of late singer Amar Singh Chamkeela arrested with 1 kg of opium

ਇਸ ਦੌਰਾਨ ਇਕ ਸਵਿਫਟ ਕਾਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਕਾਰ ਵਿਚ ਸਵਾਰ ਮਰਹੂਮ ਗਾਇਕ ਚਮਕੀਲਾ ਦੇ ਪੁੱਤਰ ਜੈਮਲਜੀਤ ਸਿੰਘ ਅਤੇ ਉਸ ਦੇ ਸਾਥੀ ਰਾਜ ਕੁਮਾਰ ਨੂੰ ਇਕ ਕਿਲੋ 7 ਗ੍ਰਾਮ ਦੇ ਕਰੀਬ ਅਫੀਮ ਸਣੇ ਕਾਬੂ ਕੀਤਾ। ਇਹਨਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਇਹਨਾਂ ਦਾ ਰਿਮਾਂਡ ਹਾਸਲ ਕਰ ਅਗਲੀ ਪੁੱਛਗਿੱਛ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪੁੱਛਗਿੱਛ ਦੌਰਾਨ ਦੋਵਾਂ ਨੇ ਦੱਸਿਆ ਕਿ ਉਹ ਰਾਜਸਥਾਨ ਤੋਂ ਡਿਲੀਵਰੀ ਲੈ ਕੇ ਆਏ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement