ਲੋਕ ਸਭਾ ਜ਼ਿਮਨੀ ਚੋਣ ਵਿਚ ਵੋਟਰ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣਗੇ : ਸੁਖਜਿੰਦਰ ਸਿੰਘ ਰੰਧਾਵਾ
Published : Jun 15, 2022, 12:11 am IST
Updated : Jun 15, 2022, 12:11 am IST
SHARE ARTICLE
image
image

ਲੋਕ ਸਭਾ ਜ਼ਿਮਨੀ ਚੋਣ ਵਿਚ ਵੋਟਰ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣਗੇ : ਸੁਖਜਿੰਦਰ ਸਿੰਘ ਰੰਧਾਵਾ

ਧੂਰੀ, 14 ਜੂਨ (ਲਖਵੀਰ ਸਿੰਘ ਧਾਂਦਰਾ/ਸਿਕੰਦਰ ਘਨੌਰ) : ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ ਦੇ ਹੱਕ ਵਿੱਚ ਕਾਂਗਰਸ ਦੇ ਦਿੱਗਜ ਆਗੂਆਂ ਵੱਲੋਂ ਲਗਾਤਾਰ ਚੋਣ ਪ੍ਰਚਾਰ ਜੋਰਾਂ-ਸ਼ੋਰਾਂ ਨਾਲ਼ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਇਕ ਵਰਿੰਦਰਜੀਤ ਸਿੰਘ ਪਾਹੜਾ ਵੱਲੋਂ ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਗੋਲਡੀ ਖੰਗੂੜਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਗੋਲਡੀ ਖੰਗੂੜਾ ਲਈ ਵੋਟ ਦੀ ਮੰਗ ਕੀਤੀ। 
ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਇਕ ਪਾਹੜਾ ਨੇ ਕਿਹਾ ਕਿ ਗੋਲਡੀ ਖੰਗੂੜਾ ਇੱਕ ਜੁਝਾਰੂ ਨੌਜਵਾਨ ਹੈ, ਜੋ ਵਿਦਿਆਰਥੀ ਸਮੇਂ ਤੋਂ ਹੀ ਹੱਕ ਸੱਚ ਲਈ ਸੰਘਰਸ਼ ਕਰਦਾ ਆ ਰਿਹਾ ਹੈ ਅਤੇ ਅਜਿਹੇ ਨੌਜਵਾਨ ਨੂੰ ਲੋਕ ਸਭਾ ਵਿੱਚ ਭੇਜ ਕੇ ਲੋਕ ਸਭਾ ਹਲਕਾ ਸੰਗਰੂਰ ਦੇ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ। 
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਬਦਲਾਓ ਬਾਰੇ ਪੰਜਾਬ ਦੇ ਲੋਕ ਚੰਗੀ ਤਰਾਂ ਜਾਣ ਚੁੱਕੇ ਹਨ ਕਿ ਕਿਸ ਤਰਾਂ ਦਿਨ ਦਿਹਾੜੇ ਨੌਜਵਾਨਾਂ ਦੇ ਕਤਲ ਹੋ ਰਹੇ ਹਨ ਅਤੇ ਪੰਜਾਬ ਵਿੱਚ ਗੈਂਗਸਟਰਾਂ ਦਾ ਰਾਜ ਹੁੰਦਾ ਜਾ ਰਿਹਾ ਹੈ। 
ਉਨ੍ਹਾਂ ਕਿਹਾ ਕਿ ਇਸ ਲੋਕ ਸਭਾ ਜਿਮਨੀ ਚੋਣ ‘ਚ ਵੋਟਰ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣਗੇ ਅਤੇ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ ਦੇ ਹੱਕ ਵਿੱਚ ਰਿਕਾਰਡ ਤੌਰ ਮਾਰਜਨ ਨਾਲ਼ ਜਿੱਤ ਦਰਜ ਕਰਵਾਉਣਗੇ। ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰਤਾਰ ਸਿੰਘ ਅਜਨਾਲਾ, ਟਕਸਾਲੀ ਕਾਂਗਰਸੀ ਆਗੂ ਗੁਰਬਖਸ਼ ਸਿੰਘ ਗੁੱਡੂ, ਬਲਾਕ ਸੰਮਤੀ ਚੇਅਰਪਰਸਨ ਦੇ ਪਤੀ ਜਗਤਾਰ ਸਿੰਘ ਤਾਰਾ ਬੇਨੜਾ, ਕਾਂਗਰਸੀ ਆਗੂ ਅੱਛਰਾ ਸਿੰਘ ਭਲਵਾਨ, ਹੰਸ ਰਾਜ ਗੁਪਤਾ, ਮਾਰਕਿਟ ਕਮੇਟੀ ਦੇ ਸਾਬਕਾ ਵਾਈਸ ਚੇਅਰਮੈਨ ਗੁਰਪਿਆਰ ਸਿੰਘ ਧੂਰਾ ਅਤੇ ਅਰਪਨ ਦਿਓਲ ਵੀ 
ਹਾਜ਼ਰ ਸਨ। 

ਫੋਟੋ ਫਾਈਲ ਧੂਰੀ 3 
 

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement