ਭਾਜਪਾ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਕੈਪਟਨ ਅਮਰਿੰਦਰ ਤੇ ਸਾਂਸਦ ਪਰਨੀਤ ਕੌਰ ਨਾਲ ਕੀਤੀ ਮੁਲਾਕਾਤ, ਰਾਜ ਦੇ ਮੁੱਦਿਆਂ 'ਤੇ ਕੀਤੀ ਚਰਚਾ
Published : Jun 15, 2023, 1:41 pm IST
Updated : Jun 15, 2023, 1:41 pm IST
SHARE ARTICLE
photo
photo

ਨੱਡਾ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ਦੇ ਸਿਲਸਿਲੇ 'ਚ 14 ਜੂਨ ਤੋਂ ਪੰਜਾਬ ਅਤੇ ਚੰਡੀਗੜ੍ਹ ਦੇ ਦੌਰੇ 'ਤੇ ਹਨ

 

ਚੰਡੀਗੜ੍ਹ : ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਵੀਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੈਪਟਨ ਦੀ ਪਤਨੀ ਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ, ਪੁੱਤਰ ਰਣਇੰਦਰ ਸਿੰਘ ਅਤੇ ਬੇਟੀ ਜੈ ਇੰਦਰ ਕੌਰ ਮੌਜੂਦ ਸਨ। ਇਸ ਦੌਰਾਨ ਜੇਪੀ ਨੱਡਾ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਪੰਜਾਬ ਨਾਲ ਸਬੰਧਤ ਕਈ ਮੁੱਦਿਆਂ 'ਤੇ ਚਰਚਾ ਹੋਈ। 

ਦੱਸ ਦੇਈਏ ਕਿ ਨੱਡਾ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ਦੇ ਸਿਲਸਿਲੇ 'ਚ 14 ਜੂਨ ਤੋਂ ਪੰਜਾਬ ਅਤੇ ਚੰਡੀਗੜ੍ਹ ਦੇ ਦੌਰੇ 'ਤੇ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਉਨ੍ਹਾਂ ਹੁਸ਼ਿਆਰਪੁਰ 'ਚ ਰੈਲੀ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਪਿਛਲੇ ਨੌਂ ਸਾਲਾਂ ਦੀਆਂ ਪ੍ਰਾਪਤੀਆਂ ਗਿਣਾਈਆਂ।

ਚੰਡੀਗੜ੍ਹ ਵਿਚ ਉਸ ਲਈ ਕਈ ਪ੍ਰੋਗਰਾਮ ਪਹਿਲਾਂ ਤੋਂ ਹੀ ਤੈਅ ਹਨ। ਉਹ ਮੇਅਰ ਸਰਬਜੀਤ ਕੌਰ ਦੇ ਘਰ ਜਾਣਗੇ। ਇਸ ਦੇ ਨਾਲ ਹੀ ਉਹ ਪੰਚਕੂਲਾ ਵਿਚ ਮਰਹੂਮ ਸੰਸਦ ਮੈਂਬਰ ਰਤਨਾ ਲਾਲ ਕਟਾਰੀਆ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕਰਨਗੇ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement