ਕਲਯੁਗੀ ਪੋਤੇ ਨੇ ਦਾਦੀ ਦਾ ਬੇਰਹਿਮੀ ਨਾਲ ਕੀਤਾ ਕਤਲ
Published : Jun 15, 2023, 11:20 am IST
Updated : Jun 15, 2023, 11:20 am IST
SHARE ARTICLE
photo
photo

ਦੋਸ਼ੀ ਨੇ ਬਹੁਤ ਹੀ ਨਾਟਕੀ ਢੰਗ ਨਾਲ ਦਾਦੀ ਦਾ ਘਰ ਕਤਲ ਕਰ ਕੇ ਉਸ ਦੀ ਲਾਸ਼ ਨੂੰ ਕਾਰ ਵਿਚ ਲਿਜਾ ਕੇ ਖੇਤਾਂ ਵਿਚ ਸੁੱਟ ਦਿਤਾ

 

ਅਮਲੋਹ : ਥਾਣਾ ਅਮਲੋਹ ਦੇ ਪਿੰਡ ਖਨਿਆਣ ਵਿਚ ਕਲਯੁੱਗੀ ਪੋਤਰੇ ਨੇ ਲਾਲਚ ਵੱਸ ਆ ਕੇ ਅਪਣੀ 82 ਸਾਲਾ ਦਾਦੀ ਦਾ ਬੇਰਹਿਮੀ ਨਾਲ ਕਤਲ ਕਰ ਕੇ ਉਸ ਦੀ ਲਾਸ਼ ਨੂੰ ਪਿੰਡ ਤੋਂ 1 ਕਿਲੋਮੀਟਰ ਦੂਰ ਸੜਕ ਦੇ ਕੰਢੇ ਖੇਤਾਂ ਵਿਚ ਸੁੱਟ ਦਿਤਾ। ਪ੍ਰਾਪਤ ਸੂਚਨਾ ਅਨੁਸਾਰ ਕਲ ਪੁਲਿਸ ਨੂੰ ਇਸ ਲਾਸ਼ ਬਾਰੇ ਸੁਰਾਗ਼ ਲੱਗਣ ’ਤੇ ਉਨ੍ਹਾਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਅਮਲੋਹ ਵਿਚ ਪੋਸਟਮਾਰਟਮ ਲਈ ਭੇਜ ਦਿਤਾ।

ਮ੍ਰਿਤਕਾ ਦੀ ਪਹਿਚਾਣ ਹਰਮਿੰਦਰ ਕੌਰ ਵਿਧਵਾ ਗੁਰਬਖਸ਼ ਸਿੰਘ ਵਜੋਂ ਹੋਈ। ਸਹਾਇਕ ਥਾਣੇਦਾਰ ਸੰਜੀਵ ਕੁਮਾਰ ਨੇ ਦਸਿਆ ਕਿ ਇਸ ਸਬੰਧੀ ਮ੍ਰਿਤਕਾ ਦੇ ਪੁੱਤਰ ਕਮਲਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਰਣਬੀਰ ਸਿੰਘ ਵਿਰੁਧ ਧਾਰਾ 302 ਆਈ.ਪੀ.ਸੀ. ਤਹਿਤ ਮੁਕਦਮਾ ਨੰਬਰ 77 ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਪ੍ਰਾਪਤ ਸੂਚਨਾ ਅਨੁਸਾਰ ਕਥਿਤ ਦੋਸ਼ੀ ਨੇ ਬਹੁਤ ਹੀ ਨਾਟਕੀ ਢੰਗ ਨਾਲ ਦਾਦੀ ਦਾ ਘਰ ਕਤਲ ਕਰ ਕੇ ਉਸ ਦੀ ਲਾਸ਼ ਨੂੰ ਕਾਰ ਵਿਚ ਲਿਜਾ ਕੇ ਖੇਤਾਂ ਵਿਚ ਸੁੱਟ ਦਿਤਾ ਅਤੇ ਲਾਸ਼ ਸੁੱਟਣ ਸਮੇਂ ਕਾਰ ਦਾ ਬੋਰਨਟ ਚੁੱਕ ਕੇ ਮੁਰੰਮਤ ਕਰਨ ਦਾ ਡਰਾਮਾ ਬਣਾ ਲਿਆ। ਪੁਲਿਸ ਨੇ ਦਸਿਆ ਕਿ ਜਲਦੀ ਹੀ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦਸਿਆ ਕਿ ਕਤਲ ਦਾ ਕਾਰਣ ਲਾਲਚ ਸੀ ਅਤੇ ਪੋਤਰੇ ਨੇ ਦਾਦੀ ਦੀਆਂ ਦੋ ਸੋਨੇ ਦੀਆਂ ਮੁੰਦਰੀਆਂ, 1 ਸੋਨੇ ਦੀ ਚੂੜੀ, ਸੋਨੇ ਦਾ ਕੰਗਣ ਅਤੇ ਕੰਨਾਂ ਦੀਆਂ ਵਾਲੀਆਂ ਕੱਢ ਲਈਆਂ ਸਨ। ਮ੍ਰਿਤਕਾ ਦੇ ਜੱਦੀ ਪਿੰਡ ਖਨਿਆਣ ਵਿਚ ਉਸ ਦਾ ਅੰਤਮ ਸਸਕਾਰ ਵੀ ਕਰ ਦਿਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement