ਪੰਜਾਬ ਦੀਆਂ ਕਈ ਸਕੀਮਾਂ 'ਤੇ ਪੈ ਰਿਹਾ ਹੈ ਪੰਜਾਬ-ਕੇਂਦਰ ਦੇ ਵਿਵਾਦ ਦਾ ਅਸਰ
Published : Jun 15, 2023, 2:17 pm IST
Updated : Jun 15, 2023, 2:17 pm IST
SHARE ARTICLE
CM Bhagwant Singh Mann, PM Modi
CM Bhagwant Singh Mann, PM Modi

ਝੋਨੇ ਦੀ ਖਰੀਦ (2021 ਅਤੇ 2022) ਲਈ ਲਗਭਗ 1,100 ਕਰੋੜ ਰੁਪਏ ਆਰ.ਡੀ.ਐਫ. ਅਤੇ ਕਣਕ ਦੀ ਖਰੀਦ (2022 ਵਿਚ) ਦੇ 650 ਕਰੋੜ ਰੁਪਏ ਬਕਾਇਆ ਹਨ

ਚੰਡੀਗੜ੍ਹ:  ਆਰਥਿਕ ਤੰਗੀ ਨਾਲ ਜੂਝ ਰਹੀ ਪੰਜਾਬ ਸਰਕਾਰ ਦਾ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਨੈਸ਼ਨਲ ਰੂਰਲ ਮਿਸ਼ਨ (ਐਨ.ਆਰ.ਐਮ.) ਦੇ ਬਕਾਏ ਨੂੰ ਰੋਕਣ ਲਈ ਕੇਂਦਰ ਨਾਲ ਵਿਵਾਦ ਜਾਰੀ ਹੈ। 20 ਜੂਨ ਨੂੰ ਵਿਧਾਨ ਸਭਾ ਦੇ ਦੋ-ਰੋਜ਼ਾ ਵਿਸ਼ੇਸ਼ ਇਜਲਾਸ ਵਿਚ ਇਹ ਮੁੱਦਾ ਉਠਾਏ ਜਾਣ ਦੀ ਸੰਭਾਵਨਾ ਹੈ। ਕੇਂਦਰ ਅਤੇ ਸੂਬੇ ਦੇ ਵਿਵਾਦ ਕਾਰਨ ਕਈ ਸਕੀਮਾਂ ਪ੍ਰਭਾਵਤ ਹੋ ਰਹੀਆਂ ਹਨ। 

ਪੇਂਡੂ ਵਿਕਾਸ ਫੰਡ 
ਪੇਂਡੂ ਵਿਕਾਸ ਫੰਡ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਨੂੰ ਸਾਲਾਨਾ 3,600 ਕਰੋੜ ਰੁਪਏ ਆਰ.ਡੀ.ਐਫ. ਅਤੇ ਮਾਰਕੀਟ ਡਿਵੈਲਪਮੈਂਟ ਫੀਸ (ਐਮ.ਡੀ.ਐਫ.) ਵਜੋਂ ਮਿਲਦੇ ਹਨ ਪਰ 2021 ਵਿਚ ਸਾਉਣੀ ਦੇ ਮੰਡੀਕਰਨ ਸੀਜ਼ਨ ਦੀ ਸ਼ੁਰੂਆਤ ਤੋਂ, ਆਰ.ਡੀ.ਐਫ. ਵੀ ਜਾਰੀ ਨਹੀਂ ਕੀਤਾ ਗਿਆ ਹੈ। 2021 ਵਿਚ ਕੇਂਦਰ ਨੇ ਸੂਬੇ ਦੁਆਰਾ ਲਗਾਏ ਜਾਣ ਵਾਲੇ ਆਰ.ਡੀ.ਐਫ. ਨੂੰ 3% ਤੋਂ ਘਟਾ ਕੇ 2% ਕਰ ਦਿਤਾ ਸੀ ਅਤੇ ਬਾਅਦ ਵਿਚ ਸੂਬਾ ਸਰਕਾਰ ਨੂੰ ਪੰਜਾਬ ਪੇਂਡੂ ਵਿਕਾਸ ਐਕਟ ਵਿਚ ਸੋਧ ਕਰਨ ਲਈ ਕਿਹਾ ਸੀ। 

ਝੋਨੇ ਦੀ ਖਰੀਦ (2021 ਅਤੇ 2022) ਲਈ ਲਗਭਗ 1,100 ਕਰੋੜ ਰੁਪਏ ਆਰ.ਡੀ.ਐਫ. ਅਤੇ ਕਣਕ ਦੀ ਖਰੀਦ (2022 ਵਿਚ) ਦੇ 650 ਕਰੋੜ ਰੁਪਏ ਬਕਾਇਆ ਹਨ। ‘ਆਪ’ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ 'ਤੇ ਇਲਜ਼ਾ ਲਾਇਆ ਕਿ ਕੇਂਦਰ ਵੱਲੋਂ ਆਰ.ਡੀ.ਐਫ. ਨੂੰ ਮੁਅੱਤਲ ਕਰਨ ਦਾ ਫ਼ੈਸਲਾ, ਵਾਪਸ ਲਏ ਗਏ ਖੇਤੀ ਕਾਨੂੰਨਾਂ ਵਿਰੁਧ ਪੰਜਾਬ ਦੇ ਕਿਸਾਨਾਂ ਦੇ ਅੰਦੋਲਨ ਦੇ ਬਦਲੇ ਵਜੋਂ ਲਿਆ ਗਿਆ ਹੈ।   

ਰਾਸ਼ਟਰੀ ਸਿਹਤ ਮਿਸ਼ਨ
ਇਸ ਦੇ ਨਾਲ ਹੀ ਰਾਸ਼ਟਰੀ ਸਿਹਤ ਮਿਸ਼ਨ ਸਬੰਧੀ ਪੰਜਾਬ ਸਰਕਾਰ ਨੇ ਕੇਂਦਰ 'ਤੇ 800 ਕਰੋੜ ਰੁਪਏ ਦੇ ਫੰਡਾਂ ਨੂੰ ਰੋਕਣ ਦਾ ਦੋਸ਼ ਲਗਾਇਆ ਹੈ। ਹਾਲਾਂਕਿ, ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਇਸ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਸੂਬੇ ਨੇ ਖ਼ੁਦ ਕੇਂਦਰਾਂ ਦਾ ਨਾਮ ਬਦਲ ਕੇ ਆਮ ਆਦਮੀ ਕਲੀਨਿਕ ਰੱਖ ਕੇ ਸਕੀਮ ਬੰਦ ਕਰ ਦਿਤੀ ਹੈ। ਮਨਸੁੱਖ ਮਾਂਡਵੀਆ ਨੇ ਕਿਹਾ ਕਿ "ਸਿਹਤ ਅਤੇ ਤੰਦਰੁਸਤੀ ਸੈਂਟਰ, ਕੇਂਦਰ ਦੇ 60% ਫੰਡਾਂ ਨਾਲ ਚਲਾਏ ਜਾਂਦੇ ਹਨ। ਪੰਜਾਬ ਵਿਚ ਵੀ ਇਹ ਸੈਂਟਰ ਕੇਂਦਰੀ ਫੰਡਾਂ ਨਾਲ ਚਲਾਏ ਜਾ ਰਹੇ ਸਨ, ਪਰ ਸੂਬਾ ਸਰਕਾਰ ਨੇ ਇਹਨਾਂ ਦਾ ਨਾਮ ਬਦਲ ਕੇ ਆਮ ਆਦਮੀ ਕਲੀਨਿਕ ਰੱਖਣ ਦੀ ਚੋਣ ਕੀਤੀ। 

ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ
ਪੰਜਾਬ ਦੀ ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਸਬੰਧੀ 2020-2021 ਅਤੇ 2021-2022 ਲਈ 360 ਕਰੋੜ ਰੁਪਏ ਜਾਰੀ ਨਾ ਕਰਨ ਲਈ ਕੇਂਦਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸੂਬੇ ਨੇ 2022-23 ਲਈ 260 ਕਰੋੜ ਰੁਪਏ ਦੀ ਵੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਡਾ. ਬਲਜੀਤ ਕੌਰ ਨੇ ਪਿਛਲੇ ਹਫ਼ਤੇ ਸੂਬੇ ਵਿਚ ਕੇਂਦਰੀ ਸਪਾਂਸਰਡ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਬਕਾਇਆ ਫੰਡ ਜਾਰੀ ਕਰਨ ਸਬੰਧੀ ਕੇਂਦਰੀ ਮੰਤਰੀ ਏ ਨਰਾਇਣ ਸਵਾਮੀ ਨਾਲ ਮੁਲਾਕਾਤ ਕੀਤੀ ਸੀ।   

ਅੱਤਿਆਚਾਰ ਰੋਕੂ ਐਕਟ
ਪੰਜਾਬ ਨੇ ਅੰਤਰ-ਜਾਤੀ ਵਿਆਹ ਸਕੀਮ ਨੂੰ ਉਤਸ਼ਾਹਤ ਕਰਨ ਲਈ ਅੱਤਿਆਚਾਰ ਰੋਕੂ ਕਾਨੂੰਨ ਤਹਿਤ ਪ੍ਰਤੀ ਲਾਭਪਾਤਰੀ ਰਾਸ਼ੀ 50,000 ਰੁਪਏ ਤੋਂ ਵਧਾ ਕੇ 2.50 ਲੱਖ ਰੁਪਏ ਕਰਨ ਦੀ ਮੰਗ ਕੀਤੀ ਹੈ। ਸੂਬੇ ਨੇ ਇਹ ਵੀ ਮੰਗ ਕੀਤੀ ਹੈ ਕਿ ਸਮਾਜਿਕ ਨਿਆਂ ਲਈ ਕੇਂਦਰੀ ਸਕੀਮਾਂ ਨੂੰ ਇਸ ਰਾਹੀਂ ਰੂਟ ਕੀਤਾ ਜਾਵੇ ਕਿਉਂਕਿ ਇਸ ਸਮੇਂ ਲਾਭਪਾਤਰੀ ਸਿੱਧੇ ਪੋਰਟਲ 'ਤੇ ਅਪਲਾਈ ਕਰਦੇ ਹਨ ਅਤੇ ਪੰਜਾਬ ਦੀ ਇਸ ਤਕ ਪਹੁੰਚ ਨਹੀਂ ਹੈ। 

ਲੇਬਰ ਫੰਡ
ਇਸ ਦੇ ਨਾਲ ਹੀ ਲੇਬਰ ਫੰਡ ਸਬੰਧੀ ਇਹ ਦਾਅਵਾ ਕਰਦੇ ਹੋਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਈਕਲ ਖਰੀਦਣ ਲਈ ਤਕਰੀਬਨ 280 ਕਰੋੜ ਰੁਪਏ (ਲੱਖਾਂ ਉਸਾਰੀ ਮਜ਼ਦੂਰਾਂ ਨੂੰ 4,000 ਰੁਪਏ) ਵੰਡਣ ਦੀ ਤਜਵੀਜ਼ ਨੂੰ ਮਨਜ਼ੂਰੀ ਦੇ ਦਿਤੀ ਹੈ, ਕੇਂਦਰੀ ਕਿਰਤ ਮੰਤਰਾਲੇ ਨੇ ਪਿਛਲੇ ਹਫ਼ਤੇ ਸੂਬੇ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ, ਜਿਸ ਵਿਚ ਲੇਬਰ ਵੈਲਫੇਅਰ ਫੰਡਾਂ ਦੀ ਦੁਵਰਤੋਂ ਕਰਨ ਦਾ ਦੋਸ਼ ਲਗਾਇਆ ਗਿਆ ਹੈ।

ਝੋਨੇ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ
ਪੰਜਾਬ ਵਲੋਂ ਝੋਨੇ ਦੇ ਆਗਾਮੀ ਸੀਜ਼ਨ ਦੌਰਾਨ ਪਰਾਲੀ ਦੇ ਪ੍ਰਬੰਧਨ ਲਈ 350 ਕਰੋੜ ਰੁਪਏ ਦੀ ਮੰਗ ਦੇ ਜਵਾਬ ਵਿਚ ਕੇਂਦਰ ਨੇ ਫੰਡ ਦੇਣ ਲਈ ਆਪਣੇ ਹਿੱਸੇ ਦਾ 40% ਯੋਗਦਾਨ ਪਾਉਣ ਲਈ ਕਿਹਾ ਹੈ। ਇਕ ਅਧਿਕਾਰੀ ਨੇ ਕਿਹਾ ਕਿ "ਸੂਬਾ ਸਰਕਾਰ ਨੇ ਇਸ ਸ਼ਰਤ ਨੂੰ ਮੁਆਫ ਕਰਨ ਲਈ ਖੇਤੀਬਾੜੀ ਮੰਤਰਾਲੇ ਕੋਲ ਮੁੱਦਾ ਉਠਾਇਆ ਹੈ ਕਿਉਂਕਿ ਇਹ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਗਰਾਮ ਨੂੰ ਪ੍ਰਭਾਵਤ ਕਰੇਗਾ।
 

SHARE ARTICLE

ਏਜੰਸੀ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement