Hoshiarpur News : ਹੁਸ਼ਿਆਰਪੁਰ ’ਚ ਕਰੰਟ ਲੱਗਣ ਨਾਲ ਕਿਸਾਨ ਦੀ ਹੋਈ ਮੌ+ਤ

By : BALJINDERK

Published : Jun 15, 2024, 4:22 pm IST
Updated : Jun 15, 2024, 4:54 pm IST
SHARE ARTICLE
file photo
file photo

Hoshiarpur News :ਚਾਰ ਧੀਆਂ ਦਾ ਪਿਤਾ ਖੇਤਾਂ ’ਚ ਵੱਢ ਰਿਹਾ ਸੀ ਚਾਰਾ 

 Hoshiarpur News : ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ ਦੇ ਪਿੰਡ ਸਿੰਘਪੁਰ ਜੱਟਾਂ ਦੇ ਇੱਕ ਗਰੀਬ ਕਿਸਾਨ ਦੀ ਖੇਤਾਂ ’ਚ ਚਾਰਾ ਵੱਢਦੇ ਸਮੇਂ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ 2 ਦਿਨ ਪਹਿਲਾਂ ਦੇਰ ਰਾਤ ਆਏ ਤੇਜ਼ ਹਨੇਰੀ ਕਾਰਨ ਖੇਤਾਂ ਵਿਚ ਲੱਗੇ ਬਿਜਲੀ ਦੀਆਂ ਤਾਰਾਂ ਟੁੱਟ ਗਈਆਂ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪਿੰਡ ਦੇ ਸਾਬਕਾ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਮੱਖਣ ਸਿੰਘ ਬਹੁਤ ਗਰੀਬ ਸੀ। ਮੱਖਣ ਸਿੰਘ ਦੀਆਂ ਚਾਰ ਧੀਆਂ ਹਨ ਅਤੇ ਘਰ ਵਿਚ ਕਮਾਉਣ ਵਾਲਾ ਹੋਰ ਕੋਈ ਨਹੀਂ ਹੈ। ਮੱਖਣ ਸਿੰਘ ਸਾਈਕਲ ’ਤੇ ਘਰੋਂ ਕਿਸੇ ਦੇ ਖੇਤਾਂ ’ਚ ਪਸ਼ੂਆਂ ਲਈ ਚਾਰਾ ਕੱਟਣ ਗਿਆ ਸੀ। ਜਿੱਥੇ ਉਹ ਚਾਰਾ ਵੱਢ ਰਿਹਾ ਸੀ ਤਾਂ ਅਚਾਨਕ ਮੱਖਣ ਸਿੰਘ ਦਾ ਪੈਰ ਉਸ ਤਾਰ 'ਤੇ ਧਰਿਆ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਮੂਹ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੱਖਣ ਸਿੰਘ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿਚ ਉਸ ਦਾ ਪਰਿਵਾਰ ਗੁਜ਼ਾਰਾ ਕਰ ਸਕੇ।

(For more news apart from Farmer died due to electrocution in Hoshiarpur News in Punjabi, stay tuned to Rozana Spokesman)

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement