ਹਰਿਆਣਾ ਤੇ ਪੰਜਾਬ ’ਚ ਗਰਮੀ ਦਾ ਕਹਿਰ ਜਾਰੀ, ਜਾਣੋ ਅੱਜ ਕਿੱਥੇ ਕਿੰਨਾ ਰਿਹਾ ਤਾਪਮਾਨ
Published : Jun 15, 2024, 10:58 pm IST
Updated : Jun 15, 2024, 11:00 pm IST
SHARE ARTICLE
heat wave in punjab
heat wave in punjab

ਪੰਜਾਬ ਦੇ ਗੁਰਦਾਸਪੁਰ ’ਚ ਵੱਧ ਤੋਂ ਵੱਧ ਤਾਪਮਾਨ 46.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ

ਚੰਡੀਗੜ੍ਹ: ਸਨਿਚਰਵਾਰ ਨੂੰ ਪੰਜਾਬ ਅਤੇ ਹਰਿਆਣਾ ’ਚ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੀ। ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ’ਚ ਵੱਧ ਤੋਂ ਵੱਧ ਤਾਪਮਾਨ 47.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ (IMD) ਨੇ ਦਸਿਆ ਕਿ ਦੋਹਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵੀ ਭਿਆਨਕ ਲੂ ਦੀ ਲਪੇਟ ’ਚ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

ਪੰਜਾਬ ਦੇ ਗੁਰਦਾਸਪੁਰ ’ਚ ਵੱਧ ਤੋਂ ਵੱਧ ਤਾਪਮਾਨ 46.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਪਠਾਨਕੋਟ ’ਚ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 44.4, 44.3, 45.1 ਅਤੇ 45.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

ਗੁਆਂਢੀ ਹਰਿਆਣਾ ਦੇ ਨੂਹ ’ਚ ਵੱਧ ਤੋਂ ਵੱਧ ਤਾਪਮਾਨ 46.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰੋਹਤਕ ਅਤੇ ਸਿਰਸਾ ’ਚ ਵੱਧ ਤੋਂ ਵੱਧ ਤਾਪਮਾਨ 45.3 ਅਤੇ 45.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਗੁਰੂਗ੍ਰਾਮ ’ਚ ਵੱਧ ਤੋਂ ਵੱਧ ਤਾਪਮਾਨ 44.1 ਡਿਗਰੀ ਸੈਲਸੀਅਸ ਅਤੇ ਫਰੀਦਾਬਾਦ ’ਚ 46 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

Tags: temperature

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement