Maharaja Ranjit Singh AFPI : ਪੰਜਾਬ ਦੇ ਕੈਡਿਟਾਂ ਨੇ ਸੂਬੇ ਦਾ ਨਾਮ ਕੀਤਾ ਰੌਸ਼ਨ 

By : BALJINDERK

Published : Jun 15, 2024, 6:20 pm IST
Updated : Jun 15, 2024, 6:43 pm IST
SHARE ARTICLE
ਕੰਵਰਨੂਰ ਸਿੰਘ ਅਤੇ ਅਨੀਸ਼ ਪਾਂਡੇ ਭਾ
ਕੰਵਰਨੂਰ ਸਿੰਘ ਅਤੇ ਅਨੀਸ਼ ਪਾਂਡੇ ਭਾ

Maharaja Ranjit Singh AFPI : ਤਰਨ ਤਾਰਨ ਦਾ ਕੰਵਰਨੂਰ ਸਿੰਘ ਅਤੇ ਅੰਮ੍ਰਿਤਸਰ ਦਾ ਅਨੀਸ਼ ਪਾਂਡੇ ਭਾਰਤੀ ਹਵਾਈ ਸੈਨਾ ’ਚ ਕਮਿਸ਼ਨਡ ਬਣੇ ਅਫ਼ਸਰ

Maharaja Ranjit Singh AFPI : ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੇ 8ਵੇਂ ਕੋਰਸ ਦੇ ਦੋ ਕੈਡਿਟਾਂ ਨੇ ਭਾਰਤੀ ਹਵਾਈ ਸੈਨਾ ’ਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਦੋਵੇਂ ਕੈਡਿਟਾਂ ਨੂੰ ਅੱਜ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿਚ ਹੋਈ ਕੰਬਾਈਂਡ ਗ੍ਰੈਜੂਏਸ਼ਨ ਪਰੇਡ (ਸੀਜੀਪੀ) ਉਪਰੰਤ ਭਾਰਤੀ ਹਵਾਈ ਸੈਨਾ ਵਿਚ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ। ਦੱਸਣਯੋਗ ਹੈ ਕਿ ਇਸ ਪਰੇਡ ਦਾ ਨਿਰੀਖਣ ਏਅਰ ਚੀਫ਼ ਮਾਰਸ਼ਲ ਵੀ.ਆਰ. ਚੌਧਰੀ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਵੀ.ਐਮ., ਏ.ਡੀ.ਸੀ. ਵੱਲੋਂ ਕੀਤਾ ਗਿਆ।

a


ਤਰਨ ਤਾਰਨ ਵਾਸੀ ਫ਼ਲਾਇੰਗ ਅਫ਼ਸਰ ਕੰਵਰਨੂਰ ਸਿੰਘ ਫਾਈਟਰ ਪਾਇਲਟ ਵਜੋਂ ਫ਼ਲਾਇੰਗ ਬ੍ਰਾਂਚ ’ਚ ਸ਼ਾਮਲ ਹੋਣਗੇ, ਜਦੋਂਕਿ ਅੰਮ੍ਰਿਤਸਰ ਵਾਸੀ ਫਲਾਇੰਗ ਅਫ਼ਸਰ ਅਨੀਸ਼ ਪਾਂਡੇ ਹੈਲੀਕਾਪਟਰ ਪਾਇਲਟ ਵਜੋਂ ਫਲਾਇੰਗ ਬ੍ਰਾਂਚ ਵਿਚ ਸ਼ਾਮਲ ਹੋਣਗੇ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਮੰਤਰੀ ਅਮਨ ਅਰੋੜਾ ਨੇ ਦੋਵਾਂ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ ਬਣਨ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਡਿਟਾਂ ਦੇ ਕਮਿਸ਼ਨਡ ਅਫ਼ਸਰ ਬਣਨ ਨਾਲ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ 160 ਸਾਬਕਾ ਕੈਡਿਟ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਵੱਖ-ਵੱਖ ਵਿੰਗਾਂ ਵਿਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋ ਚੁੱਕੇ ਹਨ, ਜਿਨ੍ਹਾਂ ਵਿਚ 21 ਅਫ਼ਸਰ ਭਾਰਤੀ ਹਵਾਈ ਸੈਨਾ, 121 ਅਫ਼ਸਰ ਭਾਰਤੀ ਫੌਜ ਅਤੇ 18 ਅਫ਼ਸਰ ਭਾਰਤੀ ਜਲ ਸੈਨਾ ਵਿੱਚ ਸ਼ਾਮਲ ਹੋਏ ਹਨ। ਇਸ ਤੋਂ ਇਲਾਵਾ 69 ਸਾਬਕਾ ਕੈਡਿਟ ਤਿੰਨਾਂ ਸੇਵਾਵਾਂ ਵਿਚ ਕਮਿਸ਼ਨਡ ਅਫ਼ਸਰ ਬਣਨ ਲਈ ਸਿਖ਼ਲਾਈ ਲੈ ਰਹੇ ਹਨ। ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਜਨਰਲ, ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. ਨੇ ਕੈਡਿਟਾਂ ਨੂੰ ਕਮਿਸ਼ਨਡ ਅਫ਼ਸਰ ਬਣਨ 'ਤੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਸੰਸਥਾ ਦੇ ਸੱਚੇ ਪ੍ਰਤੀਨਿਧ ਅਤੇ ਪੰਜਾਬ ਦੇ ਸਪੂਤ ਵਜੋਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਆ।

(For more news apart from Kanwarnoor Singh of Tarn Taran and Anish Pandey of Amritsar became commissioned officers in Indian Air Force News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement