Lakhbir Landa News: ਜਲੰਧਰ 'ਚ ਗਰਮਖਿਆਲੀ ਲਖਬੀਰ ਲੰਡੇ ਦੀ ਮਾਂ-ਭੈਣ ਅਤੇ ਕਾਂਸਟੇਬਲ ਜੀਜਾ ਗ੍ਰਿਫਤਾਰ
Published : Jun 15, 2024, 9:31 am IST
Updated : Jun 15, 2024, 9:31 am IST
SHARE ARTICLE
Lakhbir Lande's mother-sister and constable's brother-in-law arrested in Jalandhar News
Lakhbir Lande's mother-sister and constable's brother-in-law arrested in Jalandhar News

Lakhbir Landa News: ਮਾਡਲ ਟਾਊਨ 'ਚ ਕਾਰੋਬਾਰੀ ਤੋਂ ਮੰਗੀ ਸੀ 2 ਕਰੋੜ ਰੁਪਏ ਦੀ ਫਿਰੌਤੀ

Lakhbir Lande's mother-sister and constable's brother-in-law arrested in Jalandhar News: ਜਲੰਧਰ ਦੇ ਸਭ ਤੋਂ ਪੌਸ਼ ਇਲਾਕੇ ਮਾਡਲ ਟਾਊਨ 'ਚ ਇਕ ਕਾਰੋਬਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਪੁਲਿਸ ਨੇ ਅਤਿਵਾਦੀ ਲੰਡਾ ਅਤੇ ਉਸ ਦੇ ਸਾਥੀ ਦੇ 6 ਪਰਿਵਾਰਕ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਲਖਬੀਰ ਸਿੰਘ ਦੀ ਮਾਤਾ ਪਰਮਿੰਦਰ ਕੌਰ, ਭੈਣ ਜਸਪਾਲ ਕੌਰ, ਕਾਂਸਟੇਬਲ ਜੀਜਾ ਰਣਜੋਤ ਸਿੰਘ, ਉਸ ਦੇ ਸਾਥੀ ਯਾਦਵਿੰਦਰ ਦੀ ਮਾਂ ਬਲਜੀਤ ਕੌਰ, ਪਿਤਾ ਜੈਕਾਰ ਸਿੰਘ ਅਤੇ ਭੈਣ ਹੁਸਨਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: Punjab News : ਗ੍ਰੰਥੀ ਸਿੰਘ ਦੀ ਬੇਟੀ ਨਾਲ ਹੋਏ ਦੁਸ਼ਕਰਮ ਮਾਮਲੇ 'ਚ ਅਕਾਲ ਤਖ਼ਤ ਵਲੋਂ ਭੇਜੀ ਟੀਮ ਨੇ ਸਿੱਖ ਆਗੂਆਂ ਤੇ ਪੁਲਿਸ ਨਾਲ ਕੀਤੀ ਗੱਲਬਾਤ 

ਸਿਵਲ ਹਸਪਤਾਲ ਜਲੰਧਰ ਤੋਂ ਮੈਡੀਕਲ ਕਰਵਾਇਆ ਗਿਆ। ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਬੈਂਕ ਖਾਤਿਆਂ ਅਤੇ ਮੋਬਾਈਲ ਫੋਨਾਂ ਦੀ ਜਾਣਕਾਰੀ ਆਪਣੇ ਕਬਜ਼ੇ ਵਿਚ ਲੈ ਲਈ ਹੈ। ਹਾਲਾਂਕਿ ਪੁਲਿਸ ਨੇ ਦੋ ਦਿਨ ਦਾ ਰਿਮਾਂਡ ਮੰਗਿਆ ਸੀ ਪਰ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਦੇ ਆਧਾਰ 'ਤੇ ਅਦਾਲਤ ਨੇ ਸਿਰਫ਼ ਇੱਕ ਦਿਨ ਦਾ ਰਿਮਾਂਡ ਦੇ ਦਿੱਤਾ। ਅੱਜ ਫਿਰ ਪੁਲਿਸ ਸਾਰੇ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰੇਗੀ।

ਇਹ ਵੀ ਪੜ੍ਹੋ: Amritsar News: ਦਰਬਾਰ ਸਾਹਿਬ ’ਚ ਰੀਲ ਬਣਾਉਣ ’ਤੇ ਸ਼੍ਰੋਮਣੀ ਕਮੇਟੀ ਨੇ ਲਾਈ ਪਾਬੰਦੀ

ਵੀਰਵਾਰ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਦੀਆਂ ਵੱਖ-ਵੱਖ ਟੀਮਾਂ ਦੋਸ਼ੀ ਦੇ ਪਰਿਵਾਰਕ ਮੈਂਬਰਾਂ ਦੇ ਘਰ ਪਹੁੰਚੀਆਂ ਅਤੇ ਕਈ ਘੰਟਿਆਂ ਤੱਕ ਚੱਲੀ ਛਾਪੇਮਾਰੀ ਦੌਰਾਨ ਪੁਲਿਸ ਉਨ੍ਹਾਂ ਤੱਕ ਪਹੁੰਚ ਗਈ। ਦੱਸ ਦਈਏ ਕਿ ਪਿਛਲੇ 10 ਦਿਨਾਂ 'ਚ ਕੈਨੇਡਾ 'ਚ ਲੁਕੇ ਅਤਿਵਾਦੀ ਲਖਬੀਰ ਸਿੰਘ ਅਤੇ ਉਸ ਦੇ ਸਾਥੀ ਯਾਦਵਿੰਦਰ ਸਿੰਘ ਖਿਲਾਫ ਜਲੰਧਰ ਦੇ ਵੱਖ-ਵੱਖ ਥਾਣਿਆਂ 'ਚ ਦੋ ਮਾਮਲੇ ਦਰਜ ਕੀਤੇ ਗਏ ਸਨ। ਪਹਿਲਾ ਮਾਮਲਾ ਥਾਣਾ ਬਸਤੀ ਬਾਵਾ ਖੇਲ 'ਚ ਅਤੇ ਦੂਜਾ ਮਾਮਲਾ ਥਾਣਾ ਡਵੀਜ਼ਨ ਨੰਬਰ ਛੇ 'ਚ ਦਰਜ ਕੀਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਲੰਧਰ ਦੇ ਖੇਡ ਕਾਰੋਬਾਰੀ ਤੋਂ ਵੀ ਜਬਰੀ ਵਸੂਲੀ ਦੀ ਮੰਗ ਕੀਤੀ ਗਈ ਸੀ। ਦੱਸ ਦਈਏ ਕਿ ਬੀਤੇ ਦਿਨ ਜਲੰਧਰ ਦੇ ਲੈਦਰ ਕੰਪਲੈਕਸ 'ਚ ਕੋਹਲੀ ਪ੍ਰਾਈਵੇਟ ਲਿਮਟਿਡ ਦੇ ਮਾਲਕਾਂ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਸ ਮਾਮਲੇ 'ਚ ਜਲੰਧਰ ਸਿਟੀ ਪੁਲਿਸ ਨੇ ਅਤਿਵਾਦੀ ਲੰਡਾ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਤਰਨ ਤਾਨਰ, ਜਗਰੂਪ ਸਿੰਘ ਜੱਪਾ ਅਤੇ ਭੁਪਿੰਦਰ ਸਿੰਘ ਉਰਫ਼ ਬੰਟੀ ਵਾਸੀ ਹੁਸ਼ਿਆਰਪੁਰ ਸ਼ਾਮਲ ਹਨ।
ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕੀਤਾ ਸੀ। ਨਾਲ ਹੀ ਸੀਪੀ ਸਵਪਨ ਸ਼ਰਮਾ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਮੁਲਜ਼ਮਾਂ ਤੋਂ ਪੁਖਤਾ ਸਬੂਤ ਮਿਲੇ ਹਨ ਕਿ ਉਹ ਲੰਡਾ ਦੇ ਸੰਪਰਕ ਵਿੱਚ ਸਨ। ਜਿਸ ਵਿੱਚ ਮੁਲਜ਼ਮਾਂ ਨੇ ਇਹ ਵੀ ਮੰਨਿਆ ਕਿ ਉਹ ਸ਼ਹਿਰ ਦੇ ਹੋਰ ਨਾਮੀ ਕਾਰੋਬਾਰੀਆਂ ਨੂੰ ਵੀ ਨਿਸ਼ਾਨਾ ਬਣਾ ਰਹੇ ਸਨ ਪਰ ਇਸ ਤੋਂ ਪਹਿਲਾਂ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪਰ ਮਾਮਲਾ ਪੂਰੀ ਤਰ੍ਹਾਂ ਸੁਲਝਿਆ ਨਹੀਂ ਸੀ ਕਿ ਦੋਰਾਬਾ ਤੋਂ ਇਕ ਹੋਰ ਵਪਾਰੀ ਦਾ ਫੋਨ ਆਇਆ।

(For more Punjabi news apart from Lakhbir Lande's mother-sister and constable's brother-in-law arrested in Jalandhar News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement