
Punjab Weather Update: ਫਾਜ਼ਿਲਕਾ ਰਿਹਾ ਸਭ ਤੋਂ ਗਰਮ ਸ਼ਹਿਰ, 17 ਜੂਨ ਤੱਕ ਇਸ ਤਰ੍ਹਾਂ ਦੇ ਰਹਿਣਗੇ ਹਾਲਾਤ
Punjab Weather Update News: ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿਚ ਤਾਪਮਾਨ 42 ਡਿਗਰੀ ਨੂੰ ਪਾਰ ਕਰ ਗਿਆ ਹੈ। ਫਾਜ਼ਿਲਕਾ ਦੇ ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਜਿਸ ਵਿੱਚ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ 6 ਵਿੱਚ ਯੈਲੋ ਅਲਰਟ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਲੂ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ: Lakhbir Landa News: ਜਲੰਧਰ 'ਚ ਗਰਮਖਿਆਲੀ ਲਖਬੀਰ ਲੰਡੇ ਦੀ ਮਾਂ-ਭੈਣ ਅਤੇ ਕਾਂਸਟੇਬਲ ਜੀਜਾ ਗ੍ਰਿਫਤਾਰ
ਇਸ ਦੇ ਨਾਲ ਹੀ ਸੂਬੇ ਵਿਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਬਿਜਲੀ ਦੀ ਖਪਤ ਵਧੀ ਹੈ। ਦੱਸ ਦੇਈਏ ਕਿ ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 15,379 ਮੈਗਾਵਾਟ ਦੇ ਪੱਧਰ ਨੂੰ ਛੂਹ ਗਈ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਹੈ। ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਹੈ।
ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਅੱਜ ਭਿਆਨਕ ਗਰਮੀ ਪੈ ਸਕਦੀ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਐਸਏਐਸ ਨਗਰ ਅਤੇ ਮਲੇਰਕੋਟਲਾ ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਰਹੇਗਾ। ਨਾਲ ਹੀ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ 'ਚ ਯੈਲੋ ਅਲਰਟ ਰਹੇਗਾ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Punjab Weather Update News, stay tuned to Rozana Spokesman)