TarnTaran News : ਤਰਨਤਾਰਨ ’ਚ ਦੋ ਮਹੀਨੇ ਤੋਂ ਬੰਦ ਪਏ ਵਿਧਾਇਕ ਦੇ ਦਫ਼ਤਰ ’ਚ ਹੋਈ ਚੋਰੀ

By : BALJINDERK

Published : Jun 15, 2024, 2:20 pm IST
Updated : Jun 15, 2024, 2:20 pm IST
SHARE ARTICLE
ਦਫ਼ਤਰ ਦੀ ਤਸਵੀਰ
ਦਫ਼ਤਰ ਦੀ ਤਸਵੀਰ

TarnTaran News :ਚੋਰਾਂ ਨੇ ਏ.ਸੀ., ਪੱਖਾ ਤੇ ਤਾਰਾਂ ਕਰ ਲਈਆਂ ਚੋਰੀ

TarnTaran News : ਤਰਨਤਾਰਨ 'ਚ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੂੰ ਕਿਸੇ ਦਾ ਡਰ ਨਹੀਂ ਰਿਹਾ। ਚੋਰਾਂ ਨੇ ਤਰਨਤਾਰਨ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ ’ਚੋਂ ਤਿੰਨ ਏ.ਸੀ., ਪੱਖੇ, ਕੁਰਸੀ ਅਤੇ ਇੱਥੋਂ ਤੱਕ ਕਿ ਤਾਰਾਂ ਵੀ ਚੋਰੀ ਕਰ ਲਈਆਂ ਹਨ। ਜਦੋਂ ਪੁਲਿਸ ਨੂੰ ਸੂਚਨਾ ਮਿਲੀ ਤਾਂ ਉਹ ਵੀ ਹੈਰਾਨ ਰਹਿ ਗਏ। ਫ਼ਿਲਹਾਲ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ:UPSC Exam : ਯੂਪੀਐਸਸੀ ਦੀ ਪ੍ਰੀਖਿਆ ਨੂੰ ਲੈ ਕੇ ਮੈਟਰੋ ਰੇਲ ਨੇ ਬਦਲਿਆ ਸਮਾਂ, ਜਾਣੋ ਅਜਿਹਾ ਕੀਤਾ ਕਿਉਂ ?

ਇਸ ਮੌਕੇ ਵਿਧਾਇਕ ਡਾ: ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ 'ਚ ਕੰਮ ਕਰਦੇ ਮੁਲਾਜ਼ਮਾਂ ਨੇ ਦੱਸਿਆ ਕਿ ਚੋਰ ਕਦੋਂ ਦਫ਼ਤਰ 'ਚ ਆ ਗਏ, ਇਸ ਦਾ ਕੋਈ ਪਤਾ ਨਹੀਂ ਪਰ ਦਫ਼ਤਰ ਦਾ ਸਾਰਾ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਗਏ। ਦੱਸ ਦਈਏ ਕਿ ਵਿਧਾਇਕ ਸੋਹਲ ਦਾ ਦਫ਼ਤਰ ਇੱਥੇ ਸਿੰਜਾਈ ਭਵਨ ਵਿਚ ਹੈ, ਜੋ ਲੋਕ ਸਭਾ ਚੋਣਾਂ ਦੇ ਜ਼ਾਬਤੇ ਕਾਰਨ ਦੋ ਮਹੀਨਿਆਂ ਤੋਂ ਬੰਦ ਰਿਹਾ।

ਇਹ ਵੀ ਪੜੋ:Uttarakhand News : ਬਦਰੀਨਾਥ ਹਾਈਵੇਅ 'ਤੇ ਅਲਕਨੰਦਾ ਨਦੀ 'ਚ ਡਿੱਗੀ ਮਿੰਨੀ ਬੱਸ, 8 ਦੀ ਮੌਤ  

ਇਸ ਦੌਰਾਨ ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਭਾਵੇਂ ਦਫ਼ਤਰ ’ਚ ਸੀਸੀਟੀਵੀ ਨਹੀਂ ਲੱਗੇ ਹੋਏ ਹਨ ਪਰ ਵਿਧਾਇਕ ਦੇ ਦਫ਼ਤਰ ਦੇ ਬਾਹਰ ਲੱਗੇ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

(For more news apart from Tarn Taran Office of MLA Dr. Kashmir Singh Sohal theft News in Punjabi, stay tuned to Rozana Spokesman)
 

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement