Moga News: ਨੌਜਵਾਨ ਤੋਂ ਅੱਕੀ 17 ਸਾਲਾ ਲੜਕੀ ਨੇ ਜ਼ਹਿਰ ਖਾ ਕੇ ਕੀਤੀ ਖ਼ੁਦਕੁਸ਼ੀ, ਨੌਜਵਾਨ ਕੁੜੀ ਨੂੰ ਰਾਹ ਵਿਚ ਰੋਕ ਕੇ ਕਰਦਾ ਸੀ ਤੰਗ
Published : Jun 15, 2024, 3:21 pm IST
Updated : Jun 15, 2024, 8:01 pm IST
SHARE ARTICLE
The girl committed suicide by poisoning Moga News
The girl committed suicide by poisoning Moga News

Moga News: ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਧਾਰਾ 306 ਤਹਿਤ ਕੇਸ ਕੀਤਾ ਦਰਜ

The Girl committed suicide by poisoning Moga News:  ਮੋਗਾ ਜ਼ਿਲ੍ਹੇ ਦੇ ਕਸਬਾ ਨਿਹਾਲ ਸਿੰਘ ਵਾਲਾ ਦੀ ਰਹਿਣ ਵਾਲੀ 17 ਸਾਲਾ ਲੜਕੀ ਨੇ ਇਕ ਨੌਜਵਾਨ ਵੱਲੋਂ ਤੰਗ ਪ੍ਰੇਸ਼ਾਨ ਕਰਨ ਤੋਂ ਬਾਅਦ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਥਾਣਾ ਨਿਹਾਲ ਸਿੰਘ ਵਾਲਾ ਨੇ ਮਾਮਲਾ ਦਰਜ ਕਰਕੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: Mansa Hussain Kaur: 11 ਸਾਲਾਂ ਤੋਂ ਜੂਸ ਵੇਚ ਰਹੀ ਕੁੜੀ, ਭਰਾ ਤੇ ਪਿਤਾ ਦੀ ਮੌਤ ਤੋਂ ਬਾਅਦ ਪੜ੍ਹਾਈ ਛੱਡ ਚੁੱਕੀ ਘਰ ਦੀ ਜ਼ਿੰਮੇਵਾਰੀ

ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਕਸਬਾ ਨਿਹਾਲ ਸਿੰਘ ਵਾਲਾ ਦੀ ਰਹਿਣ ਵਾਲੀ 17 ਸਾਲਾ ਗਗਨਦੀਪ ਕੌਰ ਨੇ ਅੱਜ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ 'ਚ ਦੱਸਿਆ ਕਿ ਉਕਤ ਕਸਬੇ ਦਾ ਰਹਿਣ ਵਾਲਾ ਜਸਵਿੰਦਰ ਸਿੰਘ ਨਾਂ ਦਾ ਨੌਜਵਾਨ ਮ੍ਰਿਤਕ ਗਗਨਦੀਪ ਕੌਰ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਗਗਨਦੀਪ ਨੇ ਇਸ ਦਾ ਕਈ ਵਾਰ ਵਿਰੋਧ ਵੀ ਕੀਤਾ ਅਤੇ ਦੋਸ਼ੀ ਨੂੰ ਉਸ ਦਾ ਪਿੱਛਾ ਨਾ ਕਰਨ ਦੀ ਗੱਲ ਕਹੀ।

ਇਹ ਵੀ ਪੜ੍ਹੋ: Sonakshi Sinha-Zaheer Iqbal wedding: 23 ਜੂਨ ਨੂੰ ਹੋਵੇਗਾ ਸੋਨਾਕਸ਼ੀ ਸਿਨਹਾ ਦਾ ਪ੍ਰੇਮੀ ਜ਼ਹੀਰ ਇਕਬਾਲ ਨਾਲ ਵਿਆਹ, ਕਾਰਡ ਆਇਆ ਸਾਹਮਣੇ

ਪਰ ਦੋਸ਼ੀ ਨਹੀਂ ਮੰਨਿਆ ਅਤੇ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦਾ ਰਿਹਾ। ਇਸ ਤੋਂ ਤੰਗ ਆ ਕੇ ਗਗਨਦੀਪ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ’ਤੇ ਪੁਲਿਸ ਨੇ ਮੁਲਜ਼ਮ ਜਸਵਿੰਦਰ ਸਿੰਘ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਫਿਲਹਾਲ ਪੁਲਿਸ ਨੇ ਬੱਚੀ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The girl committed suicide by poisoning Moga News , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement