
Mai Bhago Armed Forces: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ ਭਾਰਤੀ ਹਵਾਈ ਸੈਨਾ ਵਿੱਚ ਫ਼ਲਾਇੰਗ ਅਫ਼ਸਰ ਵਜੋਂ ਸ਼ਾਮਲ
TWO PUNJAB DAUGHTERS COMMISSIONED IN INDIAN AIR FORCE News: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਵਾਰ ਫਿਰ ਸਫ਼ਲਤਾ ਦੇ ਝੰਡੇ ਗੱਡੇ ਹਨ। ਇਸ ਵੱਕਾਰੀ ਸੰਸਥਾ ਦੀਆਂ ਦੋ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਅੱਜ ਭਾਰਤੀ ਹਵਾਈ ਸੈਨਾ ਵਿੱਚ ਫ਼ਲਾਇੰਗ ਅਫ਼ਸਰ ਵਜੋਂ ਸ਼ਾਮਲ ਹੋ ਗਈਆਂ ਹਨ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਚੀਫ਼ ਆਫ਼ ਏਅਰ ਸਟਾਫ, ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ, ਪੀ.ਵੀ.ਐਸ.ਐਮ, ਏ.ਵੀ.ਐਸ.ਐਮ, ਵੀ.ਐਮ, ਏ.ਡੀ.ਸੀ. ਵੱਲੋਂ ਕੀਤਾ ਗਿਆ।
ਪੰਜਾਬ ਪੁਲਿਸ, ਐਸ.ਏ.ਐਸ.ਨਗਰ (ਮੋਹਾਲੀ) ਜ਼ਿਲ੍ਹੇ ਵਿੱਚ ਤੈਨਾਤ ਹੈੱਡ ਕਾਂਸਟੇਬਲ ਭਗਵੰਤ ਸਿੰਘ ਦੀ ਧੀ ਫ਼ਲਾਇੰਗ ਅਫ਼ਸਰ ਹਰੂਪ ਕੌਰ ਐਜੂਕੇਸ਼ਨ ਬ੍ਰਾਂਚ ਵਿੱਚ ਸ਼ਾਮਲ ਹੋਵੇਗੀ। ਪਠਾਨਕੋਟ ਜ਼ਿਲ੍ਹੇ ਦੀ ਰਹਿਣ ਵਾਲੀ ਫਲਾਇੰਗ ਅਫ਼ਸਰ ਨਿਵੇਦਿਤਾ ਸੈਣੀ ਦੇ ਪਿਤਾ ਹਰਿੰਦਰ ਸਿੰਘ ਸੈਣੀ ਸਰਕਾਰੀ ਸਕੂਲ ਵਿੱਚ ਪ੍ਰਿੰਸੀਪਲ ਹਨ ਅਤੇ ਨਿਵੇਦਿਤਾ ਹਵਾਈ ਸੈਨਾ ਦੀ ਲਾਜਿਸਟਿਕ ਬ੍ਰਾਂਚ ਵਿਚ ਸ਼ਾਮਲ ਹੋਵੇਗੀ।
ਇਹ ਵੀ ਪੜ੍ਹੋ: Bagli Kalan News: 3 ਮਹੀਨੇ ਪਹਿਲਾਂ ਵਿਆਹੇ ਮੁੰਡੇ ਨੇ ਕੀਤੀ ਖ਼ੁਦ/ਕੁਸ਼ੀ, ਘਰਵਾਲੀ ਸੀ ਪਹਿਲਾਂ ਤੋਂ ਗਰਭਵਤੀ
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੋਵੇਂ ਕੈਡਿਟਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਫ਼ਲਤਾ ਯਕੀਨੀ ਤੌਰ 'ਤੇ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਦੇ ਮੌਕੇ ਤਲਾਸ਼ਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਮਿਸ਼ਨਡ ਅਫਸਰਾਂ ਵਜੋਂ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਸੂਬੇ ਦੀਆਂ ਧੀਆਂ ਦੀਆਂ ਇੱਛਾਵਾਂ ਪੂਰੀਆਂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਸਰਕਾਰ ਨੇ ਜੁਲਾਈ 2023 ਵਿੱਚ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਲੜਕੀਆਂ ਲਈ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਕੀਤੀ ਸੀ। ਇਸ ਸਮੇਂ ਇਥੇ ਦੂਜੇ ਬੈਚ ਦੀ ਸਿਖਲਾਈ ਚੱਲ ਰਹੀ ਹੈ।
ਇਹ ਵੀ ਪੜ੍ਹੋ: Moga News: ਨੌਜਵਾਨ ਤੋਂ ਅੱਕੀ 17 ਸਾਲਾ ਲੜਕੀ ਨੇ ਜ਼ਹਿਰ ਕਾ ਕੇ ਕੀਤੀ ਖ਼ੁਦਕੁਸ਼ੀ, ਨੌਜਵਾਨ ਕੁੜੀ ਨੂੰ ਰਾਹ ਵਿਚ ਰੋਕ ਕੇ ਕਰਦਾ ਸੀ ਤੰਗ
ਜ਼ਿਕਰਯੋਗ ਹੈ ਕਿ ਮਾਈ ਭਾਗੋ ਇੰਸਟੀਚਿਊਟ, ਪੰਜਾਬ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕੰਮ ਕਰ ਰਿਹਾ ਹੈ। ਇਸ ਸੰਸਥਾ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚੇ ਦੇ ਨਾਲ-ਨਾਲ ਰਿਹਾਇਸ਼ੀ ਕੈਂਪਸ ਮੌਜੂਦ ਹੈ ਅਤੇ ਇਹ ਦੇਸ਼ ਦੀ ਆਪਣੀ ਕਿਸਮ ਦੀ ਇੱਕੋ-ਇੱਕ ਸੰਸਥਾ ਹੈ। ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ (ਸੇਵਾ-ਮੁਕਤ) ਨੇ ਦੋਵੇਂ ਕੈਡਿਟਾਂ ਨੂੰ ਫਲਾਇੰਗ ਅਫ਼ਸਰ ਵਜੋਂ ਕਮਿਸ਼ਨਡ ਹੋਣ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਵੱਲੋਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਸੈਨਾਵਾਂ ਦੀਆਂ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਭੇਜਣ ਦੇ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ। ਉਨ੍ਹਾਂ ਨੇ ਨਵੇਂ ਕਮਿਸ਼ਨਡ ਅਫ਼ਸਰਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from A married boy committed suicide Bagli Kalan News, stay tuned to Rozana Spokesman)