Industry Integrated: ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ
Published : Jun 15, 2025, 8:16 pm IST
Updated : Jun 15, 2025, 8:16 pm IST
SHARE ARTICLE
Industry Integrated: Punjab's Industry Integrated B.Tech program has become a center of attraction: Bains
Industry Integrated: Punjab's Industry Integrated B.Tech program has become a center of attraction: Bains

ਸ਼ੁਰੂਆਤੀ ਗੇੜ ਵਿੱਚ 7 ਵਿਦਿਆਰਥੀਆਂ ਨੇ ਲਿਆ ਦਾਖਲਾ; ਕੋਰਸ ਵਿੱਚ ਦਾਖਲੇ 15 ਅਗਸਤ ਤੱਕ ਖੁੱਲ੍ਹੇ: ਹਰਜੋਤ ਬੈਂਸ

Punjab's Industry Integrated B.Tech program has become a center of attraction:  ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਸ਼ੁਰੂ ਕੀਤੇ ਗਏ ਦੇਸ਼ ਦੇ ਪਹਿਲੇ ਬੀ.ਟੈਕ ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਮਈ 2025 ਵਿੱਚ ਸ਼ੁਰੂ ਕੀਤਾ ਗਿਆ ਦੇਸ਼ ਦਾ ਆਪਣੀ ਕਿਸਮ ਦਾ ਪਹਿਲਾ ਇੰਡਸਟਰੀ ਇੰਟੀਗ੍ਰੇਟਿਡ ਇਹ ਪ੍ਰੋਗਰਾਮ ਅਕਾਦਮਿਕ ਸਿੱਖਿਆ ਨੂੰ ਉਦਯੋਗਾਂ ਨਾਲ ਜੋੜਨ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਿਹਾਰਕ ਤਜ਼ਰਬੇ ਅਤੇ ਉਦਯੋਗਿਕ ਹੁਨਰਾਂ ਨਾਲ ਲੈਸ ਕਰਕੇ ਰੋਜ਼ਗਾਰ ਦੇ ਸਮਰੱਥ ਬਣਾਇਆ ਜਾ ਸਕੇ।

 ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਾਉਂਸਲਿੰਗ ਦੇ ਸ਼ੁਰੂਆਤੀ ਗੇੜ ਵਿੱਚ ਸੱਤ ਸੀਟਾਂ ਪਹਿਲਾਂ ਹੀ ਭਰੀਆਂ ਜਾ ਚੁੱਕੀਆਂ ਹਨ ਜਦੋਂ ਕਿ ਇਸ ਪ੍ਰੋਗਰਾਮ ਲਈ ਇਸ ਸਾਲ ਮਹਿਜ਼ 30 ਸੀਟਾਂ ਹਨ। ਇਸ ਪ੍ਰੋਗਰਾਮ ਦਾ ਦਾਖਲਾ 15 ਅਗਸਤ, 2025 ਤੱਕ ਖੁੱਲ੍ਹਾ ਰਹੇਗਾ ਜਿਸ ਨਾਲ ਇੰਜੀਨੀਅਰਿੰਗ ਦੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਦਾਖਲਾ ਲੈਣ ਦਾ ਮੌਕਾ ਹੈ।

ਉਨ੍ਹਾਂ ਦੱਸਿਆ ਕਿ ਐਮ.ਆਰ.ਐਸ.ਪੀ.ਟੀ.ਯੂ. ਅਤੇ ਵਿਕਟੂਰਾ ਟੈਕਨਾਲੌਜੀਸ ਪ੍ਰਾਇਵੇਟ ਲਿਮਟਿਡ (ਵੀ.ਟੀ.ਪੀ.ਐਲ.), ਫਰੀਦਾਬਾਦ ਦਰਮਿਆਨ ਰਣਨੀਤਕ ਸਹਿਯੋਗ ਨਾਲੇ ਕਰਵਾਇਆ ਜਾ ਰਿਹਾ ਇਹ ਚਾਰ ਸਾਲਾਂ ਪ੍ਰੋਗਰਾਮ ਐਮ.ਆਰ.ਐਸ.ਪੀ.ਟੀ.ਯੂ. ਵਿਖੇ ਪੰਜ ਸਮੈਸਟਰਾਂ ਦੇ ਅਕਾਦਮਿਕ ਕੋਰਸਵਰਕ ਅਤੇ ਵੀ.ਟੀ.ਪੀ.ਐਲ. ਵਿਖੇ ਤਿੰਨ ਸਮੈਸਟਰਾਂ ਦੀ ਉਦਯੋਗਿਕ ਸਿਖਲਾਈ ਦੇ ਇੱਕ ਨਵੀਨਤਾਕਾਰੀ ਮਾਡਲ ਰਾਹੀਂ ਉਦਯੋਗ ਅਤੇ ਅਕਾਦਮਿਕ ਖੇਤਰ ਵਿਚਕਾਰ ਪਾੜੇ ਨੂੰ ਪੂਰਨ ਲਈ ਤਿਆਰ ਕੀਤਾ ਗਿਆ ਹੈ।

ਪ੍ਰੋਗਰਾਮ ਦੀ ਨਵੀਨਤਾਕਾਰੀ ਪਹੁੰਚ ਨੂੰ ਉਜਾਗਰ ਕਰਦਿਆਂ, ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਉਦਯੋਗਿਕ ਸਿਖਲਾਈ ਦੇ ਸਥਾਨ ਨੂੰ ਐਮ.ਆਰ.ਐਸ.ਪੀ.ਟੀ.ਯੂ. ਦੇ ਇੱਕ ਡੀਮਡ ਕੈਂਪਸ ਵਜੋਂ ਮਾਨਤਾ ਦਿੱਤੀ ਗਈ ਹੈ ਤਾਂ ਜੋ ਵਿਦਿਆਰਥੀਆਂ ਦੀ ਅਨੁਭਵੀ ਸਿੱਖਿਆ ਦੇ ਸਹਿਜ ਏਕੀਕਰਨ ਅਤੇ ਮਾਨਤਾ ਨੂੰ ਯਕੀਨੀ ਬਣਾਇਆ ਜਾ ਸਕੇ। ਵਿਕਟੂਰਾ ਟੈਕਨਾਲੌਜੀਸ ਵੱਲੋਂ ਐਮ.ਆਰ.ਐਸ.ਪੀ.ਟੀ.ਯੂ. ਕੈਂਪਸ ਵਿੱਚ ਤਕਰੀਬਨ 1.5 ਕਰੋੜ ਰੁਪਏ ਦੇ ਨਿਵੇਸ਼ ਨਾਲ ਇੱਕ ਅਤਿ-ਆਧੁਨਿਕ ਆਟੋਮੇਸ਼ਨ ਲੈਬ ਵੀ ਸਥਾਪਤ ਕੀਤੀ ਜਾ ਰਹੀ ਹੈ ਤਾਂ ਜੋ ਵਿਹਾਰਕ ਸਿਖਲਾਈ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਸ. ਬੈਂਸ ਨੇ ਕਿਹਾ ਕਿ ਇਹ ਪ੍ਰੋਗਰਾਮ ਇੱਕ ਮਜ਼ਬੂਤ ਵਿੱਤੀ ਸਹਾਇਤਾ ਪੈਕੇਜ ਵੀ ਪੇਸ਼ ਕਰਦਾ ਹੈ, ਜੋ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਹੋਣਹਾਰ ਵਿਦਿਆਰਥੀਆਂ ਲਈ 50 ਫੀਸਦ ਤੱਕ ਟਿਊਸ਼ਨ ਵਿੱਚ ਸਹਾਇਤਾ ਪ੍ਰਦਾਨ ਕਰਦਾ ਹੈ। ਇਸ ਤੋਂ ਇਲਾਵਾ, ਉਦਯੋਗਿਕ ਸਿਖਲਾਈ ਲੈ ਰਹੇ ਵਿਦਿਆਰਥੀਆਂ ਨੂੰ ਮੁਫਤ ਰਿਹਾਇਸ਼, ਆਵਾਜਾਈ ਅਤੇ ਮਹੀਨਾਵਾਰ ਵਜ਼ੀਫ਼ਾ ਦੀ ਸਹੂਲਤ ਮਿਲੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀ ਵਿੱਤੀ ਬੋਝ ਤੋਂ ਬਿਨਾਂ ਆਪਣੇ ਪੇਸ਼ੇਵਰ ਵਿਕਾਸ 'ਤੇ ਧਿਆਨ ਕੇਂਦਰਿਤ ਕਰ ਸਕਣ।

ਜ਼ਿਕਰਯੋਗ ਹੈ ਕਿ ਵਿਕਟੂਰਾ ਟੈਕਨਾਲੋਜੀਸ ਦੇ ਸੀ.ਐਸ.ਆਰ. ਮੁਖੀ ਸ੍ਰੀ ਅਜੈ ਕੁਮਾਰ ਸੋਮਵੰਸ਼ੀ ਦੀ ਅਗਵਾਈ ਵਾਲੀ ਇੱਕ ਟੀਮ ਨੇ ਹਾਲ ਹੀ ਵਿੱਚ ਯੂਨੀਵਰਸਿਟੀ ਕੈਂਪਸ ਦਾ ਦੌਰਾ ਕਰਕੇ ਰਜਿਸਟਰਾਰ ਡਾ. ਗੁਰਿੰਦਰ ਪਾਲ ਸਿੰਘ ਬਰਾੜ ਅਤੇ ਪ੍ਰੋਗਰਾਮ ਮੈਂਟਰ ਡਾ. ਸੰਦੀਪ ਕਾਂਸਲ ਨਾਲ ਇਸ ਪ੍ਰੋਗਰਾਮ ਦੇ ਸੰਚਾਲਨ ਪਹਿਲੂਆਂ ਨੂੰ ਅੰਤਿਮ ਰੂਪ ਦੇਣ ਲਈ ਵਿਚਾਰ-ਵਟਾਂਦਰਾ ਕੀਤਾ ।
ਉਨ੍ਹਾਂ ਕਿਹਾ ਕਿ ਚਾਹਵਾਨ ਵਿਦਿਆਰਥੀ ਇਸ ਪ੍ਰੋਗਰਾਮ ਬਾਰੇ ਹੋਰ ਜਾਣਕਾਰੀ ਲਈ ਐਮ.ਆਰ.ਐਸ.ਪੀ.ਟੀ.ਯੂ. ਕੈਂਪਸ ਜਾ ਸਕਦੇ ਹਨ ਜਾਂ ਅਧਿਕਾਰਤ ਵੈੱਬਸਾਈਟ https://mrsptu.ac.in ਉਤੇ ਆਨਲਾਈਨ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement