Punjab News: ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਦਿਆਂ ਲੁਧਿਆਣਾ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿ ਢੇਰੀ
Published : Jun 15, 2025, 8:12 pm IST
Updated : Jun 15, 2025, 8:12 pm IST
SHARE ARTICLE
Punjab News: Intensifying anti-drug operation, houses of two drug smugglers demolished in Ludhiana
Punjab News: Intensifying anti-drug operation, houses of two drug smugglers demolished in Ludhiana

ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ: ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ

 ਚੰਡੀਗੜ੍ਹ/ਲੁਧਿਆਣਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ, ਅੱਜ ਲੁਧਿਆਣਾ ਵਿੱਚ ਦੋ ਬਦਨਾਮ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਢੇਰੀ ਕਰ ਦਿੱਤਾ ਗਿਆ ਹੈ। ਇਹ ਆਪਰੇਸ਼ਨ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਵੱਲੋਂ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਚਲਾਇਆ ਗਿਆ।
 
ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਆਪਰੇਸ਼ਨ ਪੰਜਾਬ ਸਰਕਾਰ ਵੱਲੋਂ ਨਾਰਕੋ ਨੈੱਟਵਰਕਾਂ ਵਿਰੁੱਧ ਕੀਤੀ ਜਾ ਰਹੀ ਸਖ਼ਤ ਕਾਰਵਾਈ ਦਾ ਹਿੱਸਾ ਸਨ, ਜਿਸ ਵਿੱਚ ਅਪਰਾਧੀਆਂ ਨੂੰ ਕਾਬੂ ਕਰਨ ਦੇ ਨਾਲ ਨਾਲ ਉਨ੍ਹਾਂ ਦੀਆਂ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਵੀ ਢਹਿਢੇਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਜਾਇਦਾਦਾਂ ਨੂੰ ਢਾਹਢੇਰੀ ਕਰਨ ਨਾਲ, 1 ਮਾਰਚ, 2025 ਤੋਂ ਹੁਣ ਤੱਕ ਨਸ਼ਾ ਤਸਕਰਾਂ ਵੱਲੋਂ ਨਾਜਾਇਜ਼ ਕਮਾਈ ਨਾਲ ਬਣਾਈਆਂ ਗਈਆਂ 126 ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ।

ਪਹਿਲੇ ਆਪਰੇਸ਼ਨ ਦੌਰਾਨ, ਲੁਧਿਆਣਾ ਦੇ ਅਮਰਪੁਰਾ, ਗਲੀ ਨੰਬਰ 2 ਵਿਖੇ ਸਥਿਤ ਬਦਨਾਮ ਨਸ਼ਾ ਤਸਕਰ ਗੁਰਪਾਲ ਦੇ ਘਰ 'ਤੇ ਬੁਲਡੋਜ਼ਰ ਚਲਾ ਦਿੱਤਾ ਗਿਆ। ਇਹ ਆਪਰੇਸ਼ਨ ਪੁਲਿਸ ਕਮਿਸ਼ਨਰ (ਸੀਪੀ) ਲੁਧਿਆਣਾ ਸਵਪਨ ਸ਼ਰਮਾ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ) ਇਨਵੈਸਟੀਗੇਸ਼ਨ ਹਰਪਾਲ ਸਿੰਘ, ਐਡੀਸ਼ਨਲ ਡੀਸੀਪੀ ਜ਼ੋਨ-1 ਸਮੀਰ ਵਰਮਾ ਅਤੇ ਸਹਾਇਕ ਟਾਊਨ ਪਲਾਨਰ (ਏਟੀਪੀ) ਜ਼ੋਨ-ਬੀ ਕੁਲਜੀਤ ਸਿੰਘ ਮਾਂਗਟ ਦੀ ਅਗਵਾਈ ਹੇਠ ਭਾਰੀ ਪੁਲਿਸ ਤਾਇਨਾਤੀ ਅਧੀਨ ਚਲਾਇਆ ਗਿਆ।

ਵੇਰਵੇ ਸਾਂਝੇ ਕਰਦਿਆਂ ਸੀਪੀ ਸਵਪਨ ਸ਼ਰਮਾ ਨੇ ਕਿਹਾ ਕਿ ਦੋਸ਼ੀ ਗੁਰਪਾਲ, ਜਿਸਦਾ ਘਰ ਢਾਹ ਦਿੱਤਾ ਗਿਆ ਹੈ, ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ 9 ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਲਈ ਬਦਨਾਮ ਉਕਤ ਦੋਸ਼ੀ 2014 ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਫੈਸਲਾਕੁੰਨ ਜੰਗ ਦੇ ਚਲਦਿਆਂ ਦੋਸ਼ੀ ਹਿਮਾਚਲ ਪ੍ਰਦੇਸ਼ ਭੱਜ ਗਿਆ।

ਦੂਜੇ ਆਪਰੇਸ਼ਨ ਦੌਰਾਨ, ਲੁਧਿਆਣਾ ਦੇ ਲੋਹਾਰਾ ਪਿੰਡ ਦੇ ਹੀਰੋ ਸੁਮਨ ਨਗਰ ਵਿਖੇ ਗਲੀ ਨੰਬਰ 9 ਵਿਖੇ ਸਥਿਤ ਮਹਿਲਾ ਨਸ਼ਾ ਤਸਕਰ ਰਾਜਿੰਦਰ ਕੌਰ ਉਰਫ਼ ਰੋਜ਼ੀ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ ਹੈ। ਇਹ ਆਪਰੇਸ਼ਨ ਸੀਪੀ ਲੁਧਿਆਣਾ ਸਵਪਨ ਸ਼ਰਮਾ, ਡੀਸੀਪੀ ਇਨਵੈਸਟੀਗੇਸ਼ਨ ਹਰਪਾਲ ਸਿੰਘ, ਏਡੀਸੀਪੀ ਜ਼ੋਨ-2 ਕਰਨਵੀਰ ਸਿੰਘ, ਨਾਇਬ ਤਹਿਸੀਲਦਾਰ ਸਾਹਨੇਵਾਲ ਹਰਕੀਰਤ ਸਿੰਘ ਅਤੇ ਸਹਾਇਕ ਟਾਊਨ ਪਲਾਨਰ (ਏਟੀਪੀ) ਜ਼ੋਨ-ਸੀ ਨਵਨੀਤ ਸਿੰਘ ਦੀ ਅਗਵਾਈ ਹੇਠ ਭਾਰੀ ਪੁਲਿਸ ਤਾਇਨਾਤੀ ਅਧੀਨ ਚਲਾਇਆ ਗਿਆ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸੀਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਇਸ ਇਲਾਕੇ ਵਿੱਚ ਰਹਿਣ ਲਈ ਆਈ ਦੋਸ਼ੀ ਰਜਿੰਦਰ ਕੌਰ ਉਰਫ ਰੋਜ਼ੀ ਨੇ ਹੌਲੀ-ਹੌਲੀ ਆਪਣਾ ਘਰ ਬਣਾ ਲਿਆ ਸੀ। ਉਨ੍ਹਾਂ ਦੱਸਿਆ ਕਿ ਉਸ ਵਿਰੁੱਧ ਐਨਡੀਪੀਐਸ ਐਕਟ ਦੇ ਤਹਿਤ ਦੋ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ।

ਸੀਪੀ ਨੇ ਦੱਸਿਆ ਕਿ ਦੋਵੇਂ ਆਪਰੇਸ਼ਨ ਸਾਰੇ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣਾ ਕਰਦਿਆਂ ਅਮਲ ਵਿੱਚ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਦੋਵੇਂ ਆਪਰੇਸ਼ਨ ਦੋਵਾਂ ਖੇਤਰਾਂ ਦੇ ਵਸਨੀਕਾਂ ਦੇ ਸਹਿਯੋਗ ਨਾਲ ਸੁਚਾਰੂ ਢੰਗ ਨਾਲ ਨੇਪਰੇ ਚਾੜੇ ਗਏ ਹਨ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement