ਆਰ.ਟੀ.ਓ. ਮੋਹਾਲੀ ਵਲੋਂ ਟਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਕਾਰਵਾਈ

By : JUJHAR

Published : Jun 15, 2025, 11:44 am IST
Updated : Jun 15, 2025, 11:44 am IST
SHARE ARTICLE
RTO Mohali takes action against those violating traffic and transport rules
RTO Mohali takes action against those violating traffic and transport rules

ਚੈਂਕਿੰਗ ਦੌਰਾਨ 12 ਵਾਹਨਾਂ ਦੇ 6 ਲੱਖ ਰੁਪਏ ਦੇ ਕੀਤੇ ਚਲਾਨ

ਸੜਕ ਸੁਰੱਖਿਆ ਅਤੇ ਟਰਾਂਸਪੋਰਟ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਖੇਤਰੀ ਟਰਾਂਸਪੋਰਟ ਦਫ਼ਤਰ ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ 12 ਵਾਹਨਾਂ ਨੂੰ ਉਲੰਘਣਾ ਦੇ ਚਲਾਨ ਜਾਰੀ ਕੀਤੇ ਗਏ, ਜੋ 6 ਲੱਖ ਰੁਪਏ ਦੇ ਬਣਦੇ ਹਨ। ਰੀਜਨਲ ਟਰਾਂਸਪੋਰਟ ਅਫਸਰ, ਰਾਜਪਾਲ ਸਿੰਘ ਸੇਖੋਂ ਅਨੁਸਾਰ ਇਨ੍ਹਾਂ ਚਲਾਨਾਂ ਵਿਚ ਮੁੱਖ ਤੌਰ ’ਤੇ ਟੈਕਸ ਦੀ ਚੋਰੀ, ਓਵਰਲੋਡਿੰਗ ਅਤੇ ਮੋਟਰ ਵਾਹਨ ਕਾਨੂੰਨ ਦੀਆਂ ਹੋਰ ਉਲੰਘਣਾਵਾਂ ਸ਼ਾਮਲ ਸਨ। ਇਹ ਕਾਰਵਾਈ ਵਪਾਰਕ ਵਾਹਨਾਂ ਦੀ ਲੰਘੀ ਰਾਤ ਚੈਕਿੰਗ ਦੌਰਾਨ ਕੀਤੀ ਗਈ। ਆਰ.ਟੀ.ਓ. ਨੇ ਦਸਿਆ ਕਿ ਅਜਿਹੀਆਂ ਜਾਂਚ ਮੁਹਿੰਮਾਂ ਅਗਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੀਆਂ, ਤਾਂ ਜੋ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਸਖਤੀ ਕੀਤੀ ਜਾ ਸਕੇ। ਟਰਾਂਸਪੋਰਟ ਵਿਭਾਗ ਨੇ ਵਾਹਨ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਦਸਤਾਵੇਜ਼ ਠੀਕ ਰੱਖਣ, ਟੈਕਸ ਸਮੇਂ ਤੇ ਜਮ੍ਹਾਂ ਕਰਨ ਅਤੇ ਓਵਰਲੋਡਿੰਗ ਤੋਂ ਗ਼ੁਰੇਜ਼ ਕਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement