ਖ਼ਬਰਾਂ |

ਤਾਜ਼ਾ |

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਨੇ ਬਦਲੀ ਸਰਕਾਰੀ ਸੇਵਾਵਾਂ ਦੀ ਤਸਵੀਰ, 3.10 ਲੱਖ ਤੋਂ ਵੱਧ ਲੋਕਾਂ ਨੂੰ ਮਿਲਿਆ ਲਾਭ
Published : Jun 15, 2026, 4:19 pm IST
Updated : Jul 8, 2026, 4:19 pm IST
SHARE ARTICLE
‘Bhagwant Mann Sarkar, Aapre Duaar’ scheme has changed the picture of government services,  lakh people have benefited
‘Bhagwant Mann Sarkar, Aapre Duaar’ scheme has changed the picture of government services, lakh people have benefited

ਨਾਗਰਿਕ 1076 ਹੈਲਪਲਾਈਨ, ਵਟਸਐਪ, ਆਨਲਾਈਨ ਪੋਰਟਲ ਅਤੇ ਸੇਵਾ ਕੇਂਦਰਾਂ ਰਾਹੀਂ ਅਪਾਇੰਟਮੈਂਟ ਲੈ ਕੇ ਸਰਕਾਰੀ ਸੇਵਾਵਾਂ ਦਾ ਲਾਭ

ਚੰਡੀਗੜ੍ਹ: ਮਾਨ ਸਰਕਾਰ ਦੀ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਪਹਿਲ ਤਹਿਤ 1076 ਡੋਰਸਟੈਪ ਡਿਲੀਵਰੀ ਸਿਸਟਮ ਨੇ ਸਰਕਾਰੀ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾ ਕੇ ਨਾਗਰਿਕ ਸੇਵਾਵਾਂ ਵਿੱਚ ਵੱਡਾ ਬਦਲਾਅ ਲਿਆਂਦਾ ਹੈ। ਹੁਣ ਤੱਕ 3.10 ਲੱਖ ਤੋਂ ਵੱਧ ਬਿਨੈਕਾਰਾਂ ਨੂੰ 437 ਸਰਕਾਰੀ ਸੇਵਾਵਾਂ ਨਾਗਰਿਕਾਂ ਤੱਕ ਸਫ਼ਲਤਾਪੂਰਵਕ ਪਹੁੰਚਾਈਆਂ ਜਾ ਚੁੱਕੀਆਂ ਹਨ, ਜਦਕਿ ਲੰਬਿਤ ਮਾਮਲਿਆਂ ਦੀ ਦਰ ਘਟ ਕੇ ਸਿਰਫ਼ 0.33 ਫੀਸਦੀ ਰਹਿ ਗਈ ਹੈ।

ਇਸ ਯੋਜਨਾ ਤਹਿਤ 4.18 ਲੱਖ ਤੋਂ ਵੱਧ ਅਪਾਇੰਟਮੈਂਟਾਂ ਬੁੱਕ ਹੋ ਚੁੱਕੀਆਂ ਹਨ। ਨਾਗਰਿਕ 1076 ਹੈਲਪਲਾਈਨ, ਵਟਸਐਪ, ਆਨਲਾਈਨ ਪੋਰਟਲ ਅਤੇ ਸੇਵਾ ਕੇਂਦਰਾਂ ਰਾਹੀਂ ਅਪਾਇੰਟਮੈਂਟ ਲੈ ਕੇ ਸਰਕਾਰੀ ਸੇਵਾਵਾਂ ਦਾ ਲਾਭ ਘਰ ਬੈਠੇ ਪ੍ਰਾਪਤ ਕਰ ਰਹੇ ਹਨ।

ਡੋਰਸਟੈਪ ਡਿਲੀਵਰੀ ਪ੍ਰਣਾਲੀ ਨੇ ਖਾਸ ਤੌਰ ’ਤੇ ਬਜ਼ੁਰਗਾਂ, ਦਿਵਿਆਂਗਜਨਾਂ, ਕਿਸਾਨਾਂ ਅਤੇ ਦੂਰ-ਦੁਰਾਡੇ ਖੇਤਰਾਂ ਦੇ ਵਸਨੀਕਾਂ ਲਈ ਸਰਕਾਰੀ ਸੇਵਾਵਾਂ ਨੂੰ ਹੋਰ ਸੌਖਾ ਅਤੇ ਪਹੁੰਚਯੋਗ ਬਣਾਇਆ ਹੈ। ਆਨਲਾਈਨ ਤਸਦੀਕ, ਰੀਅਲ-ਟਾਈਮ ਟਰੈਕਿੰਗ ਅਤੇ ਡਿਜ਼ੀਟਲ ਪ੍ਰਕਿਰਿਆਵਾਂ ਰਾਹੀਂ ਕਾਗਜ਼ੀ ਕਾਰਵਾਈ ਅਤੇ ਦਫ਼ਤਰਾਂ ਦੇ ਚੱਕਰਾਂ ਵਿੱਚ ਵੀ ਵੱਡੀ ਕਮੀ ਆਈ ਹੈ।

ਤਕਨਾਲੋਜੀ ਆਧਾਰਿਤ ਇਹ ਪ੍ਰਣਾਲੀ ਸ਼ਾਸਨ ਨੂੰ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦਰਿਤ ਬਣਾਉਣ ਦੇ ਨਾਲ-ਨਾਲ ਵਿਚੋਲਿਆਂ ਅਤੇ ਬੇਲੋੜੀਆਂ ਦੇਰੀਆਂ ਨੂੰ ਖਤਮ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਅ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੇਅੰਤ ਸਿੰਘ ਦੇ ਕਤਲ ਮਾਮਲੇ 'ਚ MHA ਦੇ Ex. ਅਧਿਕਾਰੀ ਦਾ ਵੱਡਾ ਖੁਲਾਸਾ

15 Jul 2026 2:55 PM

'ਸਤਲੁਜ' ਫਿਲਮ 'ਤੇ Ravneet Bittu LIVE | "ਖਾਲੜਾ ਸਾਬ੍ਹ ਨਾਲ ਕੋਈ ਦਿੱਕਤ ਨਹੀਂ, ਪਰ..." | Press Conference

13 Jul 2026 2:55 PM

ਕੈਬ ਐਸੋਸੀਏਸ਼ਨ ਵਾਲਿਆਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ, ਭਾਰੀ ਪੁਲਿਸ ਫੋਰਸ ਤਾਇਨਾਤ

13 Jul 2026 2:56 PM

ਫਿਲਮ 'ਸਤਲੁਜ' ਵਿਵਾਦ ਮਾਮਲੇ 'ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ

12 Jul 2026 2:49 PM

PM Modi ਦਾ New Zealand ਚ ਸਿੱਖ ਵਿਰੋਧੀ ਤੱਤਾ ਨੂੰ ਕਰਾਰਾ ਜਵਾਬ,ਸਿੱਖਾਂ ਦੀ ਸੇਵਾ ਅਤੇ ਸਾਹਸ ਪੂਰੀ ਦੁਨੀਆ ਲਈ ਮਿਸਾਲ

12 Jul 2026 2:48 PM
Advertisement