
ਸਥਾਨਕ ਜੌੜਾ ਹਾਲ ਵਿਖੇ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਹਰਜੀਤ ਸਿੰਘ ਸਿੱਧੂ ਦੀ ਦੇਖ-ਰੇਖ ਹੇਠ ਹੋਏ ਇਸ ਸੱਤਵੇਂ ਸੱਭਿਆਚਾਰਕ ਪ੍ਰੋਗਰਾਮ....
ਰਾਮਪੁਰਾ ਫੂਲ, ਸਥਾਨਕ ਜੌੜਾ ਹਾਲ ਵਿਖੇ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਹਰਜੀਤ ਸਿੰਘ ਸਿੱਧੂ ਦੀ ਦੇਖ-ਰੇਖ ਹੇਠ ਹੋਏ ਇਸ ਸੱਤਵੇਂ ਸੱਭਿਆਚਾਰਕ ਪ੍ਰੋਗਰਾਮ ਵਿਚ ਗੀਤਕਾਰ ਬੂਟਾ ਭਾਈਰੂਪਾ, ਦੀਪਾ ਘੋਲੀਆ, ਅਵਤਾਰ ਸਿੰਘ ਭੁੱਚੋ ਦਾ ਵਿਸੇਸ਼ ਯੋਗਦਾਨ ਰਿਹਾ। ਪ੍ਰੋਗਰਾਮ ਦੀ ਸ਼ੁਰੂਆਤ ਬਲਵੀਰ ਚੋਟੀਆਂ ਅਤੇ ਜੈਸਮੀਨ ਚੋਟੀਆਂ ਨੇ ਧਾਰਮਿਕ ਗੀਤ ਗਾਕੇ ਕੀਤੀ ।
ਗਾਇਕ ਕਰਮਾ ਟੌਪਰ, ਵਿੱਕੀ ਬਠਿੰਡਾ, ਕੰਚਨ ਸਾਬਰੀ ਲਖਵੀਰ ਸਿੰਘ ਧਾਲੀਵਾਲ ਅਤੇ ਹਰਜੀਤ ਫੂਲਕਾ ਨੇ ਆਪਣੇ ਫਨ ਦਾ ਮੁਜਾਹਰਾ ਕਰਕੇ ਸਰੋਤਿਆਂ ਨੂੰ ਝੂੰਮਣ ਲਈ ਮਜਬੂਰ ਕਰ ਦਿੱਤਾ। ਸਮਾਗਮ ਵਿਚ ਵਿਸੇਸ਼ ਤੌਰ ਤੇ ਪੁੱਜੇ ਕੁੱਕੂ ਜੈਲਦਾਰ ਰਾਮਪੁਰਾ, ਰਘਵਿੰਦਰ ਸਿੰਘ ਜਵੰਧਾ ਅਤੇ ਜਗਸੀਰ ਸਿੰਘ ਜਵੰਧਾ ਨੇ ਕਲਾਕਾਰਾਂ ਨੂੰ ਸਨਮਾਨਿਤ ਕੀਤਾ ।
ਪ੍ਰੋਗਰਾਮ ਦੇ ਪ੍ਰਬੰਧਕ ਹਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਲੋਕਾਂ ਦੀ ਮੰਗ ਅਨੁਸਾਰ ਸੱਭਿਆਚਾਰਕ ਮੇਲੇ ਦਾ ਹਰ ਸਾਲ ਆਯੋਜਨ ਕੀਤਾ ਜਾਂਦਾ ਹੈ ਉਨਾਂ ਅੱਗੇ ਕਿਹਾ ਕਿ ਪ੍ਰੋਗਰਾਮ ਉਪਰੰਤ ਸਿਮਰਨਜੀਤ ਸਿੰਘ ਵੜੈਚ, ਭੁਪਿੰਦਰ ਸਿੰਘ ਗਿੱਲ, ਸੁਖਜਿੰਦਰ ਸਿੰਘ, ਅਮਨਦੀਪ ਸਿੰਘ, ਬਲਦੀਪ ਸਿੰਘ ਮਾਨ ਅਤੇ ਸੁਖਪਾਲ ਸਿੰਘ ਜਵੰਦਾ ਨੂੰ ਵੀ ਸਨਮਾਨ ਚਿੰਨ ਭੇਂਟ ਕੀਤੇ।