
ਪੰਜਾਬ ਪੈਨਸ਼ਨਰ ਯੂਨੀਅਨ ਫ਼ਰੀਦਕੋਟ ਇਕਾਈ ਦੇ ਸਮੂਹ ਮੈਂਬਰਾਂ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਅਗਵਾਈ ਹੇਠ ਸਥਾਨਕ ਡਾ.ਹਰੀ ...
ਕੋਟਕਪੂਰਾ, ਪੰਜਾਬ ਪੈਨਸ਼ਨਰ ਯੂਨੀਅਨ ਫ਼ਰੀਦਕੋਟ ਇਕਾਈ ਦੇ ਸਮੂਹ ਮੈਂਬਰਾਂ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਅਗਵਾਈ ਹੇਠ ਸਥਾਨਕ ਡਾ.ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਅਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਜਨਵਰੀ 2017, ਜੁਲਾਈ 2017 ਅਤੇ ਜਨਵਰੀ 2018 ਤੋਂ ਬਣਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨਾ ਦੇਣ ਅਤੇ ਪੰਜਾਬ ਦੇ 6ਵੇਂ ਤਨਖਾਹ ਕਮਿਸ਼ਨ ਤੋਂ ਰਿਪੋਰਟ ਲੈ ਕੇ ਲਾਗੂ ਨਾ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਗਈ
ਕਿ ਡੀ.ਏ. ਦੀਆਂ ਤਿੰਨ ਬਕਾਇਆ ਕਿਸ਼ਤਾਂ ਤੁਰੰਤ ਦਿਤੀਆਂ ਜਾਣ, ਤਨਖ਼ਾਹ ਕਮਿਸ਼ਨ ਤੋਂ ਤੁਰਤ ਰਿਪੋਰਟ ਲੈ ਕੇ ਲਾਗੂ ਕੀਤੀ ਜਾਵੇ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਮੈਡੀਕਲ ਭੱਤਾ 2000 ਰੁਪਏ ਮਹੀਨਾ ਕੀਤਾ ਜਾਵੇ, ਪੰਜਾਬ ਦੇ ਖ਼ਜ਼ਾਨਾ ਦਫ਼ਤਰਾਂ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਵੱਖ-ਵੱਖ ਕਿਸਮ ਦੀਆਂ ਰੁਕੀਆਂ ਅਦਾਇਗੀਆਂ ਤੁਰੰਤ ਕੀਤੀਆ ਜਾਣ ਅਤੇ ਜਥੇਬੰਦੀ ਦੇ ਮੰਗ ਪੱਤਰ 'ਚ ਦਰਜ ਹੋਰ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਇਹ ਵੀ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਪੈਨਸ਼ਨਰ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਇਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ ਅਤੇ ਪੰਜਾਬ ਸਰਕਾਰ ਦੇ ਰਵੱਈਏ ਵਿਰੁਧ ਰੋਸ
ਪ੍ਰਗਟ ਕਰਨ ਲਈ 18 ਜੁਲਾਈ ਦਿਨ ਬੁੱਧਵਾਰ ਨੂੰ 12.00 ਵਜੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਸਾਹਮਣੇ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ। ਇਸ ਮੀਟਿੰਗ ਨੂੰ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ ਤੋਂ ਇਲਾਵਾ ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਸੋਮਨਾਥ ਅਰੋੜਾ,
ਸੂਬਾ ਸਿੰਘ ਰਾਮੇਆਣਾ, ਇਕਬਾਲ ਸਿੰਘ ਮੰਘੇੜਾ, ਰਮੇਸ਼ਵਰ ਸਿੰਘ, ਗੁਰਚਰਨ ਸਿੰਘ ਮਾਨ, ਅਵਤਾਰ ਸਿੰਘ, ਪ੍ਰਿੰ: ਦਰਸ਼ਨ ਸਿੰਘ, ਹਾਕਮ ਸਿੰਘ, ਗੁਰਕੀਰਤ ਸਿੰਘ, ਕੌਸ਼ਲ ਪ੍ਰਕਾਸ਼, ਸੁਖਦਰਸ਼ਨ ਸਿੰਘ ਗਿੱਲ, ਸੁਖਮੰਦਰ ਸਿੰਘ ਰਾਮਸਰ, ਜਗਰੂਪ ਸਿੰਘ, ਨਛੱਤਰ ਸਿੰਘ ਮੱਤਾ, ਗੇਜ ਰਾਮ ਭੌਰਾ ਅਤੇ ਹਰੀ ਚੰਦ ਧਿੰਗੜਾ ਆਦਿ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।