ਮਹਿਲਾ ਕਾਂਗਰਸ ਨੇ ਡੀ.ਐਸ.ਪੀ. ਹਰਕਮਲ ਕੌਰ ਦਾ ਕੀਤਾ ਸਵਾਗਤ
Published : Jul 15, 2018, 10:16 am IST
Updated : Jul 15, 2018, 10:16 am IST
SHARE ARTICLE
DSP Harpal Kaur
DSP Harpal Kaur

ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਸਬ ਡਵੀਜ਼ਨ ਦਾਖਾ ਦੇ ਡੀ.ਐਸ.ਪੀ. ਦੀ ਬਦਲੀ ਹੋਣ ਉਪਰੰਤ ਉਨ੍ਹਾਂ ਦੀ ਜਗ੍ਹਾ ਆਈ ਨਵੀਂ ਡੀ.ਐਸ.ਪੀ. ਹਰਕਮਲ ਕੌਰ ਵਲੋਂ ...

ਮੁੱਲਾਂਪੁਰ ਦਾਖਾ,  ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਸਬ ਡਵੀਜ਼ਨ ਦਾਖਾ ਦੇ ਡੀ.ਐਸ.ਪੀ. ਦੀ ਬਦਲੀ ਹੋਣ ਉਪਰੰਤ ਉਨ੍ਹਾਂ ਦੀ ਜਗ੍ਹਾ ਆਈ ਨਵੀਂ ਡੀ.ਐਸ.ਪੀ. ਹਰਕਮਲ ਕੌਰ ਵਲੋਂ ਅਪਣੇ ਦਫ਼ਤਰ ਦਾ ਚਾਰਜ ਸੰਭਾਲਣ ਉਪਰੰਤ ਮਹਿਲਾ ਕਾਂਗਰਸ ਹਲਕਾ ਦਾਖਾ ਵਲੋਂ ਸਰਬਜੌਤ ਕੌਰ ਬਰਾੜ ਅਤੇ ਚੇਅਰਮੈਨ ਕਰਮਜੀਤ ਕੌਰ ਛੰਦੜਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਗੁਲਦਸਤਾ ਭੇਂਟ ਕਰ ਕੇ ਸਵਾਗਤ ਕੀਤਾ।

ਇਸ ਮੌਕੇ ਡੀਐਸਪੀ ਦਾਖਾ ਹਰਕਮਲ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵਿਚ ਆਉਣ ਵਾਲੇ ਹਰ ਪੀੜਤ ਨੂੰ ਪੂਰਾ ਇਨਸਾਫ਼ ਮਿਲੇਗਾ। ਜੇ ਕਿਸੇ ਵੀ ਵਿਅਕਤੀ ਨੂੰ ਕੋਈ ਪ੍ਰੇਸ਼ਾਨੀ ਹੋਵੇ ਤਾਂ ਉਹ ਕਿਸੇ ਸਮੇਂ ਵੀ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਮੇਰੇ ਵਲੋਂ ਨਸ਼ਾ ਤਸਕਰਾਂ ਨੂੰ ਸਖਤ ਤਾੜਨਾ ਹੈ ਕਿ ਉਹ ਅਪਣੇ ਇਲਾਕੇ ਅੰਦਰ ਕਿਸੇ ਵੀ ਨਸ਼ਾ ਤਸਕਰ ਨੂੰ ਨਸ਼ੇ ਦਾ ਧੰਦਾ ਨਹੀਂ ਕਰਨ ਦੇਣਗੇ।

ਜੇ ਕੋਈ ਵੀ ਵਿਅਕਤੀ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਪ੍ਰਿੰ. ਇੰਦਰਜੀਤ ਕੌਰ, ਮੀਤ ਪ੍ਰਧਾਨ ਜਸਵੀਰ ਕੌਰ ਸੇਖੂਪੁਰਾ, ਜਸਵੀਰ ਕੌਰ ਗੁੜੇ ਮੀਤ ਪ੍ਰਧਾਨ, ਤੇਜਿੰਦਰ ਕੌਰ ਰਕਬਾ ਅਤੇ ਬਲਾਕ ਜਗਰਾਉਂ ਪ੍ਰਧਾਨ ਮਨਜੀਤ ਕੌਰ ਅਤੇ ਹੋਰ ਮਹਿਲਾ ਕਾਂਗਰਸੀ ਵਰਕਰ ਹਾਜ਼ਰ ਸਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement