ਸ੍ਰੀ ਮੁਕਤਸਰ ਸਾਹਿਬ ਜੇਲ ਵਿਚ ਕੈਦੀ ਵਲੋਂ ਖੁਦਕੁਸ਼ੀ
Published : Jul 15, 2019, 10:17 am IST
Updated : Jul 15, 2019, 10:17 am IST
SHARE ARTICLE
Muktsar Jail
Muktsar Jail

ਸ਼੍ਰੀ ਮੁਕਤਸਰ ਦੇ ਜ਼ਿਲਾ  ਸੁਧਾਰ ਘਰ ਵਿਚ ਇਕ ਕੈਦੀ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ...

ਸ੍ਰੀ ਮੁਕਤਸਰ ਸਾਹਿਬ: ਸ਼੍ਰੀ ਮੁਕਤਸਰ ਦੇ ਜ਼ਿਲਾ  ਸੁਧਾਰ ਘਰ ਵਿਚ ਇਕ ਕੈਦੀ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਬਰ-ਜਨਾਹ ਦੇ ਕੇਸ ਵਿਚ ਜੇਲ ਵਿਚ ਹਵਾਲਾਤੀ ਵਜੋਂ ਬੰਦ ਮਾਸਟਰ ਤਰਲੋਚਨ ਸਿੰਘ ਨਾਂਅ ਦੇ ਕੈਦੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।

Police Constable Suicide Suicide

ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਲ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ ਨੇ ਦੱਸਿਆ ਕਿ ਅੱਜ ਸਵੇਰੇ ਜੇਲ ਵਿਚ ਹਵਾਲਾਤੀ ਤਰਲੋਚਨ ਸਿੰਘ ਨੇ ਖੁਦਕੁਸ਼ੀ ਕਰ ਲਈ। ਉਨ੍ਹਾਂ  ਦੱਸਿਆ ਕਿ ਪੇਸ਼ੇ ਵਜੋਂ ਅਧਿਆਪਕ ਰਹੇ ਤਰਲੋਚਨ ਸਿੰਘ ਜੇਲ ਵਿਚ ਵੀ ਕੈਦੀਆਂ ਨੂੰ ਪੜਾਉਂਦਾ ਸੀ। ਅੱਜ ਉਹ ਕਲਾਸ ਰੂਮ ਵਿਚ 10 ਮਿੰਟ ਪਹਿਲਾਂ ਆਇਆ ਅਤੇ ਉਸ ਨੇ ਪਰਨਾ ਜੰਗਲੇ ਨਾਲ ਬੰਨ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

Police arrest lover for provoking girlfriend for suicide Suicide

ਉਸ ਦੀ ਜੇਬ ਵਿਚੋਂ ਇਕ ਖੁਦਕੁਸ਼ੀ ਨੋਟ ਵੀ ਮਿਲਿਆ, ਜਿਸ ਵਿਚ ਉਸ ਨੇ ਲਿਖਿਆ ਕਿ ਉਸ ਨੂੰ ਜੇਲ ਪ੍ਰਬੰਧਾਂ ਅਤੇ ਪੁਲਿਸ ਤੋਂ ਕੋਈ ਪ੍ਰੇਸ਼ਾਨੀ ਨਹੀ, ਪਰ ਉਹ ਜਬਰ ਜਨਾਹ ਦੇ ਲੱਗੇ ਦੋਸ਼ਾਂ ਤੋਂ ਬੇਹੱਦ ਪ੍ਰੇਸ਼ਾਨ ਹੈ। ਉਨ੍ਹਾਂ  ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement