ਗੰਨੇ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕਲਾਨੌਰ 'ਚ ਬਣੇਗਾ ਆਧੁਨਿਕ ਟਰੇਨਿੰਗ ਇੰਸਟੀਚਿਊਟ 
Published : Jul 15, 2019, 5:43 pm IST
Updated : Jul 15, 2019, 5:46 pm IST
SHARE ARTICLE
State of the art Sugarcane Research & Training Institute to come up at Kalanaur
State of the art Sugarcane Research & Training Institute to come up at Kalanaur

ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ ਨਵਾਂ ਇੰਸਟੀਚਿਊਟ : ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ : ਕਿਸਾਨਾਂ ਨੂੰ ਸੰਕਟ ਵਿੱਚੋਂ ਉਭਾਰਨ ਅਤੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਗੰਨੇ ਦੀ ਖੇਤੀ ਅਹਿਮ ਯੋਗਦਾਨ ਪਾ ਸਕਦੀ ਹੈ ਜਿਸ ਲਈ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਖੇਤੀ ਨੂੰ ਪ੍ਰੋਤਸਾਹਨ ਦੇਣ ਅਤੇ ਇਸ ਦੀ ਕਾਸ਼ਤ ਲਈ ਨਵੀਆਂ ਤਕਨੀਕਾਂ ਨੂੰ ਅਪਣਾਉਣ ਲਈ ਕਲਾਨੌਰ ਵਿਖੇ ਅਤਿ ਆਧੁਨਿਕ ਸ਼ੂਗਰਕੇਨ ਰਿਸਰਚ ਐਂਡ ਟਰੇਨਿੰਗ ਇੰਸਟੀਚਿਊਟ ਬਣਾਉਣ ਜਾ ਰਹੀ ਹੈ। ਇਹ ਪ੍ਰਗਟਾਵਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਗੰਨੇ ਦੀ ਖੇਤੀ ਨਾਲ ਜੁੜੇ ਮਾਹਿਰਾਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੇ ਦੇਸ਼ ਦੇ ਸਿਖਰਲੇ ਸ਼ੂਗਰਕੇਨ ਇੰਸਟੀਚਿਊਟ ਦੇ ਵਿਗਿਆਨੀਆਂ ਨਾਲ ਕੀਤੀ ਮੀਟਿੰਗ ਉਪਰੰਤ ਕੀਤਾ।

Meeting at Punjab Bhawan PicMeeting at Punjab Bhawan Pic

ਰੰਧਾਵਾ ਨੇ ਦੱਸਿਆ ਕਿ ਗੰਨੇ ਦੀ ਪੈਦਾਵਾਰ ਵਧਾ ਕੇ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਅਤੇ ਸਹਿਕਾਰੀ ਖੰਡ ਮਿੱਲਾਂ ਵਿਚ ਚੀਨੀ ਦਾ ਉਤਪਾਦਨ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਦਿਸ਼ਾਂ ਨਿਰਦੇਸ਼ ਤਹਿਤ ਕਲਾਨੌਰ ਵਿਖੇ ਇਕ ਵਿਸ਼ਵ ਪਧਰੀ ਇੰਸਟੀਚਿਊਟ ਸਥਾਪਨ ਕੀਤਾ ਜਾ ਰਿਹਾ ਹੈ ਜਿਸ ਦੀ ਰੂਪ ਰੇਖਾ ਉਲੀਕਣ ਲਈ ਸ਼ੂਗਰਫੈਡ ਦੇ ਅਧਿਕਾਰੀਆਂ ਅਤੇ ਗੰਨੇ ਦੀ ਖੇਤੀ ਨਾਲ ਜੁੜੇ ਵਿਗਿਆਨਕਾਂ ਦੀ ਇਕ ਟੀਮ ਵੱਲੋਂ ਪਿਛਲੇ ਸਮੇਂ ਵਿਚ ਵਸੰਤਦਾਦਾ ਸ਼ੂਗਰ ਇੰਸਟੀਚਿਊਟ ਪੁਣੇ ਦਾ ਦੌਰਾ ਕੀਤਾ ਗਿਆ ਅਤੇ ਅੱਜ ਦੀ ਮੀਟਿੰਗ ਵਿਚ ਉਸ ਟੀਮ ਵੱਲੋਂ ਦਿੱਤੀ ਪੇਸ਼ਕਾਰੀ ਉਤੇ ਵਿਚਾਰ ਵਟਾਂਦਰਾ ਕੀਤਾ ਗਿਆ। 

Meeting at Punjab Bhawan PicMeeting at Punjab Bhawan Pic

ਰੰਧਾਵਾ ਨੇ ਕਿਹਾ ਕਿ ਮੀਟਿੰਗ ਵਿਚ ਪੰਜ ਮਾਹਿਰਾਂ ਦੀ ਇਕ ਟੀਮ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਜੋ 15 ਦਿਨਾਂ ਦੇ ਅੰਦਰ ਇਸ ਇੰਸਟੀਚਿਊਟ ਦੀ ਸਥਾਪਨਾ ਲਈ ਆਪਣੀ ਰਿਪੋਰਟ ਪੇਸ਼ ਕਰੇਗੀ। ਇਸ ਟੀਮ ਵਿਚ ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ ਕੋਇੰਬਟੂਰ ਦੇ ਡਾਇਰੈਕਟਰ ਡਾ. ਬਖਸ਼ੀ ਰਾਮ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ. ਬੀ.ਐਸ. ਢਿੱਲੋਂ, ਨੈਸ਼ਨਲ ਫੈਡਰੇਸ਼ਨ ਆਫ ਕੋਆਪਰੇਟਿਵ ਸ਼ੂਗਰ ਫੈਕਟਰੀਜ਼ ਲਿਮਟਿਡ ਦੇ ਸਲਾਹਕਾਰ ਆਰ.ਬੀ. ਡੌਲੇ, ਸ਼ੂਗਰਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਦਵਿੰਦਰ ਸਿੰਘ ਤੇ ਰਾਣਾ ਸ਼ੂਗਰ ਮਿੱਲ ਦੇ ਪ੍ਰਬੰਧਕੀ ਨਿਰਦੇਸ਼ਕ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਸਹਿਕਾਰਤਾ ਮੰਤਰੀ ਨੇ ਕਿਹਾ ਕਿ ਕਿਸਾਨੀ ਅਤੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਫਸਲੀ ਵਿਭਿੰਨਤਾ ਨੂੰ ਅਪਣਾਉਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਖੇਤੀ ਪੰਜਾਬ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋ ਸਕਦੀ ਹੈ ਜਿਸ ਲਈ ਇਸ ਦੀਆਂ ਅਤਿ-ਆਧੁਨਿਕ ਖੋਜਾਂ ਲਈ ਚੰਗੇ ਇੰਸਟੀਚਿਊਟ ਦੀ ਸਥਾਪਨਾ ਜ਼ਰੂਰੀ ਸੀ।

Meeting at Punjab Bhawan PicMeeting at Punjab Bhawan Pic

ਉਨ੍ਹਾਂ ਕਿਹਾ ਕਿ ਇਸ ਇੰਸਟੀਚਿਊਟ ਦੇ ਬਣਨ ਨਾਲ ਗੰਨੇ ਦੀ ਖੇਤੀ ਦਾ ਚੋਖਾ ਝਾੜ ਹੋਵੇਗਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਇੰਸਟੀਚਿਊਟ ਦੀ ਸਥਾਪਨਾ ਲਈ ਤੇਜ਼ੀ ਨਾਲ ਕਦਮ ਚੁੱਕੇ ਜਾਣ। ਮੀਟਿੰਗ ਦੌਰਾਨ ਰੰਧਾਵਾ ਵੱਲੋਂ ਸ਼ੂਗਰਫੈਡ ਵੱਲੋਂ ਰਜਿਸਟਰਡ ਕਰਵਾਏ ਪੰਜਾਬ ਸ਼ੂਗਰਕੇਨ ਕਲੱਬ ਦੇ ਸਰਟੀਫ਼ਿਕੇਟ ਨੂੰ ਜਾਰੀ ਕੀਤਾ ਗਿਆ। ਇਸ ਕਲੱਬ 'ਚ ਸਮੂਹ ਮਿਲਾਂ ਦੇ ਘੱਟੋ-ਘੱਟ 50 ਅਗਾਂਹਵਧੂ ਗੰਨਾ ਕਾਸ਼ਤਕਾਰ, ਜੀ.ਐਮ., ਅਤੇ ਸੀ.ਸੀ.ਡੀ.ਓ. ਮੈਂਬਰ ਲਏ ਜਾਣਗੇ। ਇਸ ਤੋਂ ਇਲਾਵਾ ਕੁਝ ਅਧਿਕਾਰੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕੇਨ ਕਮਿਸ਼ਨਰ ਦੇ ਨੁਮਾਇੰਦਿਆਂ ਤੋਂ ਇਲਾਵਾ ਸਹਿਕਾਰਤਾ ਵਿਭਾਗ ਦੇ ਅਦਾਰੇ ਮਿਲਕਫੈਡ, ਮਾਰਕਫੈਡ ਅਤੇ ਨਾਬਾਰਡ ਦੇ ਮੈਂਬਰ ਵੀ ਲਏ ਜਾਣ ਦਾ ਵਿਚਾਰ ਹੈ।

Meeting at Punjab Bhawan PicMeeting at Punjab Bhawan Pic

ਇਹ ਕਲੱਬ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਦੀ ਬਿਹਤਰੀ ਲਈ ਕੰਮ ਕਰੇਗਾ ਅਤੇ ਗੰਨੇ ਦੀ ਖੇਤੀ ਦੇ ਤਜ਼ਰਬੇ ਭਾਰਤ ਦੇ ਦੂਜੇ ਸੂਬਿਆਂ ਨਾਲ ਸਾਂਝੇ ਕਰਨ ਤਹਿਤ ਗੰਨਾ ਕਾਸ਼ਤਕਾਰਾਂ ਨੂੰ ਸਿਖਲਾਈ ਦਿੱਤੇ ਜਾਣ ਦਾ ਪ੍ਰਬੰਧ ਕਰੇਗਾ। ਇਹ ਕਲੱਬ ਗੰਨਾ ਕਾਸ਼ਤਕਾਰਾਂ ਨੂੰ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਪ੍ਰਾਪਤ ਕਰ ਕੇ ਗੰਨਾ ਕਾਸ਼ਤਕਾਰਾਂ ਨੂੰ ਇਸ ਦਾ ਲਾਭ ਦਿਵਾਏਗਾ। ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਲਾਂ ਬਾਰੇ ਸਰਕਾਰ ਨੂੰ ਜਾਣੂੰ ਕਰਵਾਏਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement