
ਸਮੂਹ ਮੰਤਰੀਆਂ ਤੇ ਸੀਨੀਅਰ ਅਧਿਕਾਰੀਆਂ ਨੂੰ ਜਾਂਚ ਕਰਵਾਉਣ ਲਈ ਕਿਹਾ.......
ਚੰਡੀਗੜ੍ਹ: ਆਪਣੇ ਸਹਿਯੋਗੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਕੋਵਿਡ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਇਕ ਦਿਨ ਪਿੱਛੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਮੂਹ ਮੰਤਰੀਆਂ, ਵਿਧਾਇਕਾਂ ਅਤੇ ਵਿਭਾਗੀ ਸਕੱਤਰਾਂ ਨੂੰ ਕਰੋਨਾ ਵਾਇਰਸ ਸਬੰਧੀ ਆਪਣੀ ਜਾਂਚ ਕਰਵਾਉਣ ਲਈ ਕਿਹਾ ਹੈ।
Corona viruse
ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਨੇ ਵੀ ਆਪਣਾ ਕੋਵਿਡ ਟੈਸਟ ਕਰਵਾਇਆ ਅਤੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।
Amarinder Singh
ਦੋ ਹੋਰ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਅਰੁਣਾ ਚੌਧਰੀ ਨੇ ਵੀ ਅੱਜ ਆਪਣਾ ਕੋਵਿਡ ਟੈਸਟ ਕਰਵਾਇਆ ਜਦੋਂ ਕਿ ਕੁਝ ਨੇ ਬੀਤੇ ਦਿਨ ਇਹ ਟੈਸਟ ਕਰਵਾ ਲਿਆ ਸੀ। ਕਾਂਗਰਸ ਦੇ ਦੋ ਵਿਧਾਇਕਾਂ ਨੇ ਵੀ ਅੱਜ ਇਹ ਟੈਸਟ ਕਰਵਾਇਆ। ਇਨ੍ਹਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
corona virus
ਕੈਬਨਿਟ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਮੰਤਰੀਆਂ ਅਤੇ ਵੱਖੋ-ਵੱਖਰੇ ਵਿਭਾਗਾਂ ਦੇ ਅਧਿਕਾਰੀਆਂ ਖਾਸ ਕਰਕੇ ਉਹ ਜੋ ਕਿ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਆਈ.ਏ.ਐਸ./ਪੀ.ਸੀ.ਐਸ. ਅਧਿਕਾਰੀਆਂ ਦੇ ਸੰਪਰਕ ਵਿੱਚ ਆਏ ਹੋਣ, ਨੂੰ ਵੀ ਆਪਣੀ ਕੋਵਿਡ ਜਾਂਚ ਕਰਵਾ ਲੈਣੀ ਚਾਹੀਦੀ ਹੈ।
Amarinder Singh
ਉਨ੍ਹਾਂ ਕਿਹਾ ਕਿ ਤ੍ਰਿਪਤ ਰਜਿੰਦਰ ਬਾਜਵਾ ਠੀਕ ਠਾਕ ਹਨ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜਨਤਕ ਤੌਰ 'ਤੇ ਵਿਚਰਨ ਸਮੇਂ ਮੰਤਰੀਆਂ ਅਤੇ ਹੋਰਨਾਂ ਨੂੰ ਬਹੁਤ ਹੀ ਜ਼ਿਆਦਾ ਸਾਵਧਾਨੀ ਵਰਤਣੀ ਚਾਹੀਦੀ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨੂੰ ਕਰੋਨਾ ਵਾਇਰਸ ਦੇ ਪਹਿਲੇ ਲੱਛਣ ਮਿਲਣ 'ਤੇ ਹੀ ਜਾਂ ਇਸ ਦੀ ਲਾਗ ਦਾ ਸ਼ੱਕ ਪੈਣ 'ਤੇ ਆਪਣਾ ਟੈਸਟ ਕਰਵਾ ਲੈਣ ਲਈ ਕਿਹਾ ਜਾ ਰਿਹਾ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਹੈ ਕਿ ਇਸ ਰੋਗ ਦਾ ਛੇਤੀ ਪਤਾ ਲੱਗਣ ਨਾਲ ਇਸ ਤੋਂ ਮੁਕਤੀ ਪਾਉਣ ਅਤੇ ਮੌਤਾਂ ਦੀ ਦਰ ਘਟਾਉਣ ਵਿੱਚ ਸਹਾਇਤਾ ਮਿਲ ਸਕਦੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ