
ਕੋਰੋਨਾ ਵਾਇਰਸ ਦੇ ਵਧਦੇ ਕਹਿਰ ਦੌਰਾਨ ਅੱਜ ਸਵੇਰੇ 11 ਵਜੇ ਪੰਜਾਬ ਭਵਨ ਵਿਖੇ ਪੰਜਾਬ ਕੈਬਿਨਟ ਮੰਤਰੀਆਂ ਦੇ ਕੋਰੋਨਾ ਦੀ ਜਾਂਚ ਲਈ ਸੈਂਪਲ ਲਏ ਗਏ।
ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਵਧਦੇ ਕਹਿਰ ਦੌਰਾਨ ਅੱਜ ਸਵੇਰੇ 11 ਵਜੇ ਪੰਜਾਬ ਭਵਨ ਵਿਖੇ ਪੰਜਾਬ ਕੈਬਿਨਟ ਮੰਤਰੀਆਂ ਦੇ ਕੋਰੋਨਾ ਦੀ ਜਾਂਚ ਲਈ ਸੈਂਪਲ ਲਏ ਗਏ। ਦੱਸ ਦਈਏ ਕਿ ਬੀਤੇ ਦਿਨ ਪੰਜਾਬ ਕੈਬਿਨਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ।
Tript Rajinder Singh Bajwa
ਇਸ ਦੇ ਚਲਦਿਆਂ ਬਾਕੀ ਕੈਬਿਨਟ ਮੰਤਰੀਆਂ ਦੀ ਵੀ ਕੋਰੋਨਾ ਜਾਂਚ ਕੀਤੀ ਗਈ। ਇਸ ਜਾਂਚ ਦੀਆਂ ਰਿਪੋਰਟਾਂ ਅੱਜ ਸ਼ਾਮ ਤੱਕ ਆ ਸਕਦੀਆਂ ਹਨ। ਦੱਸ ਦਈਏ ਕਿ ਬੀਤੇ ਦਿਨ ਕੋਰੋਨਾ ਪਾਜ਼ਿਟਿਵ ਪਾਏ ਗਏ ਤ੍ਰਿਪਤ ਰਾਜਿੰਦਰ ਬਾਜਵਾ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸਾਰੇ ਕੈਬਿਨਟ ਮੰਤਰੀਆਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਸੀ।
Punjab cabinet ministers
ਤ੍ਰਿਪਤ ਰਾਜਿੰਦਰ ਬਾਜਵਾ ਦੇ ਕੋਰੋਨਾ ਪਾਜ਼ੇਟਿਵ ਆਉਣ ਮਗਰੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਵੱਡਾ ਬਿਆਨ ਆਇਆ ਹੈ। ਉਹਨਾਂ ਕਿਹਾ ਕਿ ਮਾਹਿਰਾਂ ਨਾਲ ਗੱਲਬਾਤ ਮਗਰੋਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਦੱਸ ਦਈਏ ਕਿ ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੂਹਰਲੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿਚ ਆ ਰਹੇ ਹਨ।