ਸਰਕਾਰ ਦੀ ਸਰਪ੍ਰਸਤੀ ਬਿਨਾਂ ਸੰਭਵ ਨਹੀਂ ਕੋਈ ਵੀ ਗ਼ੈਰ-ਕਾਨੂੰਨੀ ਧੰਦਾ : ਅਮਨ ਅਰੋੜਾ
Published : Jul 15, 2020, 9:52 am IST
Updated : Jul 15, 2020, 9:52 am IST
SHARE ARTICLE
Aman Arora
Aman Arora

ਜਨਤਾ ਦੀਆਂ ਜੇਬਾਂ ਕੱਟਣ ਦੀ ਥਾਂ ਮਾਫ਼ੀਆ ਦੀ ਲੁੱਟ ਰੋਕੇ ਸਰਕਾਰ : ਮੀਤ ਹੇਅਰ

ਚੰਡੀਗੜ੍ਹ, 14 ਜੁਲਾਈ (ਨੀਲ ਭਲਿੰਦਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੋਸ਼ ਲਗਾਇਆ ਹੈ ਕਿ ਸੂਬੇ 'ਚ ਧੜੱਲੇ ਨਾਲ ਹੋ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਕੈਪਟਨ ਸਰਕਾਰ ਦੀ ਸਿੱਧੀ ਸਰਪ੍ਰਸਤੀ ਹੈ। ਇਹੋ ਕਾਰਨ ਹੈ ਕਿ ਸਰਕਾਰ ਸਰਕਾਰੀ ਖ਼ਜ਼ਾਨੇ ਲਈ ਨਿੱਤ-ਨਵੇਂ ਟੈਕਸ ਲਗਾ ਕੇ ਜਨਤਾ ਦੀਆਂ ਜੇਬਾਂ ਤਾਂ ਕੱਟ ਰਹੀ ਹੈ, ਪਰੰਤੂ ਰੇਤ ਮਾਫ਼ੀਆ ਦੀ ਅੰਨ੍ਹੀ ਲੁੱਟ ਨਹੀਂ ਰੋਕੀ ਜਾ ਰਹੀ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਅਤੇ ਪਾਰਟੀ ਦੇ ਬੁਲਾਰੇ ਅਤੇ ਵਿਧਾਇਕ ਮੀਤ ਹੇਅਰ ਨੇ ਸ਼ਰੇਆਮ ਹੋ ਰਹੀ ਨਜਾਇਜ਼ ਮਾਈਨਿੰਗ ਦੇ ਮੁੱਦੇ 'ਤੇ ਕੈਪਟਨ ਸਰਕਾਰ ਨੂੰ ਲੰਬੇ ਹੱਥੀਂ ਲਿਆ। ਅਮਨ ਅਰੋੜਾ ਨੇ ਕਿਹਾ ਕਿ ਸੂਬੇ ਅੰਦਰ ਕੋਈ ਵੀ ਗ਼ੈਰ-ਕਾਨੂੰਨੀ ਧੰਦਾ ਜਾਂ ਨਾਜਾਇਜ਼ ਮਾਈਨਿੰਗ ਸਰਕਾਰ ਦੀ ਸਰਪ੍ਰਸਤੀ ਦੇ ਬਿਨਾ ਸੰਭਵ ਨਹੀਂ।

ਸ੍ਰੀ ਅਨੰਦਪੁਰ ਸਾਹਿਬ, ਰੋਪੜ, ਨਵਾਂ ਸ਼ਹਿਰ, ਲੁਧਿਆਣਾ, ਜਗਰਾਉਂ ਅਤੇ ਮੋਹਾਲੀ 'ਚ ਵੱਡੇ ਪੱਧਰ 'ਤੇ ਹੋ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਲਈ ਸਿੱਧਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਰੇਤ ਮਾਫ਼ੀਆ ਦੀ ਮੁੱਖ ਮੰਤਰੀ ਖ਼ੁਦ ਪੁਸ਼ਤ ਪਨਾਹੀ ਕਰ ਰਹੇ ਹਨ, ਇਹੋ ਕਾਰਨ ਹੈ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨਜੀਟੀ) ਵਲੋਂ ਰੇਤ ਕਾਰੋਬਾਰੀਆਂ ਨੂੰ ਨਾਜਾਇਜ਼ ਮਾਈਨਿੰਗ ਕਾਰਨ ਲਗਾਏ ਕਰੋੜਾਂ ਰੁਪਏ ਦੇ ਜੁਰਮਾਨੇ ਵੀ ਸਰਕਾਰ ਵਸੂਲ ਨਹੀਂ ਰਹੀ।

ਅਮਨ ਅਰੋੜਾ ਨੇ ਵਿਧਾਨ ਸਭਾ ਸਦਨ 'ਚ ਦਰਜ ਰੀਕਾਰਡ ਦੇ ਹਵਾਲੇ ਨਾਲ ਕਿਹਾ ਕਿ ਅਕਾਲੀ-ਭਾਜਪਾ ਦੇ ਰੇਤ ਮਾਫ਼ੀਆ ਦੀ ਸੂਚੀ ਮੁੱਖ ਮੰਤਰੀ ਕੋਲ ਹੋਣ ਦੇ ਬਾਵਜੂਦ ਰੇਤ ਮਾਫ਼ੀਆ 'ਤੇ ਕੋਈ ਕਾਰਵਾਈ ਸਾਢੇ ਤਿੰਨ ਸਾਲਾਂ 'ਚ ਕੈਪਟਨ ਸਰਕਾਰ ਨੇ ਨਹੀਂ ਕੀਤੀ।

ਮੀਤ ਹੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਮੌਕੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਬੇਸ਼ੱਕ ਅਕਾਲੀ-ਭਾਜਪਾ ਸਰਕਾਰ ਦੇ ਸਾਰੇ 'ਮਾਫ਼ੀਏ' ਨੂੰ ਖ਼ਤਮ ਕਰਨ ਦਾ ਪ੍ਰਣ ਲਿਆ ਸੀ, ਪ੍ਰੰਤੂ ਸੱਤਾ 'ਚ ਆ ਕੇ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਮਾਫ਼ੀਆ ਦੀ ਕਮਾਨ ਹੀ ਖ਼ੁਦ ਸੰਭਾਲ ਲਈ। ਇਹੋ ਕਾਰਨ ਹੈ ਕਿ ਬਸਾਂ ਦੇ ਕਿਰਾਏ, ਡੀਜ਼ਲ-ਪਟਰੌਲ, ਬਿਜਲੀ, ਰਜਿਸਟਰੀਆਂ-ਇੰਤਕਾਲ ਆਦਿ ਮਹਿੰਗੇ ਕਰ ਕੇ ਲੋਕਾਂ 'ਤੇ ਰੋਜ਼ ਨਵਾਂ ਬੋਝ ਖ਼ਜ਼ਾਨਾ ਭਰਨ ਦੇ ਨਾਂਅ 'ਤੇ ਪਾ ਦਿਤਾ ਜਾਂਦਾ ਹੈ, ਪ੍ਰੰਤੂ ਸਰਕਾਰੀ ਖ਼ਜ਼ਾਨੇ ਦੀ ਅੰਨ੍ਹੀ ਲੁੱਟ ਕਰ ਰਹੇ ਮਾਫ਼ੀਆ ਨੂੰ ਖੁਲ੍ਹਾ ਛੱਡ ਰਖਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement