CM ਵੱਲੋਂ ਕਿਸਾਨ ਯੂਨੀਅਨਾਂ ਨੂੰ ਕਿਸਾਨ ਵਿਰੋਧੀ ਆਰਡੀਨੈਂਸਾਂ ਖਿਲਾਫ ਪ੍ਰਦਰਸ਼ਨ ਮੁਲਤਵੀ ਕਰਨ ਦੀ ਅਪੀਲ
Published : Jul 15, 2020, 8:08 pm IST
Updated : Jul 15, 2020, 8:08 pm IST
SHARE ARTICLE
Amarinder Singh
Amarinder Singh

ਸੂਬੇ ਦੀਆਂ ਸਾਰੀਆਂ ਰਜਿਸਟਰਡ ਰਾਜਸੀ ਪਾਰਟੀਆਂ ਨੂੰ ਵੀ ਲੋਕ ਹਿੱਤ ਵਿੱਚ ਸਿਆਸੀ ਇਕੱਠ ਨਾ ਕਰਨ ਦੀ ਲਿਖਤੀ ਅਪੀਲ ਕੀਤੀ......

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਦੀਆਂ ਵੱਖ-ਵੱਖ ਕਿਸਾਨ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਲਗਾਈਆਂ ਬੰਦਸ਼ਾਂ ਦੇ ਮੱਦੇਨਜ਼ਰ ਭਾਰਤ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਖਿਲਾਫ ਆਪਣੇ ਉਲੀਕੇ ਰੋਸ ਪ੍ਰਦਰਸ਼ਨਾਂ ਨੂੰ ਮੁਲਤਵੀ ਕਰ ਦੇਣ।

Amarinder SinghAmarinder Singh

ਸੂਬਾ ਸਰਕਾਰ ਵੱਲੋਂ ਇਕੱਠ ਨਾ ਕਰਨ ਦੀਆਂ ਲਾਈਆਂ ਰੋਕਾਂ ਦੇ ਬਾਵਜੂਦ ਕਈ ਕਿਸਾਨ ਯੂਨੀਅਨਾਂ ਵੱਲੋਂ ਆਪਣੇ ਰੋਸ ਪ੍ਰਦਰਸ਼ਨ ਦੇ ਪ੍ਰੋਗਰਾਮ ਦੇ ਫੈਸਲੇ ਉਤੇ ਕਾਇਮ ਰਹਿਣ ਦੀਆਂ ਰਿਪੋਰਟਾਂ 'ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਸੰਕਟ ਨੂੰ ਦੇਖਦਿਆਂ ਟਕਰਾਅ ਵਾਲੀ ਨੀਤੀ ਨਾ ਅਪਣਾਉਣ ਕਿਉਂਕਿ ਸੂਬੇ ਵਿੱਚ ਧਾਰਾ 144 ਲਾਗੂ ਹੈ ਅਤੇ ਕਿਤੇ ਵੀ ਇਕੱਠ ਕਰਨ ਦੀ ਮਨਾਹੀ ਹੈ।

coronaviruscoronavirus

ਬੰਦਸ਼ਾਂ ਨੂੰ ਸਮੇਂ ਦੀ ਲੋੜ ਦੱਸਦਿਆਂ ਉਨ੍ਹਾਂ ਕਿਸਾਨ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅਤੇ ਇਥੋਂ ਦੇ ਲੋਕਾਂ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੋਵਿਡ ਮਹਾਂਮਾਰੀ ਦੇ ਅੱਗੇ ਫੈਲਣ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਲਗਾਈਆਂ ਪਾਬੰਦੀਆਂ ਦਾ ਪਾਲਣ ਕਰਨ।

Corona VirusCorona Virus

ਉਨ੍ਹਾਂ ਕਿਹਾ ਕਿ ਭਾਵੇਂ ਖੇਤੀ ਆਰਡੀਨੈਂਸ ਦਾ ਮੁੱਦਾ ਪੰਜਾਬ ਲਈ ਬਹੁਤ ਮਹੱਤਵਪੂਰਨ ਹੈ ਪਰ ਇਸ ਵੇਲੇ ਕੋਈ ਵੀ ਫਿਜ਼ੀਕਲ ਰੋਸ ਪ੍ਰਦਰਸ਼ਨ ਪੰਜਾਬ ਲਈ ਖਤਰਨਾਕ ਸਾਬਤ ਹੋ ਸਕਦਾ ਹੈ। ਉਨ੍ਹਾਂ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਹ ਆਰਡੀਨੈਂਸਾਂ ਦਾ ਵਿਰੋਧ ਕਰਨ ਲਈ ਸੋਸ਼ਲ ਮੀਡੀਆ ਨੂੰ ਆਪਣੇ ਗੁੱਸੇ ਦੇ ਪ੍ਰਗਟਾਵੇ ਲਈ ਵਰਤੋਂ ਕਰਨ ਜਿਹੜੇ ਕਿ ਦੇਸ਼ ਦੇ ਸੰਘੀ ਢਾਂਚੇ ਦੇ ਖਿਲਾਫ ਹਨ।

CoronavirusCoronavirus

ਇਸੇ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੀਆਂ ਸਾਰੀਆਂ ਰਜਿਸਟਰਡ ਰਾਜਸੀ ਪਾਰਟੀਆਂ ਨੂੰ ਪੱਤਰ ਲਿਖ ਕੇ ਨਿੱਜੀ ਤੌਰ 'ਤੇ ਬੇਨਤੀ ਕੀਤੀ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲਗਾਈਆਂ ਰੋਕਾਂ ਦੇ ਮੱਦੇਨਜ਼ਰ ਉਹ ਕੋਈ ਵੀ ਸਿਆਸੀ ਇਕੱਠ ਨਾ ਕਰਨ।

Amarinder SinghAmarinder Singh

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਔਖਾ ਸਮਾਂ ਹੈ ਜਦੋਂ ਪੂਰੇ ਦੇਸ਼ ਵਿੱਚ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਉਨ੍ਹਾਂ ਸਾਰੀਆਂ ਪਾਰਟੀਆਂ ਨੂੰ ਰਾਜਸੀ ਵਿਚਾਰਾਂ ਤੋਂ ਉਪਰ ਉਠਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਜਾਨ ਬਚਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਰਾਖੀ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਮਜ਼ਬੂਤ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਰਾਜਨੀਤੀ ਅਤੇ ਰੋਸ ਪ੍ਰਦਰਸ਼ਨ ਉਡੀਕ ਕਰ ਸਕਦੇ ਹਨ, ਇਹ ਸਮਾਂ ਹੈ ਸਾਂਝੀ ਲੜਾਈ ਦਾ ਹੈ ਜਿਹੜੀ ਸਿਰਫ ਸਾਰਿਆਂ ਦੀਆਂ ਸਾਂਝੀਆਂ ਕੋਸ਼ਿਸ਼ਾਂ ਨਾਲ ਹੀ ਪ੍ਰਭਾਵਸਾਲੀ ਤਰੀਕੇ ਨਾਲ ਲੜੀ ਜਾ ਸਕਦੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement