ਕੋਵਿਡ ਸੰਕਟ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਆਪਣੀ ਸੋਸ਼ਲ ਮੀਡੀਆ ਪਹੁੰਚ ਵਧਾਏਗੀ
Published : Jul 15, 2020, 9:43 pm IST
Updated : Jul 15, 2020, 9:43 pm IST
SHARE ARTICLE
file photo
file photo

ਕੋਵਿਡ ਸੰਕਟ ਨਾਲ ਨਜਿੱਠਣ ਲਈ ਸੋਸ਼ਲ ਮੀਡੀਆ ਦੀ ਵਿਸ਼ਵ ਵਿਆਪੀ ਪੱਧਰ ’ਤੇ ਵੱਧ ਰਹੀ ਮਹੱਤਤਾ ਨੂੰ......

ਚੰਡੀਗੜ੍ਹ : ਕੋਵਿਡ ਸੰਕਟ ਨਾਲ ਨਜਿੱਠਣ ਲਈ ਸੋਸ਼ਲ ਮੀਡੀਆ ਦੀ ਵਿਸ਼ਵ ਵਿਆਪੀ ਪੱਧਰ ’ਤੇ ਵੱਧ ਰਹੀ ਮਹੱਤਤਾ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਆਪਣੀ ਸੋਸ਼ਲ ਮੀਡੀਆ ਪਹੁੰਚ ਵਧਾਉਣ ਦਾ ਫੈਸਲਾ ਕੀਤਾ ਹੈ ਜਿਸ ਤਹਿਤ ਆਊਟ ਸੋਰਸਿੰਗ ’ਤੇ 15 ਮਾਹਿਰ ਸੋਸ਼ਲ ਮੀਡੀਆ ਟੀਮਾਂ ਨੂੰ ਰੱਖਿਆ ਜਾਵੇਗਾ।

coronaviruscoronavirus

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਇਨਾਂ ਟੀਮਾਂ ਨੂੰ ਰੱਖਣ ਲਈ 7 ਕਰੋੜ ਰੁਪਏ ਸਾਲਾਨਾ ਬਜਟ ਨੂੰ ਪ੍ਰਵਾਨਗੀ ਦੇ ਦਿੱਤੀ ਜਿਸ ਨਾਲ ਇਸ ਖੇਤਰ ਦੇ ਪੇਸ਼ੇਵਾਰ ਤੇ ਮਾਹਿਰਾਂ ਨੂੰ ਰੱਖਿਆ ਜਾਵੇਗਾ।

MoneyMoney

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਫੈਸਲੇ ਨੂੰ ਸੂਬੇ ਦੀ ਪਹੁੰਚ ਵਿੱਚ ਵਾਧਾ ਕਰਨ ਵਾਲਾ ਦੱਸਦਿਆਂ ਕਿਹਾ ਕਿ ਇਸ ਨਾਲ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਇਸ ਨਾਲ ਜੁੜੀ ਜਾਣਕਾਰੀ ਨੂੰ ਪ੍ਰਭਾਵਸ਼ਾਲੀ ਤੇ ਨਤੀਜਾਮੁਖੀ ਢੰਗ ਨਾਲ ਪਹੁੰਚਾਣ ਲਈ ਲੋਕ ਸੰਪਰਕ ਵਿਭਾਗ ਦੀਆਂ ਕੋਸ਼ਿਸ਼ਾਂ ਨੂੰ ਵੀ ਮਜ਼ਬੂਤੀ ਮਿਲੇਗੀ।

Amarinder SinghAmarinder Singh

ਮੰਤਰੀ ਮੰਡਲ ਨੇ ਮਹਿਸੂਸ ਕੀਤਾ ਕਿ ਸੂਬਾ ਸਰਕਾਰ ਦੇ ਕੁਝ ਵਿਭਾਗਾਂ ਦਾ ਲੋਕਾਂ ਨਾਲ ਵੱਡੇ ਪੱਧਰ ਦਾ ਤਾਲਮੇਲ ਰਹਿੰਦਾ ਹੈ, ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਮਹਾਂਮਾਰੀ ਨਾਲ ਸਬੰਧਤ ਸਾਰੀ ਮਹੱਤਵਪੂਰਨ ਜਾਣਕਾਰੀ ਅਤੇ ਇਸ ਦੇ ਟਾਕਰੇ ਲਈ ਰੋਕਥਾਮ ਉਪਾਵਾਂ ਨੂੰ ਨਿਯਮਤ ਤੌਰ ’ਤੇ ਸੋਸ਼ਲ ਮੀਡੀਆ ਰਾਹੀਂ ਉਜਾਗਰ ਕੀਤਾ ਜਾਵੇ।

Corona viruseCorona viruse

ਸੋਸ਼ਲ ਮੀਡੀਆ ਟੀਮਾਂ ਵੱਡੇ ਪੱਧਰ ’ਤੇ ਇਨਾਂ ਵਿਭਾਗਾਂ ਅਤੇ ਲੋਕਾਂ ਵਿਚਾਲੇ ਪਾੜੇ ਨੂੰ ਦੂਰ ਕਰਦੀਆਂ ਹੋਈਆਂ ਪੁੱਲ ਦਾ ਕੰਮ ਕਰਨਗੀਆਂ। ਅਜਿਹੇ ਵਿਭਾਗਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਮੰਤਰੀ ਮੰਡਲ ਨੇ 63 ਸੋਸ਼ਲ ਮੀਡੀਆ ਪੇਸ਼ੇਵਾਰਾਂ/ਮਾਹਿਰਾਂ ਦੀਆਂ ਸੇਵਾਵਾਂ ਲੈਣ ਵਾਸਤੇ ਪ੍ਰਵਾਨਗੀ ਦੇ ਦਿੱਤੀ।

CORONA CORONA

ਜਿਨਾਂ ਵਿੱਚ ਇਕ ਮੀਡੀਆ ਮੈਨੇਜਰ, ਦੋ ਸਹਾਇਕ ਮੀਡੀਆ ਮੈਨੇਜਰ, 15 ਡਿਜੀਟਲ ਵੀਡਿਓ ਐਗਜ਼ੀਟਿਵਜ਼, 15 ਵੀਡਿਓ ਐਡੀਟਰਜ਼, 15 ਗ੍ਰਾਫਿਕ ਡਿਜ਼ਾਇਨਰਜ਼ ਤੇ 15 ਕੰਟੈਂਟ ਰਾਈਟਰਜ਼ ਨੂੰ ਆਊਟ ਸੋਰਸਿੰਗ ਉਤੇ ਇਕ ਸਾਲ ਲਈ ਰੱਖਿਆ ਜਾਵੇਗਾ। ਇਹ ਮਹਿਸੂਸ ਕੀਤਾ ਗਿਆ ਕਿ ਇਸ ਖੇਤਰ ਵਿੱਚ ਬਹੁਤ ਤੇਜ਼ੀ ਨਾਲ ਹੁੰਦੀਆਂ ਤਬਦੀਲੀਆਂ ਕਾਰਨ ਪੇਸ਼ੇਵਾਰਾਂ ਦੀ ਭਰਤੀ ਲੰਬੇ ਸਮੇਂ ਲਈ ਕਰਨੀ ਸੰਭਵ ਨਹੀਂ ਹੈ।

ਇਹ ਟੀਮਾਂ ਕੋਰੋਨਾ ਮਹਾਂਮਾਰੀ ਨਾਲ ਜੁੜੀਆਂ ਸਾਵਧਾਨੀਆਂ, ਨਿਯਮਾਂ ਆਦਿ ਨੂੰ ਲੋਕਾਂ ਤੱਕ ਜਾਗਰੂਕਤਾ ਲਈ ਪਹੁੰਚਾਣ ਤੋਂ ਇਲਾਵਾ ਗਲਤ ਜਾਣਕਾਰੀ (ਅਫਵਾਹਾਂ) ਨੂੰ ਰੋਕਣ ਲਈ ਨਿਯਮਤ ਤੌਰ ’ਤੇ ਭਰੋਗੇਯੋਗ ਅਤੇ ਅੱਪਡੇਟ ਜਾਣਕਾਰੀ ਪ੍ਰਦਾਨ ਕਰਦੀਆਂ ਰਹਿਣਗੀਆਂ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement