ਰਾਣਾ ਸੋਢੀ ਵੱਲੋਂ ਖਿਡਾਰੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ
Published : Jul 15, 2020, 7:12 pm IST
Updated : Jul 15, 2020, 7:12 pm IST
SHARE ARTICLE
 file photo
file photo

ਖਿਡਾਰੀਆਂ ਦੀ ਭਰਤੀ ਲਈ ਨਿਯਮਾਂ ਵਿੱਚ ਸੋਧ ਨਾਲ ਕੌਮਾਂਤਰੀ ਤੇ ਕੌਮੀ ਪੱਧਰ ਦੇ ਤਮਗਾ ਜੇਤੂ ਖਿਡਾਰੀ ਦਰਜਾ 1 ਤੇ 2 ਦੀਆਂ ਅਸਾਮੀਆਂ ਦੀ ਭਰਤੀ ਲਈ ਯੋਗ ਹੋਣਗੇ

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਖਿਡਾਰੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੈਬਨਿਟ ਵੱਲੋਂ ਲਏ ਗਏ ਅੱਜ ਇਕ ਅਹਿਮ ਫੈਸਲੇ ਲਈ ਸਮੁੱਚੇ ਮੰਤਰੀ ਮੰਡਲ ਅਤੇ ਖਾਸ ਤੌਰ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ।

Amarinder SinghAmarinder Singh

ਅੱਜ ਇਥੇ ਜਾਰੀ ਪ੍ਰੈਸ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਖੇਡਾਂ ਅਤੇ ਖਿਡਾਰੀਆਂ ਦੇ ਹਿੱਤ ਵਿੱਚ ਫੈਸਲੇ ਲੈਣ ਨੂੰ ਹਮੇਸ਼ਾ ਹੀ ਪਹਿਲ ਕਰਦੇ ਹਨ। ਉਨ੍ਹਾਂ  ਕਿਹਾ ਕਿ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲੇ ਨਾਲ ਕੌਮਾਂਤਰੀ ਤੇ ਕੌਮੀ ਪੱਧਰ ਦੇ ਤਮਗਾ ਜੇਤੂ ਖਿਡਾਰੀ ਦਰਜਾ 1 ਤੇ 2 ਦੀਆਂ ਅਸਾਮੀਆਂ ਦੀ ਭਰਤੀ ਲਈ ਯੋਗ ਹੋਣਗੇ।

photophoto

ਖੇਡ ਮੰਤਰੀ ਨੇ ਦੱਸਿਆ ਕਿ ਖਿਡਾਰੀਆਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਦੇ ਯਤਨ ਵਜੋਂ ਕੈਬਨਿਟ ਵੱਲੋਂ ਖਿਡਾਰੀ ਦੀ ਪ੍ਰਭਾਸ਼ਾ ਨੂੰ ਹੋਰ ਉਸਾਰੂ ਬਣਾਉਣ ਲਈ ਖਿਡਾਰੀਆਂ ਦੀ ਭਰਤੀ ਸਬੰਧੀ ਨਿਯਮਾਂ (ਦਾ ਪੰਜਾਬ ਰਿਕਰੂਟਮੈਂਟ ਆਫ ਸਪੋਰਟਸ ਪਰਸਨਜ਼ ਰੂਲਜ਼ 1988) ਦੇ ਨਿਯਮ 2 (ਡੀ) (ਏ) ਵਿੱਚ ਸੋਧ ਦਾ  ਫੈਸਲਾ ਲਿਆ ਗਿਆ। 

photophoto

ਇਸ ਫੈਸਲੇ ਨਾਲ ਕੌਮੀ ਖੇਡਾਂ/ਸੀਨੀਅਰ ਕੌਮੀ ਚੈਂਪੀਅਨਸ਼ਿਪਾਂ/ਮਾਨਤਾ ਵਾਲੇ ਅੰਤਰ-ਰਾਸ਼ਟਰੀ ਟੂਰਨਾਮੈਂਟਾ ਵਿੱਚ ਸੋਨੇ, ਚਾਂਦੀ ਜਾਂ ਕਾਂਸੀ ਦਾ ਤਮਗਾ ਜਿੱਤਣ ਵਾਲੇ ਖਿਡਾਰੀ ਦਰਜਾ 1 ਅਤੇ 2 ਦੀਆਂ ਅਸਾਮੀਆਂ ਦੀ ਭਰਤੀ ਲਈ ਯੋਗ ਹੋ ਜਾਣਗੇ।

ਰਾਣਾ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਸਦਕਾ ਪਟਿਆਲਾ ਵਿਖੇ ਸੂਬੇ ਦੀ ਪਹਿਲੀ ਖੇਡ ਯੂਨੀਵਰਸਿਟੀ ਬਣ ਰਹੀ ਹੈ। ਇਸ ਤੋਂ ਇਲਾਵਾ ਪੁਰਾਣੇ ਮਹਾਨ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੇਣ ਲਈ ਨੀਤੀ ਵਿੱਚ ਸੋਧ ਕੀਤੀ ਗਈ।

ਜਿਸ ਤੋਂ ਬਾਅਦ 101 ਖਿਡਾਰੀਆਂ ਨੂੰ ਸੂਬੇ ਦਾ ਇਹ ਵੱਕਾਰੀ ਖੇਡ ਪੁਰਸਕਾਰ ਦਿੱਤਾ ਗਿਆ। ਇਸੇ ਤਰ੍ਹਾਂ ਖਿਡਾਰੀਆਂ ਦੀ ਇਨਾਮੀ ਰਾਸ਼ੀ ਵਿੱਚ ਤਿੰਨ ਤੋਂ ਚਾਰ ਗੁਣਾ ਵਾਧਾ ਕੀਤਾ ਗਿਆ ਜਿਸ ਤੋਂ ਬਾਅਦ ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਪੰਜਾਬੀ ਖਿਡਾਰੀਆਂ ਨੂੰ 16 ਕਰੋੜ ਦੇ ਕਰੀਬ ਇਨਾਮੀ ਰਾਸ਼ੀ ਵੰਡੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਖੇਡ ਸੱਭਿਆਚਾਰ ਪੈਦਾ ਕਰਨ ਲਈ ਤਤਪਰ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement