
ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਪਹਿਲਾਂ ਅਤੇ ਹੁਣ ਵੀ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸ ਤਰ੍ਹਾਂ ਐਸ.ਆਈ.ਟੀ. ਦੀ ਜਾਂਚ ਪ੍ਰਕਿਰਿਆ 'ਚ ਅੜਚਨਾਂ ਖੜੀਆਂ ਕੀਤੀਆਂ ਜਾਣ।
ਫ਼ਰੀਦਕੋਟ, 14 ਜੁਲਾਈ (ਗੁਰਿੰਦਰ ਸਿੰਘ/ਲਖਵਿੰਦਰ ਹਾਲੀ) : ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ 2015 ਵਿਚ ਵਾਪਰੇ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਕਾਂਡ ਵਿਚ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਇਸ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਸੱਚ ਸਾਹਮਣੇ ਲਿਆਂਦਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਉਹ ਹੀ ਵਿਸ਼ੇਸ਼ ਜਾਂਚ ਟੀਮ ਹੈ, ਜੋ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਬਾਦਲ ਸਰਕਾਰ ਵੇਲੇ ਹੋਂਦ 'ਚ ਆਈ ਸੀ ਅਤੇ ਐਸ.ਆਈ.ਟੀ. ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਪੂਰੀ ਮਿਹਨਤ ਨਾਲ ਕੰਮ ਕਰ ਕੇ ਸੱਚ ਲੋਕਾਂ ਦੇ ਸਾਹਮਣੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਪਹਿਲਾਂ ਅਤੇ ਹੁਣ ਵੀ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸ ਤਰ੍ਹਾਂ ਐਸ.ਆਈ.ਟੀ. ਦੀ ਜਾਂਚ ਪ੍ਰਕਿਰਿਆ 'ਚ ਅੜਚਨਾਂ ਖੜੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹੀ ਅਪਣਾ ਪ੍ਰਭਾਵ ਵਰਤ ਕੇ ਇਸ ਜਾਂਚ ਨੂੰ ਦਬਾਉਣ ਲਈ ਅਦਾਲਤ ਵਿਚ ਸੀ.ਬੀ.ਆਈ. ਤੋਂ ਕਲੋਜ਼ਰ ਰੀਪੋਰਟ ਦਾਖ਼ਲ ਕਰਵਾਈ ਸੀ, ਤਾਕਿ ਬੇਅਦਬੀ ਕਾਂਡ ਦੇ ਦੋਸ਼ੀਆਂ ਦਾ ਸੱਚ ਲੋਕਾਂ ਸਾਹਮਣੇ ਨਾ ਆ ਸਕੇ।